12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਡੀ. ਸੀ.­ ਵਲੋਂ ਜ਼ਿਲਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 11 ਅਗਸਤ (ਅਸ਼ੋਕ ਸ਼ਰਮਾ)-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ 15 ਅਗਸਤ ਨੂੰ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਅੱਜ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਅਜੀਤ ਡੈਸਕ 12-08-2026
ਗੁਰਦਾਸਪੁਰ, 11 ਅਗਸਤ (ਅਸ਼ੋਕ ਸ਼ਰਮਾ)-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ 15 ਅਗਸਤ ਨੂੰ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਅੱਜ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਏ.ਡੀ.ਸੀ (ਜ) ਗੁਰਸਿਮਰਨ ਸਿੰਘ ਢਿੱਲੋਂ, ਅਦੀਬਾ ਅਨਮ ਅਸ਼ਫਾਕ ਅਹਿਮਦ ਆਈ.ਏ.ਐੱਸ ਅੰਡਰ ਟਰੇਨਿੰਗ, ਏ.ਡੀ.ਸੀ (ਵਿਕਾਸ), ਗੁਰਪ੍ਰੀਤ ਸਿੰਘ ਗਿੱਲ, ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ), ਜੁਗਰਾਜ ਸਿੰਘ ਐੱਸ.ਪੀ (ਐੱਚ), ਅਸ਼ੋਕ ਕੁਮਾਰ ਐੱਸ.ਡੀ.ਐੱਮ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਗਮ ਵਿਚ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਪ੍ਰੋ: ਰਾਜ ਕੁਮਾਰ ਸ਼ਰਮਾ, ਜੋਬਨਜੀਤ ਕੌਰ ਆਰ.ਟੀ.ਏ, ਡੀ.ਐੱਸ.ਪੀ ਸ਼ਾਹਬਾਜ ਸਿੰਘ, ਹਰਪ੍ਰੀਤ ਸਿੰਘ ਡੀ.ਡੀ.ਪੀ.ਓ, ਡਾ: ਰਮੇਸ਼ ਅੱਤਰੀ ਡੀ.ਐੱਮ.ਸੀ, ਰਾਜੇਸ਼ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ (ਸ), ਪਿ੍ੰਸੀਪਲ ਪ੍ਰੋਫੈਸਰ ਅਸ਼ਵਨੀ ਭੱਲਾ, ਪਰਮਿੰਦਰ ਸਿੰਘ ਸੈਣੀ ਪ੍ਰੋਗਰਾਮ ਅਫਸਰ ਜ਼ਿਲ੍ਹਾ ਹੈਰੀਟੇਜ ਸੁਸਾਇਟੀ, ਰਾਜੀਵ ਕੁਮਾਰ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਸੁਪਰਡੈਂਟ ਵਿਜੇ ਕੁਮਾਰ, ਵਿਨੋਦ ਭਾਟੀਆ, ਸਰਬਜੀਤ ਸਿੰਘ ਮੱਲੀ, ਸਰਬਜੀਤ ਮੁਲਤਾਨੀ, ਮੁਲਖ ਰਾਜ ਆਦਿ ਹਾਜਰ ਸਨ।
ਪਿਛਲੀ ਖ਼ਬਰ ਸ਼ਿਵਾਲਿਕ ਕਾਲਜ ਦੇ ਅੱਵਲ ਵਿਦਿਆਰਥੀ। ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਦਾ ਬੀ. ਐੱਡ ਸਮੈਸਟਰ-2 ਦਾ ਨਤੀਜਾ ਰਿਹਾ ਸ਼ਾਨਦ... ਅਗਲੀ ਖ਼ਬਰ ਬਾਬਾ ਗੁਰਦਿੱਤਾ ਜੀ ਦੀ ਢਾਡੀ ਵਾਰ ਦਾ ਕੀਤਾ ਗਿਆ ਫਿਲਮਾਂਕਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।