14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਸਰਬਜੀਤ ਸਿੰਘ ਮਾਨ ਵਲੋਂ ਸਖ਼ਤ ਨਿੰਦਾ

ਬਟਾਲਾ, 13 ਅਗਸਤ (ਸਤਿੰਦਰ ਸਿੰਘ)- ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਸਰਬਜੀਤ ਸਿੰਘ ਮਾਨ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ ਹਲਕਾ ਸ੍ਰੀ ਹਰਗੋਬਿੰਦਪੁਰ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਮਾਨ ਨੇ ਕਿਹਾ ਕਿ ਹਮਲੇ ਦੀ ਖ਼ਬਰ ਸੁਣ ਕੇ ਉਹ ਬੇਹੱਦ ਚਿੰਤਤ ਹਨ ਤੇ ਸੁਖਬੀਰ ਸਿੰਘ ਬਾਦਲ ਦੀ ਜਲਦ ਸਿਹਤਯਾਬੀ ਤੇ ਚੜ੍ਹਦੀ ਕਲਾ ਲਈ ਅਰਦਾਸ ਕਰਦੇ ਹਨ।

ਐਡਵੋਕੇਟ ਸਰਬਜੀਤ ਸਿੰਘ ਮਾਨ 14-08-2026
ਬਟਾਲਾ, 13 ਅਗਸਤ (ਸਤਿੰਦਰ ਸਿੰਘ)- ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਸਰਬਜੀਤ ਸਿੰਘ ਮਾਨ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ ਹਲਕਾ ਸ੍ਰੀ ਹਰਗੋਬਿੰਦਪੁਰ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਮਾਨ ਨੇ ਕਿਹਾ ਕਿ ਹਮਲੇ ਦੀ ਖ਼ਬਰ ਸੁਣ ਕੇ ਉਹ ਬੇਹੱਦ ਚਿੰਤਤ ਹਨ ਤੇ ਸੁਖਬੀਰ ਸਿੰਘ ਬਾਦਲ ਦੀ ਜਲਦ ਸਿਹਤਯਾਬੀ ਤੇ ਚੜ੍ਹਦੀ ਕਲਾ ਲਈ ਅਰਦਾਸ ਕਰਦੇ ਹਨ। ਉਨ੍ਹਾਂ ਕਿਹਾ ਕਿ ਹਿੰਸਾ ਦਾ ਕਿਸੇ ਵੀ ਸਮਾਜ ਤੇ ਲੋਕਤੰਤਰ ਵਿਚ ਕੋਈ ਸਥਾਨ ਨਹੀਂ ਹੈ ਅਤੇ ਖ਼ਾਸ ਕਰ ਕੇ ਪਵਿੱਤਰ ਤਖ਼ਤ ਸਾਹਿਬਾਨ ਦੀ ਧਰਤੀ ’ਤੇ ਅਜਿਹੀ ਘਟਨਾ ਬਿਲਕੁਲ ਵੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਦੀ ਪਾਵਨ ਧਰਤੀ ਸਾਨੂੰ ਸ਼ਾਂਤੀ, ਸੇਵਾ, ਸਿਮਰਨ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ। ਇਸ ਪਵਿੱਤਰ ਅਸਥਾਨ ’ਤੇ ਵਾਪਰੀ ਹਿੰਸਕ ਘਟਨਾ ਬੇਹੱਦ ਦੁੱਖਦਾਈ ਤੇ ਨਿੰਦਣਯੋਗ ਹੈ। ਐਡਵੋਕੇਟ ਸਰਬਜੀਤ ਸਿੰਘ ਮਾਨ ਨੇ ਕਿਹਾ ਕਿ ਧਾਰਮਿਕ ਸਥਾਨਾਂ ਦੀ ਪਵਿੱਤਰਤਾ ਤੇ ਸ਼ਾਂਤਮਈ ਮਾਹੌਲ ਨੂੰ ਹਰ ਹਾਲ ਵਿਚ ਕਾਇਮ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਤੇ ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਪਿੰਡ ਹਸਨਪੁਰ ਖੁਰਦ ਦੇ ਦਰਜਨਾਂ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ * ਹਲਕਾ ਇੰਚਾਰਜ ਜੁਗਰਾਜ ਸਿੰਘ ਲਾਲ... ਅਗਲੀ ਖ਼ਬਰ ਮਸ਼ਹੂਰ ਬਲਹੋਤਰਾ ਫੈਮਿਲੀ ਰੈਸਟੋਰੈਂਟ ਭਿੱਲੇ ਦਾ ਢਾਬਾ ਵਲੋਂ ਸ਼ਰਾਬ ਪਿਆਉਣ ’ਤੇ ਮਨਾਹੀ ਜਨਮ ਦਿਨ, ਕਿੱਟੀ ਪਾਰਟੀ, ਵਿਆਹ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।