10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਵਿਚ ਧੂਮ-ਧਾਮ ਨਾਲ ਮਨਾਈ ਹਰਿਆਲੀ ਤੀਜ

ਬਟਾਲਾ, 9 ਅਗਸਤ (ਸਤਿੰਦਰ ਸਿੰਘ)-ਐੱਸ. ਐੱਸ.

ਐਸ.ਐਸ. ਬਾਜਵਾ ਸਕੂਲ ਕਾਦੀਆਂ ’ਚ ਮਨਾਏ ਤੀਆਂ ਦੇ ਤਿਉਹਾਰ ਮੌਕੇ ਵਿਦਿਆਰਥਣਾਂ ਨਾਲ ਮਹਿਮਾਨ ਤੇ ਪ੍ਰਬੰਧਕ। ਅਜੀਤ ਤਸਵੀਰ 10-08-2026
ਬਟਾਲਾ, 9 ਅਗਸਤ (ਸਤਿੰਦਰ ਸਿੰਘ)-ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਦੇ ਸੀਨੀਅਰ ਤੇ ਜੂਨੀਅਰ ਦੋਵੇਂ ਵਿੰਗਾਂ ਵਿਚ ਹਰਿਆਲੀ ਤੀਜ ਦਾ ਤਿਉਹਾਰ ਬੜੇ ਹਰਸ਼ੋ-ਉਲਾਸ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੂਰਾ ਸਕੂਲ ਕੈਂਪਸ ਪੰਜਾਬੀ ਸੱਭਿਆਚਾਰ ਤੇ ਪਰੰਪਰਾਵਾਂ ਦੇ ਰੰਗ ਵਿਚ ਰੰਗਿਆ ਹੋਇਆ ਨਜ਼ਰ ਆਇਆ। ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਤੇ ਮੁਕਾਬਲਿਆਂ ’ਚ ਉਤਸ਼ਾਹ ਨਾਲ ਭਾਗ ਲਿਆ। ਤੀਜ ਦੇ ਮੌਕੇ ਵਿਦਿਆਰਥਣਾਂ ਲਈ ਮਹਿੰਦੀ ਲਗਾਉਣ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥਣਾਂ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸੁੰਦਰ ਮਹਿੰਦੀ ਦੇ ਡਿਜ਼ਾਈਨ ਬਣਾਏ। ਸਕੂਲ ਵਿਚ ਚੂੜੀਆਂ, ਮਹਿੰਦੀ ਤੇ ਬਿੰਦੀ ਦੇ ਸਟਾਲ ਵੀ ਲਗਾਏ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਮਨੋਰੰਜਨ ਤੇ ਖਾਣ-ਪੀਣ ਲਈ ਸਟਾਲ ਵੀ ਲਗਾਏ ਗਏ। ਪ੍ਰੋਗਰਾਮ ਦਾ ਮੁੱਖ ਆਕਰਸ਼ਣ ਵਿਦਿਆਰਥਣਾਂ ਵਲੋਂ ਪੇਸ਼ ਕੀਤਾ ਗਿਆ ਰਵਾਇਤੀ ਪੰਜਾਬੀ ਗਿੱਧਾ ਰਿਹਾ। ਰੰਗ-ਬਿਰੰਗੇ ਪੰਜਾਬੀ ਪਹਿਰਾਵਿਆਂ ’ਚ ਸਜੀਆਂ ਵਿਦਿਆਰਥਣਾਂ ਦੀ ਸ਼ਾਨਦਾਰ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਅਧਿਆਪਕਾਂ ਲਈ ਮਨੋਰੰਜਕ ਖੇਡਾਂ ਵੀ ਕਰਵਾਈਆਂ। ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਸਜਾਵਟੀ ਵਸਤੂਆਂ ਵੀ ਤਿਆਰ ਕੀਤੀਆਂ। ਇਸ ਮੌਕੇ ਜਮਾਤ 12ਵੀਂ ਦੀ ਵਿਦਿਆਰਥਣ ਰਿੱਧਿਮਾ ਬਾਲਾ ਤੇ ਕਲਾਸ ਤੀਸਰੀ-ਸੀ ਦੀ ਵਿਦਿਆਰਥਣ ਨਵਪ੍ਰੀਤ ਕੌਰ ਨੂੰ ‘ਮਿਸ ਤੀਜ’ ਚੁਣਿਆ ਗਿਆ । ਸਕੂਲ ਦੇ ਡਾਇਰੈਕਟਰ (ਰਾਸ਼ਟਰੀ ਪੁਰਸਕਾਰ ਵਿਜੇਤਾ) ਐੱਮ.ਐੱਲ. ਸ਼ਰਮਾ ਨੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਤੀਜ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੋੜਨਾ ਵੀ ਬਹੁਤ ਜ਼ਰੂਰੀ ਹੈ। ਪ੍ਰਧਾਨ ਡਾ. ਰਾਜੇਸ਼ ਸ਼ਰਮਾ ਨੇ ਕਿਹਾ ਕਿ ਅਜਿਹੇ ਸਮਾਗਮਾਂ ਰਾਹੀਂ ਬੱਚਿਆਂ ਵਿਚ ਆਪਣੀਆਂ ਪਰੰਪਰਾਵਾਂ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਹੁੰਦੀ ਹੈ। ਕੋਆਰਡੀਨੇਟਰ ਡਾ. ਸ਼ਾਲਿਨੀ ਸ਼ਰਮਾ ਨੇ ਤੀਜ ਦੀ ਮਹੱਤਤਾ ’ਤੇ ਚਾਨਣਾ ਪਾਇਆ। ਪ੍ਰਿੰਸੀਪਲ ਅਮਿਤ ਸਿੰਘ ਨੋਗਾ ਨੇ ਵਿਦਿਆਰਥੀਆਂ ਨੂੰ ਤੀਜ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਮੁੱਖ ਅਧਿਆਪਕਾ ਸ਼੍ਰੀਮਤੀ ਤੇਜਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬੀ ਪਹਿਰਾਵਾ, ਗਿੱਧਾ ਤੇ ਲੋਕ ਪਰੰਪਰਾਵਾਂ ਸਾਡੀ ਸੱਭਿਆਚਾਰਕ ਪਛਾਣ ਹਨ। ਇਸ ਮੌਕੇ ਸਕੂਲ ਦੇ ਉਪ-ਪ੍ਰਿੰਸੀਪਲ ਕਪਿਲ ਸ਼ਰਮਾ ਸਮੇਤ ਸਮੂਹ ਅਧਿਆਪਕ ਹਾਜ਼ਰ ਰਹੇ।
ਪਿਛਲੀ ਖ਼ਬਰ ਲੋਕ ਹਿਤੈਸ਼ੀ ਨੀਤੀਆਂ ਕਰਕੇ ਪੰਜਾਬ ਅੰਦਰ ਫਿਰ ਤੋਂ ‘ਆਪ’ ਦੀ ਸਰਕਾਰ ਬਣਨਾ ਤੈਅ : ਬਾਪੂ ਮਹਾਲ, ਬੰਟੀ ਅਗਲੀ ਖ਼ਬਰ ਸੰਤ ਬਾਬਾ ਸ਼ਿਵ ਛੋਟੇ ਘੁੰਮਣਾਂ ਵਾਲਿਆਂ ਦੇ ਬਰਸੀ ਸਮਾਗਮ ਦੀਆਂ ਸਭ ਤਿਆਰੀਆਂ ਮੁਕੰਮਲ 14 ਅਗਸਤ ਨੂੰ ਆਰੰਭ ਹੋਣਗੇ ਸ੍ਰੀ ਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।