14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

21, 22 ਤੇ 23 ਅਗਸਤ ਨੂੰ ਲੱਗੇਗੀ ਵਿਸ਼ੇਸ਼ ਲੋਕ ਅਦਾਲਤ-ਜ਼ਿਲ੍ਹਾ ਤੇ ਸੈਸ਼ਨ ਜੱਜ

ਗੁਰਦਾਸਪੁਰ, 13 ਅਗਸਤ (ਅਸ਼ੋਕ ਸ਼ਰਮਾ)-ਭਾਰਤ ਦੀ ਸੁਪਰੀਮ ਕੋਰਟ 21, 22 ਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾ ਰਹੀ ਹੈ, ਜਿਸ ਦਾ ਉਦੇਸ਼ ਅਦਾਲਤ ਦੇ ਸਾਹਮਣੇ ਕਾਫ਼ੀ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦੇ ਸੁਹਿਰਦ ਨਿਪਟਾਰੇ ਤੇ ਤੇਜ਼ੀ ਨਾਲ ਨਿਪਟਾਰੇ ਨੂੰ ਸੁਵਿਧਾਜਨਕ ਬਣਾਉਣਾ ਹੈ। ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦਿਲਬਾਗ ਸਿੰਘ ਜੌਹਲ ਨੇ ਦੱਸਿਆ ਕਿ ਇਹ ਪਹਿਲ ਸੁਪਰੀਮ ਕੋਰਟ ਦੀ ਲੰਬਿਤ ਮਾਮਲਿਆਂ ਨੂੰ ਘਟਾਉਣ ਤੇ ਵਿਕਲਪਿਕ ਵਿਵਾਦ ਨਿਪਟਾਰਾ ਵਿਧੀਆਂ ਰਾਹੀਂ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ।

ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ 14-08-2026
ਗੁਰਦਾਸਪੁਰ, 13 ਅਗਸਤ (ਅਸ਼ੋਕ ਸ਼ਰਮਾ)-ਭਾਰਤ ਦੀ ਸੁਪਰੀਮ ਕੋਰਟ 21, 22 ਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾ ਰਹੀ ਹੈ, ਜਿਸ ਦਾ ਉਦੇਸ਼ ਅਦਾਲਤ ਦੇ ਸਾਹਮਣੇ ਕਾਫ਼ੀ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦੇ ਸੁਹਿਰਦ ਨਿਪਟਾਰੇ ਤੇ ਤੇਜ਼ੀ ਨਾਲ ਨਿਪਟਾਰੇ ਨੂੰ ਸੁਵਿਧਾਜਨਕ ਬਣਾਉਣਾ ਹੈ। ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦਿਲਬਾਗ ਸਿੰਘ ਜੌਹਲ ਨੇ ਦੱਸਿਆ ਕਿ ਇਹ ਪਹਿਲ ਸੁਪਰੀਮ ਕੋਰਟ ਦੀ ਲੰਬਿਤ ਮਾਮਲਿਆਂ ਨੂੰ ਘਟਾਉਣ ਤੇ ਵਿਕਲਪਿਕ ਵਿਵਾਦ ਨਿਪਟਾਰਾ ਵਿਧੀਆਂ ਰਾਹੀਂ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਲੋਕ ਅਦਾਲਤ ਦੌਰਾਨ ਆਪਸੀ ਸਹਿਮਤੀ ਤੇ ਸੁਲ੍ਹਾ-ਸਫਾਈ ਰਾਹੀਂ ਨਿਪਟਾਰੇ ਲਈ ਯੋਗ ਮਾਮਲਿਆਂ ਨੂੰ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਲੋਕਾਂ ਦੇ ਕੇਸ ਸੁਪਰੀਮ ਕੋਰਟ ਵਿਚ ਲੰਬਿਤ ਹਨ ਤੇ ਗੁਰਦਾਸਪੁਰ ਜਿਲ੍ਹੇ ਨਾਲ ਸੰਬੰਧਿਤ ਹਨ, ਉਨ੍ਹਾਂ ਕੇਸਾਂ ਨੂੰ ਪ੍ਰੀ-ਲੋਕ ਅਦਾਲਤ ਵਿਚ ਲਗਾ ਕੇ ਵੱਧ ਤੋਂ ਵੱਧ ਲਾਭ ਲੈਣ। ਲੋਕ ਅਦਾਲਤਾਂ ’ਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਸਮਝੌਤੇ ਰਾਹੀਂ ਨਿਪਟਾਰਾ ਕੀਤਾ ਜਾਂਦਾ ਹੈ। ਇਸ ਨਾਲ ਸਮੇਂ ਤੇ ਧੰਨ ਦੀ ਬੱਚਤ ਹੁੰਦੀ ਹੈ ਅਤੇ ਧਿਰਾਂ ਵਿਚ ਆਪਸੀ ਪਿਆਰ ਵੱਧਦਾ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਨਾਲ ਮੀਟਿੰਗ * ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੀ ਜ਼ਿ... ਅਗਲੀ ਖ਼ਬਰ ਬਿਨਾਂ ਲਾਇਸੈਂਸ ਡੇਅਰੀ ਦੀ ਆੜ ’ਚ ਸ਼ਰਾਬ ਵੇਚਣ ਦੇ ਦੋਸ਼ ਹੇਠ ਇਕ ਕਾਬੂ *6 ਪੇਟੀਆਂ ਸ਼ਰਾਬ ਕੀਤੀ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।