14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਦਲਬੀਰ ਸਿੰਘ ਬਿੱਲਾ ਤੇ ਵਿਜੇ ਮਹਾਜਨ ਸ਼੍ਰੋਮਣੀ ਅਕਾਲੀ ਦਲ (ਬ) ਦੀ ਪੀ. ਏ. ਸੀ. ਕਮੇਟੀ ਦੇ ਮੈਂਬਰ ਨਿਯੁਕਤ * ਪਾਰਟੀ ਹਾਈਕਮਾਨ ਵਲੋਂ ਦਿੱਤੀ ਜ਼ਿੰਮੇਵਾਰੀ ਲਈ ਦੋਵਾਂ ਆਗੂਆਂ ਨੇ ਕੀਤਾ ਧੰਨਵਾਦ

ਦੀਨਾਨਗਰ, 13 ਅਗਸਤ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਅਤੇ ਜਥੇਬੰਦਕ ਢਾਂਚੇ ਨੂੰ ਹੋਰ ਸਰਗਰਮ ਕਰਨ ਲਈ ਪਾਰਟੀ ਹਾਈਕਮਾਨ ਵਲੋਂ ਅਹਿਮ ਫੈਸਲਾ ਲੈਂਦਿਆਂ ਦੀਨਾਨਗਰ ਹਲਕੇ ਦੇ ਸੀਨੀਅਰ ਆਗੂਆਂ ਦਲਬੀਰ ਸਿੰਘ ਬਿੱਲਾ ਭਟੋਇਆ ਤੇ ਵਿਜੇ ਮਹਾਜਨ ਦੀਨਾਨਗਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਉੱਚ ਪੱਧਰੀ ਸਿਆਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਤੇ ਇਲਾਕਾ ਨਿਵਾਸੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਨਵ ਨਿਯੁਕਤ ਪੀ. ਏ. ਸੀ. ਮੈਂਬਰ ਦਲਬੀਰ ਸਿੰਘ ਬਿੱਲਾ ਅਤੇ ਵਿਜੇ ਮਹਾਜਨ। 14-08-2026
ਦੀਨਾਨਗਰ, 13 ਅਗਸਤ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਅਤੇ ਜਥੇਬੰਦਕ ਢਾਂਚੇ ਨੂੰ ਹੋਰ ਸਰਗਰਮ ਕਰਨ ਲਈ ਪਾਰਟੀ ਹਾਈਕਮਾਨ ਵਲੋਂ ਅਹਿਮ ਫੈਸਲਾ ਲੈਂਦਿਆਂ ਦੀਨਾਨਗਰ ਹਲਕੇ ਦੇ ਸੀਨੀਅਰ ਆਗੂਆਂ ਦਲਬੀਰ ਸਿੰਘ ਬਿੱਲਾ ਭਟੋਇਆ ਤੇ ਵਿਜੇ ਮਹਾਜਨ ਦੀਨਾਨਗਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਉੱਚ ਪੱਧਰੀ ਸਿਆਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਤੇ ਇਲਾਕਾ ਨਿਵਾਸੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਵੱਕਾਰੀ ਨਿਯੁਕਤੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਦਲਬੀਰ ਸਿੰਘ ਬਿੱਲਾ ਭਟੋਇਆ ਅਤੇ ਜਥੇਦਾਰ ਵਿਜੇ ਮਹਾਜਨ ਨੇ ਸਾਂਝੇ ਤੌਰ ‘ਤੇ ਪਾਰਟੀ ਹਾਈਕਮਾਨ ਦਾ ਵਿਸ਼ੇਸ਼ ਤੌਰ ‘ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਮੀਤ ਪ੍ਰਧਾਨ ਡਾ ਦਲਜੀਤ ਸਿੰਘ ਚੀਮਾ, ਜਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਅਤੇ ਹਲਕਾ ਇੰਚਾਰਜ ਕਮਲਜੀਤ ਚਾਵਲਾ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਨੇ ਉਨ੍ਹਾਂ ਦੀਆਂ ਪੁਰਾਣੀਆਂ ਸੇਵਾਵਾਂ ਅਤੇ ਵਫ਼ਾਦਾਰੀ ਨੂੰ ਮੁੱਖ ਰੱਖਦਿਆਂ ਜੋ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ’ਤੇ ਪੂਰੀ ਤਰ੍ਹਾਂ ਖ਼ਰੇ ਉਤਰਨਗੇ। ਆਗੂਆਂ ਨੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ, ਲੋਕ-ਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਅਤੇ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਦਿਨ ਰਾਤ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ, ਪੰਜਾਬੀਅਤ ਅਤੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਇੱਕਮਾਤਰ ਜਮਾਤ ਹੈ।
ਪਿਛਲੀ ਖ਼ਬਰ ਪਿੰਡ ਜੌੜਾ ਛੱਤਰਾਂ ਦੇ ਲਾਪਤਾ ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ, ਪੁਲਿਸ ਵਲੋਂ ਜਾਂਚ ਜਾਰੀ ਅਗਲੀ ਖ਼ਬਰ ਸਵਾਮੀ ਸਰਵਾਨੰਦ ਨੈਸ਼ਨਲ ਕਾਲਜ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।