ਗੁਰਦਾਸਪੁਰ, 14 ਅਗਸਤ (ਅਸ਼ੋਕ ਸ਼ਰਮਾ)-ਬੀ.ਐਮ.ਐਸ.ਐਮ ਗਰੁੱਪ ਆਫ ਇੰਸਟੀਟਿਊਸ਼ਨ ਪੁਰਾਣਾ ਸ਼ਾਲਾ ਵਿਖੇ ਨਰਸਿੰਗ ਤੇ ਐਜੂਕੇਸ਼ਨ ਵਿਭਾਗ ਵਲੋਂ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜੀਨੀਅਰ ਕੁਲਵਿੰਦਰ ਸਿੰਘ, ਐਮ.ਡੀ ਸੁਰਿੰਦਰ ਕੌਰ, ਮੈਨੇਜਮੈਂਟ ਕਮੇਟੀ ਮੈਂਬਰ ਅਮਰਦੀਪ ਕੌਰ ਤੇ ਨਰਸਿੰਗ ਤੇ ਐਜੂਕੇਸ਼ਨ ਵਿਭਾਗ ਦੇ ਸਮੂਹ ਸਟਾਫ ਨੇ ਸ਼ਮੂਲੀਅਤ ਕੀਤੀ I ਇਸ ਮੌਕੇ ਨਰਸਿੰਗ ਤੇ ਐਜੂਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਭੰਗੜਾ, ਭਾਸ਼ਣ ਤੇ ਦੇਸ਼ ਭਗਤੀ ਸਬੰਧੀ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦੇ ਹੋਏ ਅਨੁਸ਼ਾਸਨ ਵਿਚ ਰਹਿ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਬੱਚਿਆਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸੇਧ ਲੈਣ ਤੇ ਉਨ੍ਹਾਂ ਵਲੋਂ ਦੱਸੇ ਰਸਤੇ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ I ਉਨ੍ਹਾਂ ਦੱਸਿਆ ਕਿ ਸੈਸ਼ਨ 2026-27 ਲਈ ਬੀ.ਏ, ਬੀ.ਸੀ.ਏ, ਬੀ.ਐੱਡ, ਈ.ਟੀ.ਟੀ, ਜੀ.ਐੱਨ.ਐੱਮ, ਏ.ਐੱਨ.ਐੱਮ, ਬੀ.ਐਸੀ.ਨਰਸਿੰਗ, ਓਟੀ, ਐਮਰਜੈਂਸੀ ਕਮ ਐਂਬੂਲੈਂਸ ਅਟੈਂਡੈਂਟ, ਨੈਨੀ ਕੇਅਰ, ਹੋਮ ਬੇਸਡ ਕੇਅਰ ਹੈਲਪਰ ਦੇ ਕੋਰਸ ਉਪਲੱਬਧ ਹਨ, ਵਿਦਿਆਰਥੀ ਕਾਲਜ ਵਿਖੇ ਹੈਲਪ ਡੈਸਕ ਤੋਂ ਜਾਣਕਾਰੀ ਲੈ ਸਕਦੇ ਹਨ।