13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਹੈਰੋਇਨ ਤੇ ਇਲੈਕਟ੍ਰੋਨਿਕ ਕੰਡੇ ਸਮੇਤ 4 ਦੋਸ਼ੀ ਗ੍ਰਿਫਤਾਰ

ਗੁਰਦਾਸਪੁਰ, 11 ਅਗਸਤ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 4 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਦੋਂ ਕਿ ਥਾਣਾ ਸਿਟੀ ਦੀ ਪੁਲਿਸ ਵਲੋਂ ਮੋਹਿਤ ਤੇ ਕਰਨ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 50 ਗਰਾਮ ਹੈਰੋਇਨ ਤੇ ਇਕ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਗਿਆ।

ਅਜੀਤ ਡੈਸਕ 12-08-2026
ਗੁਰਦਾਸਪੁਰ, 11 ਅਗਸਤ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 4 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਦੋਂ ਕਿ ਥਾਣਾ ਸਿਟੀ ਦੀ ਪੁਲਿਸ ਵਲੋਂ ਮੋਹਿਤ ਤੇ ਕਰਨ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 50 ਗਰਾਮ ਹੈਰੋਇਨ ਤੇ ਇਕ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ ਥਾਣਾ ਤਿੱਬੜ ਦੀ ਪੁਲਿਸ ਵਲੋਂ ਸਾਹਿਲ ਨੂੰ ਕਾਬੂ ਕਰਕੇ ਉਸ ਪਾਸੋਂ 3 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ’ਤੇ ਦੋਸ਼ੀਆਂ ਖਿਲਾਫ ਵੱਖ ਵੱਖ ਥਾਣਿਆਂ ਵਿਚ ਮਾਮਲੇ ਦਰਜ ਕੀਤੇ ਗਏ। ਜ਼ਿਲ੍ਹਾ ਪੁਲਿਸ ਮੁਖੀ ਆਦਿੱਤਯ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਇਨ੍ਹਾਂ ਖਿਲਾਫ ਠੋਸ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜਿਲ੍ਹਾ ਪੁਲਿਸ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ
ਪਿਛਲੀ ਖ਼ਬਰ ‘ਆਪ’ ਦੇ ਰਿਕਾਰਡ ਵਿਕਾਸ ਅੱਗੇ ਵਿਰੋਧੀਆਂ ਦਾ ਝੂਠ ਨਹੀਂ ਟਿਕੇਗਾ-ਚੇਅ. ਬਾਠ ਝੰਗੀ ਅਗਲੀ ਖ਼ਬਰ ਸੀ. ਐੱਚ. ਸੀ ਨੌਸ਼ਹਿਰਾ ਮੱਝਾ ਸਿੰਘ ਵਿਖੇ ਰਾਸ਼ਟਰੀ ਡੀਵਾਰਮਿੰਗ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।