12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਵਿੱਤ ਮੰਤਰੀ ਦੇ ‘ਐਂਟੀ ਸਟੇਟ’ ਬਿਆਨ ਵਿਰੁੱਧ ਡੈਮਜ਼ ਮੁਲਾਜ਼ਮਾਂ ਵਲੋਂ ਗੇਟ ਰੈਲੀ

ਸ਼ਾਹਪੁਰ ਕੰਢੀ, 11 ਅਗਸਤ (ਰਣਜੀਤ ਸਿੰਘ)-ਪੰਜਾਬ ਸਟੇਟ ਮਨਿਸਟੀਰੀਅਲ ਯੂਨੀਅਨ ਡੈਮਜ਼ ਵਲੋਂ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਦਫ਼ਤਰ ਦੇ ਬਰਾਂਡੇ ’ਚ ਗੇਟ ਰੈਲੀ ਕੀਤੀ ਗਈ। ਵਿੱਤ ਮੰਤਰੀ ਪੰਜਾਬ ਸਰਕਾਰ ਵਲੋਂ ਜਥੇਬੰਦੀਆਂ ਨੂੰ ‘ਐਂਟੀ ਸਟੇਟ’ ਕਹਿਣ ਵਾਲੇ ਬਿਆਨ ਦਾ ਵਿਰੋਧ ਕੀਤਾ ਗਿਆ।

ਅਜੀਤ ਡੈਸਕ 12-08-2026
ਸ਼ਾਹਪੁਰ ਕੰਢੀ, 11 ਅਗਸਤ (ਰਣਜੀਤ ਸਿੰਘ)-ਪੰਜਾਬ ਸਟੇਟ ਮਨਿਸਟੀਰੀਅਲ ਯੂਨੀਅਨ ਡੈਮਜ਼ ਵਲੋਂ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਦਫ਼ਤਰ ਦੇ ਬਰਾਂਡੇ ’ਚ ਗੇਟ ਰੈਲੀ ਕੀਤੀ ਗਈ। ਵਿੱਤ ਮੰਤਰੀ ਪੰਜਾਬ ਸਰਕਾਰ ਵਲੋਂ ਜਥੇਬੰਦੀਆਂ ਨੂੰ ‘ਐਂਟੀ ਸਟੇਟ’ ਕਹਿਣ ਵਾਲੇ ਬਿਆਨ ਦਾ ਵਿਰੋਧ ਕੀਤਾ ਗਿਆ। ਮੁਲਾਜ਼ਮਾਂ ਨੇ ਰਾਸ਼ਟਰੀ ਝੰਡੇ ਹੱਥਾਂ ’ਚ ਫੜ ਕੇ ‘ਭਾਰਤ ਮਾਤਾ ਕੀ ਜੈ’ ਅਤੇ ‘ਵੰਦੇ ਮਾਤਰਮ’ ਆਦਿ ਨਾਅਰੇ ਲਗਾ ਕੇ ਵਿੱਤ ਮੰਤਰੀ ਵਲੋਂ ਦਿੱਤੇ ਬਿਆਨ ਨੂੰ ਵਾਪਸ ਲੈਣ ਦੀ ਮੰਗ ਕੀਤੀ । ਬੁਲਾਰਿਆਂ ਨੇ ਕਿਹਾ ਕਿ ਮੁਲਾਜ਼ਮ ਜਥੇਬੰਦੀਆਂ ਆਪਣੇ ਜ਼ਾਇਜ ਹੱਕਾਂ ਅਤੇ ਮੰਗਾਂ ਲਈ ਸੰਵਿਧਾਨ ਅਤੇ ਲੋਕਤੰਤਰਿਕ ਢੰਗ ਨਾਲ ਸੰਘਰਸ਼ ਕਰ ਰਹੇ ਹਨ । ਅਜਿਹੀਆਂ ਜਥੇਬੰਦੀਆਂ ਨੂੰ ‘ਐਂਟੀ ਸਟੇਟ’ ਕਹਿਣਾ ਨਾ ਸਿਰਫ ਮੁਲਾਜ਼ਮਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਹੈ, ਸਗੋਂ ਲੋਕਤੰਤਰਿਕ ਸੰਘਰਸ਼ਾਂ ਦਾ ਅਪਮਾਨ ਹੈ। ਉਨ੍ਹਾਂ ਕਿਹਾ ਮੁਲਾਜ਼ਮਾਂ ਦਾ ਬਣਦਾ ਮਹਿੰਗਾਈ ਭੱਤਾ ਤੇ ਹੋਰ ਮੰਗਾਂ ਤੁਰੰਤ ਪੂਰੀਆਂ ਕਰਨੀਆਂ ਚਾਹੀਦੀਆਂ ਹਨ । ਜੇਕਰ ਸਰਕਾਰ ਮੰਗਾਂ ਪ੍ਰਤੀ ਬਣਦੀ ਕਾਰਵਾਈ ਨਹੀਂ ਕਰਦੀ ਤਾਂ ਮੁਲਾਜ਼ਮ ਸੰਘਰਸ਼ ਤੇਜ਼ ਕਰਨ ਲਈ ਮਜ਼ਬੂਰ ਹੋਣਗੇ । ਇਸ ਮੌਕੇ ਚੇਅਰਮੈਨ ਗੁਰਨਾਮ ਸਿੰਘ ਸੈਣੀ, ਜ਼ਿਲ੍ਹਾ ਜਰਨਲ ਸਕੱਤਰ ਹਿਤੇਸ਼ ਸ਼ਰਮਾ, ਕਲੈਰੀਕਲ ਦੇ ਪ੍ਰਧਾਨ ਅਜੇ ਅਭਿਸ਼ੇਕ, ਜਰਨਲ ਸਕੱਤਰ ਯੁਗੇਸ਼ਵਰ ਸਲਾਰੀਆ, ਸੀ.ਪੀ.ਐਫ. ਦੇ ਨਿਰਵੇਸ਼ ਡੋਗਰਾ, ਅਸ਼ਵਨੀ ਸ਼ਰਮਾ, ਦਰਜਾ ਚਾਰ ਦੇ ਅਨਿਲ ਕੁਮਾਰ ਅਤੇ ਕਮਲ ਵਰਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਜਗਤਪੁਰ ਨਸ਼ੇ ਦਾ ਹੱਬ ਬਣਿਆ ਲੋਕਾਂ ਨਸ਼ੇੜੀਆਂ ਨੂੰ ਕਾਬੂ ਕਰਕੇ ਪੁੜੀਆਂ ਕੀਤੀਆਂ ਬਰਾਮਦ ਯੁੱਧ ਨਸ਼ਿਆਂ ਵਿਰੁੱਧ ਮ... ਅਗਲੀ ਖ਼ਬਰ ਮੋਹਲੇਧਾਰ ਮੀਂਹ ਨਾਲ ਜਨਜੀਵਨ ਪ੍ਰਭਾਵਿਤ ਸਿਵਲ ਹਸਪਤਾਲ ਦੇ ਬਾਹਰ ਤੇ ਬਾਜ਼ਾਰਾਂ ’ਚ ਭਰਿਆ ਪਾਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।