ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
ਜੌੜਾ ਛੱਤਰਾਂ, 11 ਅਗਸਤ (ਪਰਮਜੀਤ ਸਿੰਘ ਘੁੰਮਣ)-ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ‘ਤੀਆਂ ਤੀਜ ਦੀਆਂ’ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਤੇ ਨੌਜਵਾਨ ਪੀੜ੍ਹੀ ਨੂੰ ਸੱਭਿਆਚਾਰਕ ਵਿਰਸੇ ਨਾਲ ਜੋੜਨ ਦੇ ਉਪਰਾਲੇ ਵਜੋਂ ਸਕੂਲ ਦੇ ਡਾਇਰੈਕਟਰ ਕੁਲਜੀਤ ਸਿੰਘ ਦੀ ਯੋਗ ਅਗਵਾਈ ਹੇਠ ਮਨਾਏ ਇਸ ਤਿਉਹਾਰ ਮੌਕੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਭਰਪੂਰ ਆਨੰਦ ਮਾਣਿਆ।
ਅਜੀਤ ਡੈਸਕ
12-08-2026