10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪੰਡਿਤ ਮੋਹਨ ਲਾਲ ਗਲੋਬਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਫ਼ਤਹਿਗੜ੍ਹ ਚੂੜੀਆਂ, 9 ਅਗਸਤ (ਸਤਿੰਦਰ ਸਿੰਘ)-ਪੰਡਿਤ ਮੋਹਨ ਲਾਲ ਗਲੋਬਲ ਸਕੂਲ ਫ਼ਤਹਿਗੜ੍ਹ ਚੂੜੀਆ ਵਿਖੇ ਸਾਵਣ ਦੀ ਰੁੱਤ ਦੇ ਮੌਕੇ ’ਤੇ ’ਤੀਆਂ’ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ’ਚ ਮੁੱਖ ਮਹਿਮਾਨ ਵਜੋਂ ਮਿਸਿਜ ਊਸ਼ਾ ਬਿਬੜਾ ਤੇ ਐੱਸ.

ਜੇਤੂ ਮੁਟਿਆਰ ਨੂੰ ‘ਮਿਸ ਤੀਜ’ ਦੇ ਖ਼ਿਤਾਬ ਨਾਲ ਸਨਮਾਨਿਤ ਕਰਦੇ ਹੋਏ ਪ੍ਰਬੰਧਕ ਅਤੇ ਅਧਿਆਪਕ। ਤਸਵੀਰ : ਐੱਮ.ਐੱਸ. ਫੁੱਲ 10-08-2026
ਫ਼ਤਹਿਗੜ੍ਹ ਚੂੜੀਆਂ, 9 ਅਗਸਤ (ਸਤਿੰਦਰ ਸਿੰਘ)-ਪੰਡਿਤ ਮੋਹਨ ਲਾਲ ਗਲੋਬਲ ਸਕੂਲ ਫ਼ਤਹਿਗੜ੍ਹ ਚੂੜੀਆ ਵਿਖੇ ਸਾਵਣ ਦੀ ਰੁੱਤ ਦੇ ਮੌਕੇ ’ਤੇ ’ਤੀਆਂ’ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ’ਚ ਮੁੱਖ ਮਹਿਮਾਨ ਵਜੋਂ ਮਿਸਿਜ ਊਸ਼ਾ ਬਿਬੜਾ ਤੇ ਐੱਸ.ਡੀ. ਕਾਲਜ ਫਾਰ ਗਰਲਸ ਦੇ ਪ੍ਰਿੰਸੀਪਲ ਡਾ. ਮ੍ਰਿਣਾਲ ਗੁਪਤਾ ਨੇ ਸ਼ਿਰਕਤ ਕੀਤੀ। ਇਸ ਦੌਰਾਨ ਵਿਦਿਆਰਥੀਆਂ ਵਲੋਂ ਪੰਜਾਬੀ ਵਿਰਸੇ ਨਾਲ ਜੁੜੀਆਂ ਵੱਖ-ਵੱਖ ਗਤੀਵਿਧੀਆਂ ਤੇ ਮਨੋਰੰਜਕ ਪ੍ਰੋਗਰਾਮ ਪੇਸ਼ ਕੀਤੇ ਗਏ। ਸਕੂਲ ਦੀ ਪ੍ਰਿੰਸੀਪਲ ਵਰਿੰਦਰ ਕੌਰ ਨੇ ਸਾਵਣ ਦੇ ਮਹੀਨੇ ਵਿਚ ਪੰਜਾਬੀ ਮੁਟਿਆਰਾਂ ਵਲੋਂ ਮਨਾਏ ਜਾਂਦੇ ਇਸ ਰਵਾਇਤੀ ਤਿਉਹਾਰ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਮਾਪਿਆਂ ਲਈ ਵਿਸ਼ੇਸ਼ ਖੇਡਾਂ ਤੇ ਮਨੋਰੰਜਕ ਗਤੀਵਿਧੀਆਂ ਜਿਵੇਂ ਕਿ ਗੋਲਗੱਪੇ ਵਾਲੀ ਖੇਡ, ਬੈਂਗਲਜ਼ ਬੈਲੈਂਸ, ਰੈਂਪ ਵਾਕ ਤੇ ਡਾਂਸ ਕਰਵਾਏ ਗਏ, ਜਿਨ੍ਹਾਂ ਵਿਚ ਮਾਪਿਆਂ ਤੇ ਮੁਟਿਆਰਾਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਅਤੇ ਪੰਜਾਬੀ ਪਹਿਰਾਵੇ ਦੀ ਖੂਬਸੂਰਤੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਰੈਂਪ ਵਾਕ ਅਤੇ ਹੋਰ ਮੁਕਾਬਲਿਆਂ ਦੇ ਅੰਤ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਜੇਤੂ ਮੁਟਿਆਰ ਨੂੰ ‘ਮਿਸ ਤੀਜ’ ਦੇ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ। ਬੱਚਿਆਂ ਨੇ ਵੀ ਪੰਜਾਬੀ ਲੋਕ-ਗੀਤਾਂ ਤੇ ਗਿੱਧੇ ਦੀਆਂ ਮਨਮੋਹਕ ਪੇਸ਼ਕਾਰੀਆਂ ਪੇਸ਼ ਕੀਤੀਆਂ। ਇਸ ਸਫ਼ਲ ਪ੍ਰੋਗਰਾਮ ਵਿਚ ਸਕੂਲ ਕੋਆਰਡੀਨੇਟਰਾਂ ਅਮਨਦੀਪ ਕੌਰ ਤੇ ਸਰਬਜੀਤ ਕੌਰ, ਸਖਮਨਪ੍ਰੀਤ ਕੌਰ, ਕੁਲਬੀਰ ਕੌਰ, ਸਲੋਨੀ, ਨੀਲਮ, ਜੋਬਨਪ੍ਰੀਤ ਕੌਰ, ਅਰਸ਼ਦੀਪ ਕੌਰ, ਰਜਿੰਦਰ ਕੌਰ, ਅਮਨਪ੍ਰੀਤ ਕੌਰ, ਸੋਨੀਆ, ਨੰਦਨੀ, ਆਰਤੀ, ਰੂਪਨੀਤ ਕੌਰ, ਜਸ਼ਨਪ੍ਰੀਤ ਕੌਰ, ਗੁਰਦੇਵ, ਸੁਮਿਤ, ਅਮਨਦੀਪ ਅਤੇ ਜਗਰੂਪ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।
ਪਿਛਲੀ ਖ਼ਬਰ ਬੀ. ਐਮ. ਐਸ. ਐਮ. ਗਰੁੱਪ ਪੁਰਾਣਾ ਸ਼ਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮੀਟਿੰਗਾਂ ਦਾ ਡਰਾਮਾ ਕਰਨ ਦੀ ਜਗ੍ਹਾ ਬਣਦੇ ਹੱਕ ਲਾਗੂ ਕਰੇ ਸਰਕਾਰ-ਇੰਜ: ਸੁਖਵਿੰਦਰ ਬਾਂਗੋਵਾਣੀ/ਰਣਜੀਤ ਧਾਲੀਵਾਲ * ਸਾਂਝ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।