15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦਾ ਗਿਆਨ, ਅਨੁਸ਼ਾਸਨ ਅਤੇ ਸਫ਼ਲਤਾ ਵੱਲ ਇਕ ਹੋਰ ਕਦਮ

ਬਟਾਲਾ, 14 ਅਗਸਤ (ਸਤਿੰਦਰ ਸਿੰਘ)-ਇਲਾਕੇ ਦੀ ਸਿਰਮੌਰ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਦੀ ਅਗਵਾਈ ਹੇਠ ਵਿਦਿਆਰਥੀਆਂ ਵਿਚ ਪੜ੍ਹਨ ਦੀ ਰੁਚੀ ਤੇ ਗਿਆਨ ਪ੍ਰਾਪਤੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਸਕੂਲ ਲਾਇਬ੍ਰੇਰੀ ਨੂੰ ਹੋਰ ਆਧੁਨਿਕ ਤੇ ਵਿਦਿਆਰਥੀ ਕੇਂਦ੍ਰਿਤ ਬਣਾਇਆ ਗਿਆ ਹੈ। ਲਾਇਬ੍ਰੇਰੀ ਵਿਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਲਗਊਗ 4000 ਪੁਸਤਕਾਂ, ਰੈਫ਼ਰਸ਼ ਕਿਤਾਬਾਂ, ਰਸਾਲੇ, ਰੋਜ਼ਾਨਾ ਚਾਰ ਤਰਾਂ ਦੀ ਅਖ਼ਬਾਰ ਤੇ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਲਾਭਦਾਇਕ ਸਮੱਗਰੀ ਉਪਲਬਧ ਕਰਵਾਈ ਗਈ ਹੈ।

ਅਜੀਤ ਡੈਸਕ 15-08-2026
ਬਟਾਲਾ, 14 ਅਗਸਤ (ਸਤਿੰਦਰ ਸਿੰਘ)-ਇਲਾਕੇ ਦੀ ਸਿਰਮੌਰ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਦੀ ਅਗਵਾਈ ਹੇਠ ਵਿਦਿਆਰਥੀਆਂ ਵਿਚ ਪੜ੍ਹਨ ਦੀ ਰੁਚੀ ਤੇ ਗਿਆਨ ਪ੍ਰਾਪਤੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਸਕੂਲ ਲਾਇਬ੍ਰੇਰੀ ਨੂੰ ਹੋਰ ਆਧੁਨਿਕ ਤੇ ਵਿਦਿਆਰਥੀ ਕੇਂਦ੍ਰਿਤ ਬਣਾਇਆ ਗਿਆ ਹੈ। ਲਾਇਬ੍ਰੇਰੀ ਵਿਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਲਗਊਗ 4000 ਪੁਸਤਕਾਂ, ਰੈਫ਼ਰਸ਼ ਕਿਤਾਬਾਂ, ਰਸਾਲੇ, ਰੋਜ਼ਾਨਾ ਚਾਰ ਤਰਾਂ ਦੀ ਅਖ਼ਬਾਰ ਤੇ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਲਾਭਦਾਇਕ ਸਮੱਗਰੀ ਉਪਲਬਧ ਕਰਵਾਈ ਗਈ ਹੈ। ਵਿਦਿਆਰਥੀ ਹਰ ਰੋਜ਼ ਲਾਇਬ੍ਰੇਰੀ ’ਚ ਬੈਠ ਕੇ ਅਧਿਐਨ ਕਰਦੇ ਹਨ ਤੇ ਅਖ਼ਬਾਰਾਂ ਰਾਹੀਂ ਦੇਸ਼-ਵਿਦੇਸ਼ ਦੀਆਂ ਤਾਜ਼ਾ ਘਟਨਾਵਾਂ ਨਾਲ ਜਾਣੂ ਹੋ ਰਹੇ ਹਨ। ਇਹ ਪਹਿਲ ਨਾ ਸਿਰਫ਼ ਉਨ੍ਹਾਂ ਦੇ ਗਿਆਨ ਵਿਚ ਵਾਧਾ ਕਰ ਰਹੀ ਹੈ, ਸਗੋਂ ਭਾਸ਼ਾਈ ਯੋਗਤਾ, ਸੋਚਣ ਦੀ ਸਮਰੱਥਾ ਤੇ ਆਤਮ ਵਿਸ਼ਵਾਸ ਨੂੰ ਵੀ ਮਜ਼ਬੂਤ ਬਣਾ ਰਹੀ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਮਨਦੀਪ ਕੌਰ ਤੇ ਉਪ ਪ੍ਰਿੰ. ਆਰਤੀ ਨੰਦਾ ਨੇ ਕਿਹਾ ਕਿ ਲਾਇਬ੍ਰੇਰੀ ਹਰ ਵਿਦਿਆਰਥੀ ਲਈ ਗਿਆਨ ਦਾ ਖ਼ਜ਼ਾਨਾ ਹੈ ਅਤੇ ਨਿਯਮਿਤ ਪਾਠਨ ਹੀ ਸਫ਼ਲਤਾ ਦੀ ਮਜ਼ਬੂਤ ਨੀਂਹ ਹੈ। ਚੀਮਾ ਸਕੂਲ ਭਵਿੱਖ ਵਿਚ ਵੀ ਵਿਦਿਆਰਥੀਆਂ ਲਈ ਅਜਿਹੀਆਂ ਰਚਨਾਤਮਕ ਅਤੇ ਗਿਆਨਵਰਧਕ ਪਹਿਨ ਜਾਰੀ ਰੱਖੇਗਾ।
ਪਿਛਲੀ ਖ਼ਬਰ ਮਸੀਹ ਭਾਈਚਾਰੇ ਦੇ ਦਰਜਨਾਂ ਪਰਿਵਾਰਾਂ ਨੇ ਭਗਵਾਨਪੁਰੀਆ ਪਰਿਵਾਰ ਨੂੰ ਦਿੱਤਾ ਸਮਰਥਨ ਚੇਅਰਪਰਸਨ ਰਾਜਵਿੰਦਰ ਕੌਰ ਨੇ ਕੀਤਾ... ਅਗਲੀ ਖ਼ਬਰ ਡਾ. ਬਲਦੇਵ ਸਿੰਘ ਬੋਪਾਰਾਏ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੀਤੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।