12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਦਿਲ ਦਾ ਦੌਰਾ ਪੈਣ ਕਾਰਨ ਏ. ਐਸ. ਆਈ. ਜਗਰੂਪ ਸਿੰਘ ਦਾ ਦਿਹਾਂਤ

ਕਾਦੀਆਂ, 11 ਅਗਸਤ (ਹਰਦੀਪ ਸਿੰਘ ਸੰਧੂ)-ਥਾਣਾ ਮੱਖੂ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਪੁਲਿਸ ਮੁਲਾਜ਼ਮ ਵਜੋਂ ਡਿਊਟੀ ਨਿਭਾਅ ਰਹੇ ਏ. ਐਸ.

ਅਜੀਤ ਡੈਸਕ 12-08-2026
ਕਾਦੀਆਂ, 11 ਅਗਸਤ (ਹਰਦੀਪ ਸਿੰਘ ਸੰਧੂ)-ਥਾਣਾ ਮੱਖੂ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਪੁਲਿਸ ਮੁਲਾਜ਼ਮ ਵਜੋਂ ਡਿਊਟੀ ਨਿਭਾਅ ਰਹੇ ਏ.ਐਸ.ਆਈ. ਜਗਰੂਪ ਸਿੰਘ ਢੀਂਡਸਾ ਦਾ ਅਚਾਨਕ ਦਿਹਾਂਤ ਹੋ ਜਾਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ। ਜਾਣਕਾਰੀ ਅਨੁਸਾਰ ਏ.ਐਸ.ਆਈ. ਜਗਰੂਪ ਸਿੰਘ ਆਪਣੀ ਡਿਊਟੀ ਨਿਭਾਉਣ ਉਪਰੰਤ ਕਾਦੀਆਂ ਦੇ ਸੰਤ ਨਗਰ ਰੇਲਵੇ ਰੋਡ ਸਥਿਤ ਆਪਣੇ ਨਿਵਾਸ ਸਥਾਨ ’ਤੇ ਪਹੁੰਚੇ ਸਨ। ਸਵੇਰੇ ਤੜਕਸਾਰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਏ.ਐਸ.ਆਈ. ਜਗਰੂਪ ਸਿੰਘ ਦੇ ਅਚਾਨਕ ਵਿਛੋੜੇ ਨਾਲ ਪਰਿਵਾਰ, ਰਿਸ਼ਤੇਦਾਰਾਂ, ਸਾਥੀ ਪੁਲਿਸ ਮੁਲਾਜ਼ਮਾਂ ਅਤੇ ਇਲਾਕਾ ਵਾਸੀਆਂ ਵਿਚ ਗਹਿਰਾ ਦੁੱਖ ਪਾਇਆ ਜਾ ਰਿਹਾ ਹੈ। ਉਨ੍ਹਾਂ ਦੀ ਡਿਊਟੀ ਪ੍ਰਤੀ ਵਫ਼ਾਦਾਰੀ ਅਤੇ ਸੇਵਾਭਾਵ ਨੂੰ ਯਾਦ ਕਰਦਿਆਂ ਸਾਥੀਆਂ ਤੇ ਜਾਣਕਾਰਾਂ ਵਲੋਂ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਗਈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜਗਰੂਪ ਸਿੰਘ ਦਾ ਇਸ ਤਰ੍ਹਾਂ ਅਚਾਨਕ ਸਦੀਵੀਂ ਵਿਛੋੜਾ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਮੌਕੇ ਰਾਜਨੀਤਿਕ ਅਤੇ ਸਮਾਜਿਕ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਪਿਛਲੀ ਖ਼ਬਰ ਐਸ. ਡੀ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਮੈਰਿਟ ਸੂਚੀ ’ਚ ਦਰਜ ਕਰਵਾਇਆ ਨਾਮ ਅਗਲੀ ਖ਼ਬਰ ਮਜ਼ਦੂਰ ਦੀ ਸੱਪ ਦੇ ਡੱਸਣ ਨਾਲ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।