12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਬਾਦਲ ਤੇ ਮਜੀਠੀਆ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਿਨੋ-ਦਿਨ ਮਜ਼ਬੂਤ ਹੋ ਰਿਹਾ- ਜਥੇ. ਰਮਨਦੀਪ ਸਿੰਘ ਸੰਧੂ

ਬਟਾਲਾ, 11 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦਿਨੋ-ਦਿਨ ਮਜ਼ਬੂਤ ਹੋ ਰਿਹਾ ਹੈ ਤੇ 2027 ਵਿਚ ਸ਼੍ਰੋਮਣੀ ਅਕਾਲੀ ਦਲ ਬ ਦੀ ਸਰਕਾਰ ਬਣਨੀ ਤਹਿ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਰਮਨਦੀਪ ਸਿੰਘ ਸੰਧੂ ਨੇ ਸਾਥੀਆਂ ਸਮੇਤ ਮੀਟਿੰਗ ਕਰਨ ਉਪਰੰਤ ਕੀਤਾ।

ਅਜੀਤ ਡੈਸਕ 12-08-2026
ਬਟਾਲਾ, 11 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦਿਨੋ-ਦਿਨ ਮਜ਼ਬੂਤ ਹੋ ਰਿਹਾ ਹੈ ਤੇ 2027 ਵਿਚ ਸ਼੍ਰੋਮਣੀ ਅਕਾਲੀ ਦਲ ਬ ਦੀ ਸਰਕਾਰ ਬਣਨੀ ਤਹਿ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਰਮਨਦੀਪ ਸਿੰਘ ਸੰਧੂ ਨੇ ਸਾਥੀਆਂ ਸਮੇਤ ਮੀਟਿੰਗ ਕਰਨ ਉਪਰੰਤ ਕੀਤਾ। ਸ: ਸੰਧੂੁ ਨੇ ਕਿਹਾ ਕਿ ਉਨ੍ਹਾਂ ਵਲੋਂ ਲਗਾਤਾਰ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਮੀਟਿੰਗਾਂ ਦੌਰਾਨ ਲੋਕਾਂ ਦੇ ਮਿਲ ਰਹੇ ਭਰਵੇਂ ਉਤਸ਼ਾਹ ਤੋਂ ਲਗਦਾ ਹੈ ਕਿ ਸੂਬੇ ਦੇ ਲੋਕ ਹੁਣ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣਗੇ ਤੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣਗੇ। ਰਮਨਦੀਪ ਸਿੰਘ ਸੰਧੂ ਨੇ ਅੱਗੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਿਲਣੀ ਬਹੁਤ ਜ਼ਰੂਰੀ ਹੈ। ਇਸ ਮੌਕੇ ਹੋਰ ਵੀ ਅਕਾਲੀ ਆਗੂ ਤੇ ਵਰਕਰ ਉਨ੍ਹਾਂ ਦੇ ਨਾਲ ਹਾਜ਼ਰ ਸਨ।
ਪਿਛਲੀ ਖ਼ਬਰ ਜਲਾਲੀਆ ਤੇ ਉੱਜ ਦਰਿਆ ’ਚ ਮੁੜ ਹੜ੍ਹ ਵਰਗੀ ਸਥਿਤੀ, ਬਮਿਆਲ-ਪਠਾਨਕੋਟ ਤੇ ਦੀਨਾਨਗਰ ਮਾਰਗ ਬੰਦ ਅਗਲੀ ਖ਼ਬਰ ਈ. ਟੀ. ਟੀ. ਯੂਨੀਅਨ ਪ੍ਰਧਾਨ ਨਿਰਮਲ ਸਿੰਘ ਪੰਨੂੰ ਵਲੋਂ ਮੁਲਾਜ਼ਮਾਂ ’ਤੇ ਹੋਏ ਲਾਠੀਚਾਰਜ ਦੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।