ਸਰਕਾਰੀ ਪ੍ਰਾਇਮਰੀ ਸਕੂਲ ’ਚ ਮਿਡ-ਡੇਅ ਮੀਲ ਤੇ ਹੋਰ ਸਾਮਾਨ ਚੋਰੀ
ਕਾਹਨੂੰਵਾਨ/ਭੈਣੀ ਮੀਆਂ ਖਾਂ, 11 ਅਗਸਤ (ਜਸਪਾਲ ਸਿੰਘ ਸੰਧੂ, ਜਸਬੀਰ ਸਿੰਘ ਬਾਜਵਾ)-ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਜਲਾਲਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਚੋਰਾਂ ਵਲੋਂ ਸਾਮਾਨ ਚੋਰੀ ਕੀਤਾ ਗਿਆ। ਇਸ ਸਬੰਧੀ ਅਧਿਆਪਕ ਰੋਸ਼ਨ ਸਿੰਘ ਨੇ ਦੱਸਿਆ ਕਿ ਬੱਚਿਆਂ ਦੇ ਮਿਡ-ਡੇਅ-ਮੀਲ ਦਾ ਸਾਮਾਨ ਜਿਸ ਵਿਚ ਕਣਕ, ਚੌਲ, 2 ਗੈਸ ਸਿਲੰਡਰ, ਕੰਪਿਊਟਰ, ਕੈਮਰੇ ਆਦਿ ਚੋਰਾਂ ਵਲੋਂ ਚੋਰੀ ਕੀਤੇ ਗਏ।
ਕਾਹਨੂੰਵਾਨ/ਭੈਣੀ ਮੀਆਂ ਖਾਂ, 11 ਅਗਸਤ (ਜਸਪਾਲ ਸਿੰਘ ਸੰਧੂ, ਜਸਬੀਰ ਸਿੰਘ ਬਾਜਵਾ)-ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਜਲਾਲਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਚੋਰਾਂ ਵਲੋਂ ਸਾਮਾਨ ਚੋਰੀ ਕੀਤਾ ਗਿਆ। ਇਸ ਸਬੰਧੀ ਅਧਿਆਪਕ ਰੋਸ਼ਨ ਸਿੰਘ ਨੇ ਦੱਸਿਆ ਕਿ ਬੱਚਿਆਂ ਦੇ ਮਿਡ-ਡੇਅ-ਮੀਲ ਦਾ ਸਾਮਾਨ ਜਿਸ ਵਿਚ ਕਣਕ, ਚੌਲ, 2 ਗੈਸ ਸਿਲੰਡਰ, ਕੰਪਿਊਟਰ, ਕੈਮਰੇ ਆਦਿ ਚੋਰਾਂ ਵਲੋਂ ਚੋਰੀ ਕੀਤੇ ਗਏ। ਜਦੋਂ ਇਸ ਸਬੰਧੀ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।