15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ’ਚ ਡਰੋਨ ਕੈਮਰਿਆਂ ਨੂੰ ਉਡਾਉਣ ‘ਤੇ ਪਾਬੰਦੀ

ਗੁਰਦਾਸਪੁਰ, 14 ਅਗਸਤ (ਅਸ਼ੋਕ ਸ਼ਰਮਾ)-ਵਧੀਕ ਜਿਲ੍ਹਾ ਮੈਜਿਸਟਰੇਟ ਗੁਰਸਿਮਰਨ ਸਿੰਘ ਢਿੱਲੋਂ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਅਧੀਨ ਪ੍ਰਾਪਤ ਹੋਏ 163 ਦੀ ਧਾਰਾ 2023 ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ 14. 08.

ਅਜੀਤ ਡੈਸਕ 15-08-2026
ਗੁਰਦਾਸਪੁਰ, 14 ਅਗਸਤ (ਅਸ਼ੋਕ ਸ਼ਰਮਾ)-ਵਧੀਕ ਜਿਲ੍ਹਾ ਮੈਜਿਸਟਰੇਟ ਗੁਰਸਿਮਰਨ ਸਿੰਘ ਢਿੱਲੋਂ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਅਧੀਨ ਪ੍ਰਾਪਤ ਹੋਏ 163 ਦੀ ਧਾਰਾ 2023 ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ 14.08.2026 ਤੋਂ 15.08.2026 ਤੱਕ ਡਰੋਨ ਕੈਮਰਿਆਂ ਨੂੰ ਚਲਾਉਣ/ਉਡਾਉਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਵਿਚ ਕਿਹਾ ਹੈ ਕਿ 15 ਅਗਸਤ ਦੇ ਸਮਾਗਮ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਤੇ ਸਲਾਮੀ ਲੈਣ ਦੇ ਪ੍ਰੋਗਰਾਮ ਵਿਚ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਗੁਰਦਾਸਪੁਰ ਵਿਖੇ ਪਹੁੰਚ ਰਹੇ ਹਨ। ਇਸ ਦੇ ਮੱਦੇਨਜਰ ਹਰ ਤਰ੍ਹਾਂ ਦੇ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਜਾਣੇ ਲਾਜਮੀ ਹਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।
ਪਿਛਲੀ ਖ਼ਬਰ ਗੁਰਦਾਸਪੁਰ ਵਿਖੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਲਹਿਰਾਉਣਗੇ ਤਿਰੰਗਾ ਅਗਲੀ ਖ਼ਬਰ ਸਰਸਵਤੀ ਵਿੱਦਿਆ ਮੰਦਰ ਮਾਡਰਨ ਹਾਈ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।