14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਵਾਹਲਾ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੀਤੀ ਨਿਖੇਧੀ

ਬਟਾਲਾ, 13 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਮਹਾਂਰਾਸ਼ਟਰ ਦੇ ਸ੍ਰੀ ਨਾਂਦੇੜ ਸਾਹਿਬ ਵਿਖੇ ਹੋਏ ਜਾਨੇਲਵਾ ਹਮਲੇ ਦੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਸ਼ੂਗਰਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੁਨੀਆ ਤੋਂ ਸਿੱਖ ਸੰਗਤ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਣ ਆਉਂਦੀ ਹੈ, ਜਿੱਥੋਂ ਸਰਬੱਤ ਦੇ ਭਲੇ ਦਾ ਅਰਦਾਸ ਕੀਤੀ ਜਾਂਦੀ ਹੈ ਅਤੇ ਅਜਿਹੀ ਥਾਂ ਉੱਤੇ ਇਸ ਤਰ੍ਹਾਂ ਦੀ ਘਟਨਾ ਹੋਣੀ ਬਹੁਤ ਹੀ ਮੰਦਭਾਗਾ ਵਰਤਾਰਾ ਹੈ।

ਸੁਖਬੀਰ ਸਿੰਘ ਵਾਹਲਾ 14-08-2026
ਬਟਾਲਾ, 13 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਮਹਾਂਰਾਸ਼ਟਰ ਦੇ ਸ੍ਰੀ ਨਾਂਦੇੜ ਸਾਹਿਬ ਵਿਖੇ ਹੋਏ ਜਾਨੇਲਵਾ ਹਮਲੇ ਦੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਸ਼ੂਗਰਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੁਨੀਆ ਤੋਂ ਸਿੱਖ ਸੰਗਤ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਣ ਆਉਂਦੀ ਹੈ, ਜਿੱਥੋਂ ਸਰਬੱਤ ਦੇ ਭਲੇ ਦਾ ਅਰਦਾਸ ਕੀਤੀ ਜਾਂਦੀ ਹੈ ਅਤੇ ਅਜਿਹੀ ਥਾਂ ਉੱਤੇ ਇਸ ਤਰ੍ਹਾਂ ਦੀ ਘਟਨਾ ਹੋਣੀ ਬਹੁਤ ਹੀ ਮੰਦਭਾਗਾ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨ ’ਤੇ ਨਤਮਸਤਕ ਹੋਣ ਪਹੁੰਚੇ ਸ: ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨਾਲ ਠੇਸ ਪਹੁੰਚੀ ਹੈ। ਦੂਸਰੇ ਸੂਬੇ ’ਚ ਅਜਿਹੀ ਘਟਨਾ ਦਾ ਵਾਪਰਨਾ ਇਕ ਚਿੰਤਾ ਦਾ ਵਿਸ਼ਾ ਹੈ ਅਤੇ ਅਜਿਹਾ ਕਰਨ ਵਾਲਾ ਵਿਅਕਤੀ ਸਿੱਖ ਨਹੀਂ ਹੋ ਸਕਦਾ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਤਾਂ ਕਿ ਇਹ ਹਮਲੇ ਦੇ ਪਿੱਛੇ ਕਿਸੇ ਦਾ ਹੱਥ ਤਾਂ ਨਹੀਂ।
ਪਿਛਲੀ ਖ਼ਬਰ ਹਲਕਾ ਡੇਰਾ ਬਾਬਾ ਨਾਨਕ ਅੰਦਰ ਭਾਜਪਾ ਨੂੰ ਮਿਲੀ ਮਜ਼ਬੂਤੀ, ਪਿੰਡ ਧਰਮਾਬਾਦ ਦੇ ਕਈ ਪਰਿਵਾਰ ਵਿਜੇ ਸੋਨੀ ਦੀ ਅਗਵਾਈ ਹੇਠ ਭਾਜ... ਅਗਲੀ ਖ਼ਬਰ 77ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ’ਚ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੀ ਵਿਦਿਆਰਥਣ ਨੇ ਸੋਨ ਤਗਮਾ ਜਿੱਤਿਆ ਚੇਅਰਮੈਨ ਅਮਰਿੰਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।