10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਅਜੀਤ, ਜਲੰਧਰ ਸਰਕਾਰੀ ਮੈਡੀਕਲ ਕਾਲਜਾਂ ਦੀ ਫੀਸ ਵਧਾ ਕੇ ਪੰਜਾਬ ਸਰਕਾਰ ਨੇ ਗਰੀਬ ਤੇ ਮੱਧ ਵਰਗੀ ਪਰਿਵਾਰਾਂ ਦੇ ਬੱਚਿਆਂ ’ਤੇ ਪਾਇਆ ਵਿੱਤੀ ਬੋਝ-ਐਡਵੋਕੇਟ ਢਿੱਲੋਂ

ਗੁਰਦਾਸਪੁਰ, 9 ਅਗਸਤ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਸਰਕਾਰੀ ਮੈਡੀਕਲ ਕਾਲਜਾਂ ’ਚ ਐਮ. ਬੀ.

ਐਡਵੋਕੇਟ ਅਜੇਪਾਲ ਸਿੰਘ ਢਿੱਲੋਂ । 10-08-2026
ਗੁਰਦਾਸਪੁਰ, 9 ਅਗਸਤ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਸਰਕਾਰੀ ਮੈਡੀਕਲ ਕਾਲਜਾਂ ’ਚ ਐਮ.ਬੀ.ਬੀ.ਐਸ. ਦੀਆਂ ਫੀਸਾਂ ’ਚ ਕੀਤੇ ਵਾਧੇ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਗੁਰਦਾਸਪੁਰ ਐਡਵੋਕੇਟ ਅਜੇਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਸਰਕਾਰੀ ਮੈਡੀਕਲ ਸਿੱਖਿਆ ਨੂੰ ਆਮ ਪਰਿਵਾਰਾਂ ਦੀ ਪਹੁੰਚ ’ਚ ਰੱਖਣ ਦੀ ਬਜਾਏ ਲਗਾਤਾਰ ਮਹਿੰਗਾ ਕਰਨਾ ਵਿਦਿਆਰਥੀਆਂ ਦੇ ਭਵਿੱਖ ਨਾਲ ਅਨਿਆਂ ਹੈ । ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਸਿੱਖਿਆ ਨੂੰ ਹਰ ਵਰਗ ਤੱਕ ਪਹੁੰਚਾਉਣ ਦੇ ਦਾਅਵੇ ਕਰਦੀ ਹੈ ਤੇ ਦੂਜੇ ਪਾਸੇ ਐਮ.ਬੀ.ਬੀ.ਐਸ. ਵਰਗੀ ਪੇਸ਼ੇਵਰ ਸਿੱਖਿਆ ਦੀ ਫੀਸ ਵਿਚ ਵਾਧਾ ਕਰਕੇ ਉਨ੍ਹਾਂ ਪਰਿਵਾਰਾਂ ’ ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ, ਜਿਨ੍ਹਾਂ ਦੇ ਬੱਚੇ ਆਪਣੀ ਮਿਹਨਤ ਤੇ ਯੋਗਤਾ ਦੇ ਆਧਾਰ ’ਤੇ ਨੀਟ ਪਾਸ ਕਰਕੇ ਸਰਕਾਰੀ ਮੈਡੀਕਲ ਕਾਲਜ ਵਿਚ ਦਾਖਲਾ ਲੈਂਦੇ ਹਨ। ਐਡਵੋਕੇਟ ਢਿੱਲੋਂ ਨੇ ਕਿਹਾ ਕਿ ਡਾਕਟਰ ਬਣਨ ਦਾ ਸੁਪਨਾ ਸਿਰਫ਼ ਅਮੀਰ ਪਰਿਵਾਰਾਂ ਦੇ ਬੱਚਿਆਂ ਤੱਕ ਸੀਮਤ ਨਹੀਂ ਹੋਣਾ ਚਾਹੀਦਾ । ਪੰਜਾਬ ਦੇ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਮੱਧਵਰਗੀ ਪਰਿਵਾਰਾਂ ਦੇ ਹੋਣਹਾਰ ਬੱਚਿਆਂ ਨੂੰ ਵੀ ਕਿਫਾਇਤੀ ਤੇ ਮਿਆਰੀ ਮੈਡੀਕਲ ਸਿੱਖਿਆ ਮਿਲਣਾ ਉਨ੍ਹਾਂ ਦਾ ਹੱਕ ਹੈ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਫੀਸ ਵਧਾਉਣ ਦੀ ਬਜਾਏ ਸਰਕਾਰੀ ਮੈਡੀਕਲ ਕਾਲਜਾਂ ਦੀ ਗਿਣਤੀ ਵਧਾਉਣ, ਐਮ.ਬੀ.ਬੀ.ਐਸ. ਦੀਆਂ ਸੀਟਾਂ ਵਧਾਉਣ, ਵਿਦਿਆਰਥੀਆਂ ਲਈ ਸਕਾਲਰਸ਼ਿਪ ਤੇ ਵਿੱਤੀ ਸਹਾਇਤਾ ਦਾ ਪ੍ਰਬੰਧ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ । ਸਰਕਾਰੀ ਮੈਡੀਕਲ ਕਾਲਜਾਂ ਦਾ ਮਕਸਦ ਮੁਨਾਫ਼ਾ ਕਮਾਉਣਾ ਨਹੀਂ, ਸਗੋਂ ਸਮਾਜ ਦੇ ਹਰ ਵਰਗ ਲਈ ਡਾਕਟਰੀ ਸਿੱਖਿਆ ਨੂੰ ਕਿਫਾਇਤੀ ਬਣਾਉਣਾ ਹੈ । ਸਰਕਾਰ ਨੂੰ ਤੁਰੰਤ ਇਸ ਫੀਸ ਵਾਧੇ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਤੇ ਗਰੀਬ ਤੇ ਮੱਧਵਰਗੀ ਵਿਦਿਆਰਥੀਆਂ ਨੂੰ ਰਾਹਤ ਦੇਣੀ ਚਾਹੀਦੀ ਹੈ । ਉਨ੍ਹਾਂ ਕਿਹਾ ਐਡਵੋਕੇਟ ਅਜੇਪਾਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਐਮ.ਬੀ.ਬੀ.ਐਸ. ਦੀ ਵਧਾਈ ਗਈ ਫੀਸ ਵਾਪਸ ਲਈ ਜਾਵੇ ਜਾਂ ਘੱਟੋ-ਘੱਟ ਆਰਥਿਕ ਤੌਰ ’ਤੇ ਕਮਜ਼ੋਰ ਤੇ ਮੱਧਵਰਗੀ ਪਰਿਵਾਰਾਂ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਫੀਸ ਰਾਹਤ ਅਤੇ ਵਜ਼ੀਫਾ ਸਕੀਮ ਲਾਗੂ ਕੀਤੀ ਜਾਵੇ ।
ਪਿਛਲੀ ਖ਼ਬਰ ‘ ਨਸ਼ਾ ਮੁਕਤੀ ਮੋਰਚਾ’ ਦੀ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਲੋਕ ਹਿਤੈਸ਼ੀ ਨੀਤੀਆਂ ਕਰਕੇ ਪੰਜਾਬ ਅੰਦਰ ਫਿਰ ਤੋਂ ‘ਆਪ’ ਦੀ ਸਰਕਾਰ ਬਣਨਾ ਤੈਅ : ਬਾਪੂ ਮਹਾਲ, ਬੰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।