ਲਮੀਣੀ ਸਟੇਡੀਅਮ ਦੇ 1 ਕਿਲੋਮੀਟਰ ਘੇਰੇ ’ਚ ਡਰੋਨ ਉਡਾਉਣ ’ਤੇ ਪਾਬੰਦੀ
ਪਠਾਨਕੋਟ, 11 ਅਗਸਤ (ਸੰਧੂ)-15 ਅਗਸਤ ਨੂੰ ਮਲਟੀਪਰਪਜ਼ ਖੇਡ ਸਟੇਡੀਅਮ ਲਮੀਣੀ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਰੱਖਿਆ ਪ੍ਰਬੰਧਾਂ ਤਹਿਤ ਸਟੇਡੀਅਮ ਦੇ ਆਲੇ-ਦੁਆਲੇ 1 ਕਿਲੋਮੀਟਰ ਦੇ ਘੇਰੇ ਅੰਦਰ ਡਰੋਨ, ਰਿਮੋਟ ਕੰਟਰੋਲਡ ਮਾਈਕਰੋ-ਲਾਈਟ ਏਅਰਕ੍ਰਾਫਟ ਤੇ ਇਸ ਤਰ੍ਹਾਂ ਦੇ ਹੋਰ ਯੰਤਰ ਉਡਾਉਣ ’ਤੇ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਅਰਸ਼ਦੀਪ ਸਿੰਘ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਜਾਰੀ ਹੁਕਮਾਂ ਅਨੁਸਾਰ ਇਹ ਪਾਬੰਦੀ 14 ਅਤੇ 15 ਅਗਸਤ 2026 ਤੱਕ ਲਾਗੂ ਰਹੇਗੀ।
ਅਜੀਤ ਡੈਸਕ
12-08-2026