14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਲਾਰੈਂਸ ਇੰਟਰਨੈਸ਼ਨਲ ਸਕੂਲ ਦੀ ਜਪਰੂਪ ਕੌਰ ਦਾ ਸੀ.ਬੀ.ਐੱਸ.ਈ. ਕਲੱਸਟਰ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਬਟਾਲਾ, 13 ਅਗਸਤ (ਸਤਿੰਦਰ ਸਿੰਘ)- ਲਾਰੈਂਸ ਇੰਟਰਨੈਸ਼ਨਲ ਸਕੂਲ ਤਾਰਾਗੜ੍ਹ (ਡੇਰਾ ਬਾਬਾ ਨਾਨਕ ਰੋਡ) ਬਟਾਲਾ ਦੀ ਹੋਣਹਾਰ ਖਿਡਾਰਨ ਜਪਰੂਪ ਕੌਰ ਨੇ ਆਪਣੀ ਬਿਹਤਰੀਨ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਸੀ. ਬੀ.

ਲਾਰੈਂਸ ਇੰਟਰਨੈਸ਼ਨਲ ਸਕੂਲ ਬਟਾਲਾ ਦੀ ਵਿਦਿਆਰਥਣ ਜਪਨੂਰ ਕੌਰ ਜਿੱਤਣ ਉਪਰੰਤ ਤਗਮਾ ਪ੍ਰਾਪਤ ਕਰਦੀ ਹੋਈ। ਅਜੀਤ ਤਸਵੀਰ 14-08-2026
ਬਟਾਲਾ, 13 ਅਗਸਤ (ਸਤਿੰਦਰ ਸਿੰਘ)- ਲਾਰੈਂਸ ਇੰਟਰਨੈਸ਼ਨਲ ਸਕੂਲ ਤਾਰਾਗੜ੍ਹ (ਡੇਰਾ ਬਾਬਾ ਨਾਨਕ ਰੋਡ) ਬਟਾਲਾ ਦੀ ਹੋਣਹਾਰ ਖਿਡਾਰਨ ਜਪਰੂਪ ਕੌਰ ਨੇ ਆਪਣੀ ਬਿਹਤਰੀਨ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਸੀ. ਬੀ. ਐੱਸ. ਈ. ਕਲਸਟਰ ਵਿਚ ਲੰਮੀ ਛਾਲ ਵਿਚ ਚਾਂਦੀ ਦਾ ਤਮਗਾ ਤੇ ਤੀਹਰੀ ਛਾਲ ਵਿਚ ਸੋਨ ਤਮਗਾ ਹਾਸਲ ਕੀਤਾ। ਇਸ ਜਿੱਤ ਨਾਲ ਜਪਰੂਪ ਕੌਰ ਨੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ਨਾਲ ਜਪਰੂਪ ਕੌਰ ਨੇ ਆਗਾਮੀ ਰਾਸ਼ਟਰੀ ਪੱਧਰ ਉੱਤੇ ਖੇਡਾਂ ਲਈ ਵੀ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਜਪਰੂਪ ਕੌਰ ਦੀ ਇਸ ਸ਼ਾਨਦਾਰ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੀ ਪ੍ਰਿੰਸੀਪਲ ਡਾ. ਉਪਮਾ ਮਹਾਜਨ ਨੇ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਉਪਮਾ ਮਹਾਜਨ ਨੇ ਕਿਹਾ ਕਿ ਜਪਰੂਪ ਦੀ ਸਖ਼ਤ ਮਿਹਨਤ, ਲਗਨ ਅਤੇ ਕੋਚ ਦੇ ਬਿਹਤਰ ਮਾਰਗ ਦਰਸ਼ਨ ਸਦਕਾ ਅੱਜ ਉਸ ਨੇ ਇਹ ਮੁਕਾਮ ਹਾਸਲ ਕੀਤਾ ਹੈ। ਸਾਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਭਵਿੱਖ ਵਿਚ ਆਉਣ ਵਾਲੇ ਮੁਕਾਬਲਿਆਂ ਵਿਚ ਵੀ ਬਿਹਤਰੀਨ ਖੇਡ ਦਾ ਮੁਜ਼ਾਹਰਾ ਕਰਦੇ ਹੋਏ ਸਕੂਲ ਦਾ ਨਾਂਅ ਹੋਰ ਉੱਚਾ ਕਰੇਗੀ। ਖੇਡਾਂ ਦੇ ਸਮਾਪਤੀ ਸਮਾਰੋਹ ਦੌਰਾਨ ਜਪਰੂਪ ਕੌਰ ਨੂੰ ਤਮਗਾ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਆਪਣੀ ਇਸ ਪ੍ਰਾਪਤੀ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਜਪਰੂਪ ਨੇ ਆਪਣੀ ਜਿੱਤ ਦਾ ਸਿਹਰਾ ਮਾਪਿਆਂ ਦੇ ਸਹਿਯੋਗ, ਪ੍ਰਿੰਸੀਪਲ ਡਾ. ਉਪਮਾ ਮਹਾਜਨ ਦੀ ਪ੍ਰੇਰਨਾ ਅਤੇ ਆਪਣੇ ਕੋਚ ਦੇ ਸਹੀ ਮਾਰਗ ਦਰਸ਼ਨ ਨੂੰ ਦਿੱਤਾ। ਉਸ ਨੇ ਕਿਹਾ ਕਿ ਉਸ ਦਾ ਅਗਲਾ ਟੀਚਾ ਨੈਸ਼ਨਲ ਚੈਂਪੀਅਨਸ਼ਿਪ ਵਿਚ ਦੇਸ਼ ਅਤੇ ਸਕੂਲ ਦਾ ਨਾਂਅ ਰੌਸ਼ਨ ਕਰਨਾ ਹੈ। ਇਸ ਮੌਕੇ ਸਕੂਲ ਚੇਅਰਮੈਨ ਸ: ਬਲਜਿੰਦਰ ਸਿੰਘ ਬੈਂਸ ਮੱਲਿਆਂਵਾਲ, ਡਾਇਰੈਕਟਰ ਡਾ. ਗੁਰਿੰਦਰ ਕੌਰ ਮਾਨ ਅਤੇ ਪ੍ਰਿੰਸੀਪਲ ਡਾ. ਉਪਮਾ ਮਹਾਜਨ ਵਲੋਂ ਜਪਰੂਪ ਕੌਰ ਨੂੰ ਮੁਬਾਰਕਾਂ ਦਿੰਦੇ ਹੋਏ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਿਖੇ ‘ਦੇਸ਼ ਵੰਡ ਦੇ ਦੁਖਾਂਤ’ ਨੂੰ ਸਮਰਪਿਤ ਕਾਵਿ-ਉਚਾਰਨ ਮੁਕਾਬਲੇ ਅਗਲੀ ਖ਼ਬਰ ਪਿੰਡ ਜੌੜਾ ਛੱਤਰਾਂ ਦੇ ਲਾਪਤਾ ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ, ਪੁਲਿਸ ਵਲੋਂ ਜਾਂਚ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।