11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪੰਜਾਬ ਨੂੰ ਅਮਨ ਸ਼ਾਂਤੀ ਵਾਲਾ ਰਾਜ 2027 ’ਚ ਸੁਖਬੀਰ ਦੀ ਅਗਵਾਈ ਹੇਠ ਬਣਨ ਵਾਲੀ ਸਰਕਾਰ ਦੌਰਾਨ ਮਿਲੇਗਾ- ਘੁੰਮਣ

ਬਟਾਲਾ, 10 ਅਗਸਤ (ਸਤਿੰਦਰ ਸਿੰਘ)-ਪਿੰਡ ਕੰਡੀਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੱਜਣ ਸਿੰਘ ਵਲੋਂ ਕਰਵਾਈ ਗਈ ਭਰਵੀਂ ਵਰਕਰ ਮੀਟਿੰਗ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਦਾ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ ਕਰਦਿਆਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਕਿਹਾ ਕਿ ਅੱਜ ਸੂਬੇ ਦੇ ਲੋਕ ਇਹ ਮਹਿਸੂਸ ਕਰ ਰਹੇ ਹਨ ਕਿ ਪੰਜਾਬ ’ਚੋਂ ਗੁੰਡਾਗਰਦੀ, ਲੁੱਟਾਂ-ਖੋਹਾਂ, ਨਸ਼ਿਆਂ ਦਾ ਕੋਹੜ ਤੇ ਬੇਰੁਜ਼ਗਾਰੀ ਨੂੰ ਸ਼੍ਰੋਮਣੀ ਅਕਾਲੀ ਦਲ ਹੀ ਖ਼ਤਮ ਕਰ ਸਕਦਾ ਹੈ ਤੇ ਪੰਜਾਬ ਨੂੰ ਅਮਨ ਸ਼ਾਂਤੀ ਵਾਲਾ ਰਾਜ ਦੇ ਸਕਦਾ ਹੈ।

ਅਜੀਤ ਡੈਸਕ 11-08-2026
ਬਟਾਲਾ, 10 ਅਗਸਤ (ਸਤਿੰਦਰ ਸਿੰਘ)-ਪਿੰਡ ਕੰਡੀਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੱਜਣ ਸਿੰਘ ਵਲੋਂ ਕਰਵਾਈ ਗਈ ਭਰਵੀਂ ਵਰਕਰ ਮੀਟਿੰਗ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਦਾ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ ਕਰਦਿਆਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਕਿਹਾ ਕਿ ਅੱਜ ਸੂਬੇ ਦੇ ਲੋਕ ਇਹ ਮਹਿਸੂਸ ਕਰ ਰਹੇ ਹਨ ਕਿ ਪੰਜਾਬ ’ਚੋਂ ਗੁੰਡਾਗਰਦੀ, ਲੁੱਟਾਂ-ਖੋਹਾਂ, ਨਸ਼ਿਆਂ ਦਾ ਕੋਹੜ ਤੇ ਬੇਰੁਜ਼ਗਾਰੀ ਨੂੰ ਸ਼੍ਰੋਮਣੀ ਅਕਾਲੀ ਦਲ ਹੀ ਖ਼ਤਮ ਕਰ ਸਕਦਾ ਹੈ ਤੇ ਪੰਜਾਬ ਨੂੰ ਅਮਨ ਸ਼ਾਂਤੀ ਵਾਲਾ ਰਾਜ ਦੇ ਸਕਦਾ ਹੈ। ਲੋਕ ਸ਼੍ਰੋਮਣੀ ਅਕਾਲੀ ਦਲ ਦੇ 10 ਸਾਲ ਦੇ ਰਾਜ ਨੂੰ ਯਾਦ ਕਰ ਰਹੇ ਹਨ, ਜਿਸ ਵਿਚ ਹਰ ਵਰਗ ਨੂੰ ਇੱਜਤ ਮਾਣ-ਸਤਿਕਾਰ ਤੇ ਸ਼ਾਂਤੀ ਵਾਲਾ ਮਾਹੌਲ ਦਿੱਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਹਰ ਵਰਗ ਭਗਵੰਤ ਮਾਨ ਦੀ ਸਰਕਾਰ ਤੋਂ ਬੁਰੀ ਤਰ੍ਹਾਂ ਦੁਖੀ ਹੈ, ਪੰਜਾਬ ਦੇ ਲੋਕ 2027 ਨੂੰ ਬੇਸਬਰੀ ਨਾਲ ਉਡੀਕ ਰਹੇ ਹਨ ਤੇ ਇਨ੍ਹਾਂ ਧੱਕੇਸ਼ਾਹੀਆਂ ਦਾ ਜਵਾਬ ਦੇਣਗੇ। ਸ: ਘੁੰਮਣ ਨੇ ਅੱਗੇ ਕਿਹਾ ਕਿ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਸੁਚੱਜੀ ਅਗਵਾਈ ਕਰ ਕੇ ਸ਼੍ਰੋਮਣੀ ਅਕਾਲੀ ਦਲ ਦੀ ਪੇਂਡੂ ਖੇਤਰਾਂ ਦੇ ਨਾਲ-ਨਾਲ ਹੁਣ ਸ਼ਹਿਰੀ ਖੇਤਰਾਂ ਵਿਚ ਵੀ ਵਧ ਰਹੀ ਲੋਕਪ੍ਰੀਯਤਾ ਇਹ ਦਰਸਾਉਂਦੀ ਹੈ ਕਿ ਆਉਣ ਵਾਲੀ ਸਰਕਾਰ ਸ: ਬਾਦਲ ਦੀ ਅਗਵਾਈ ’ਚ ਸ਼੍ਰੋਮਣੀ ਅਕਾਲੀ ਦਲ ਦੀ ਬਣੇਗੀ। ਇਸ ਮੌਕੇ ਮੇਜਰ ਸਿੰਘ, ਹਰਪਾਲ ਸਿੰਘ, ਸੂਬੇਦਾਰ ਖਜਾਨ ਸਿੰਘ, ਚੰਨਣ ਸਿੰਘ, ਨੰਬਰਦਾਰ ਜਸਵੰਤ ਸਿੰਘ, ਅਜੀਤ ਸਿੰਘ, ਬਲਵਿੰਦਰ ਸਿੰਘ, ਅਜਮੇਰ ਸਿੰਘ, ਬਲਵੰਤ ਸਿੰਘ, ਹਰਪਿੰਦਰ ਸਿੰਘ, ਧਰਮ ਸਿੰਘ, ਇੰਦਰਜੀਤ ਸਿੰਘ, ਫਤਿਹ ਸਿੰਘ ਗਿੱਲ, ਪਰਮਜੀਤ ਸਿੰਘ, ਅਮਰੀਕ ਸਿੰਘ, ਗੁਰਮੀਤ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ, ਕਰਨੈਲ ਸਿੰਘ, ਗੁਰਨਾਮ ਸਿੰਘ, ਗੁਰਦੇਵ ਸਿੰਘ ਲਾਡੀ, ਕੁਲਦੀਪ ਸਿੰਘ, ਨੱਥਾ ਸਿੰਘ, ਸੁਖਰਾਜ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਹਰਕ੍ਰਿਸ਼ਨ ਸਕੂਲ ਫੱਲੇਵਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨਵਨੀਤ ਕੌਰ ਮਿਸ ਤੀਜ ਬਣ... ਅਗਲੀ ਖ਼ਬਰ ਚੀਮਾ ਕਾਲਜ ਆਫ਼ ਐਜੂਕੇਸ਼ਨ ਕਿਸ਼ਨਕੋਟ ਦੀਆਂ ਅੱਵਲ ਰਹੀਆਂ ਵਿਦਿਆਰਥਣਾਂ । ਚੀਮਾ ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐੱਡ. ਸਮੈਸਟਰ ਦੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।