11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

‘ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਾਗੂ ਕਰਕੇ ਪੰਜਾਬ ਸਰਕਾਰ ਨੇ ਕੀਤਾ ਸ਼ਲਾਘਾਯੋਗ ਉਪਰਾਲਾ-‘ਆਪ’ ਆਗੂ

ਕਾਦੀਆਂ, 10 ਅਗਸਤ (ਹਰਦੀਪ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਾਗੂ ਕਰਨ ਦਾ ਸਵਾਗਤ ਕਰਦਿਆਂ ਇਸ ਨੂੰ ਮਾਵਾਂ ਤੇ ਧੀਆਂ ਦੇ ਸਨਮਾਨ, ਸਸ਼ਕਤੀਕਰਨ ਤੇ ਭਲਾਈ ਵੱਲ ਇਕ ਅਹਿਮ ਕਦਮ ਕਰਾਰ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਲੋਕ-ਪੱਖੀ ਫ਼ੈਸਲੇ ਲਏ ਜਾ ਰਹੇ ਹਨ।

ਅਜੀਤ ਡੈਸਕ 11-08-2026
ਕਾਦੀਆਂ, 10 ਅਗਸਤ (ਹਰਦੀਪ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਾਗੂ ਕਰਨ ਦਾ ਸਵਾਗਤ ਕਰਦਿਆਂ ਇਸ ਨੂੰ ਮਾਵਾਂ ਤੇ ਧੀਆਂ ਦੇ ਸਨਮਾਨ, ਸਸ਼ਕਤੀਕਰਨ ਤੇ ਭਲਾਈ ਵੱਲ ਇਕ ਅਹਿਮ ਕਦਮ ਕਰਾਰ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਲੋਕ-ਪੱਖੀ ਫ਼ੈਸਲੇ ਲਏ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ਬਲਰਾਜ ਸਿੰਘ ਕੁਹਾੜ, ਗੁਰਵਿੰਦਰ ਸਿੰਘ ਬੁੱਟਰ ਕਲਾਂ, ਯਾਦਵਿੰਦਰ ਸਿੰਘ ਸੇਖਵਾਂ ਨੇ ਕੀਤਾ। ਉਨ੍ਹਾਂ ਕਿਹਾ ਕਿ ਮਾਵਾਂ ਤੇ ਧੀਆਂ ਪਰਿਵਾਰ ਤੇ ਸਮਾਜ ਦੀ ਮਜ਼ਬੂਤ ਨੀਂਹ ਹਨ ਤੇ ਉਨ੍ਹਾਂ ਦੀ ਇੱਜ਼ਤ, ਸੁਰੱਖਿਆ ਤੇ ਸਸ਼ਕਤੀਕਰਨ ਲਈ ਕੀਤੇ ਜਾਣ ਵਾਲੇ ਹਰ ਉਪਰਾਲੇ ਦਾ ਸਮਾਜ ’ਤੇ ਸਾਕਾਰਾਤਮਕ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਰਕਾਰ ਦੀ ਲੋਕ-ਕੇਂਦਰਿਤ ਸੋਚ ਦਾ ਪ੍ਰਗਟਾਵਾ ਹੈ। ਇਸ ਉਪਰਾਲੇ ਨਾਲ ਮਹਿਲਾਵਾਂ ਨੂੰ ਸਨਮਾਨ ਤੇ ਹੱਕ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਸਮਾਜਿਕ ਤੇ ਆਰਥਿਕ ਸਥਿਤੀ ਮਜ਼ਬੂਤ ਕਰਨ ਵੱਲ ਵੀ ਕਦਮ ਵਧਾਇਆ ਗਿਆ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ-ਭਲਾਈ ਦੇ ਕੰਮਾਂ ਨੂੰ ਲੈ ਕੇ ਲੋਕਾਂ ’ਚ ਭਰੋਸਾ ਵਧਿਆ ਹੈ।
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਿਚ ਵੱਖ-ਵੱਖ ਪਿੰਡਾਂ ਦੇ ਨੌਜਵਾਨ ਹੋਏ ਸ਼ਾਮਿਲ ਅਗਲੀ ਖ਼ਬਰ ਸਵਰਗੀ ਕੁਲਦੀਪ ਸਿੰਘ ਸੰਧੂ ਖੋਖਰ ਦੇ ਪਰਿਵਾਰ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।