15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਵਿੱਤ ਮੰਤਰੀ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਐਂਟੀ ਸਟੇਟ ਕਹਿਣਾ ਮੰਦਭਾਗਾ-ਉਦੀਪੁਰ

ਗੁਰਦਾਸਪੁਰ, 14 ਅਗਸਤ (ਅਸ਼ੋਕ ਸ਼ਰਮਾ)-ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਆਪਣੀ ਏਕਤਾ ਬਣਾ ਕੇ ਆਮ ਆਦਮੀ ਪਾਰਟੀ ਦੀ ਮੁਲਾਜ਼ਮ ਤੇ ਪੈਨਸ਼ਨਰਜ਼ ਵਿਰੋਧੀ ਸਰਕਾਰ ਖ਼ਿਲਾਫ਼ ਲੜੇ ਜਾ ਰਹੇ ਸੰਘਰਸ਼ ਤਹਿਤ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਇਤਿਹਾਸਿਕ ਰੈਲੀ ਤੋਂ ਬੁਖਲਾਹਟ ਵਿਚ ਆ ਕੇ ਪੰਜਾਬ ਦੇ ਵਿੱਤ ਮੰਤਰੀ ਵਲੋਂ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਤੇ ਟ੍ਰੇਡ ਯੂਨੀਅਨਾਂ ਨੂੰ ਐਂਟੀ ਸਟੇਟ ਕਹਿਣਾ ਮੰਦਭਾਗਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਟ੍ਰੇਡ ਯੂਨੀਅਨ ਆਗੂ ਕਾਮਰੇਡ ਬਲਵਿੰਦਰ ਸਿੰਘ ਉਦੀਪੁਰ ਨੇ ਦੱਸਿਆ ਕਿ ਕਿਸੇ ਵੀ ਸਰਕਾਰ ਦੇ ਮੁਲਾਜ਼ਮ ਰੀੜ ਦੀ ਹੱਡੀ ਹੁੰਦੇ ਹਨ ਤੇ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਪਹੁਚਾਉਣ ਲਈ ਕੰਮ ਕਰਦੇ ਹਨ।

ਬਲਵਿੰਦਰ ਸਿੰਘ ਉਦੀਪੁਰ। 15-08-2026
ਗੁਰਦਾਸਪੁਰ, 14 ਅਗਸਤ (ਅਸ਼ੋਕ ਸ਼ਰਮਾ)-ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਆਪਣੀ ਏਕਤਾ ਬਣਾ ਕੇ ਆਮ ਆਦਮੀ ਪਾਰਟੀ ਦੀ ਮੁਲਾਜ਼ਮ ਤੇ ਪੈਨਸ਼ਨਰਜ਼ ਵਿਰੋਧੀ ਸਰਕਾਰ ਖ਼ਿਲਾਫ਼ ਲੜੇ ਜਾ ਰਹੇ ਸੰਘਰਸ਼ ਤਹਿਤ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਇਤਿਹਾਸਿਕ ਰੈਲੀ ਤੋਂ ਬੁਖਲਾਹਟ ਵਿਚ ਆ ਕੇ ਪੰਜਾਬ ਦੇ ਵਿੱਤ ਮੰਤਰੀ ਵਲੋਂ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਤੇ ਟ੍ਰੇਡ ਯੂਨੀਅਨਾਂ ਨੂੰ ਐਂਟੀ ਸਟੇਟ ਕਹਿਣਾ ਮੰਦਭਾਗਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਟ੍ਰੇਡ ਯੂਨੀਅਨ ਆਗੂ ਕਾਮਰੇਡ ਬਲਵਿੰਦਰ ਸਿੰਘ ਉਦੀਪੁਰ ਨੇ ਦੱਸਿਆ ਕਿ ਕਿਸੇ ਵੀ ਸਰਕਾਰ ਦੇ ਮੁਲਾਜ਼ਮ ਰੀੜ ਦੀ ਹੱਡੀ ਹੁੰਦੇ ਹਨ ਤੇ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਪਹੁਚਾਉਣ ਲਈ ਕੰਮ ਕਰਦੇ ਹਨ। ਪਰ ਉਨ੍ਹਾਂ ਨੂੰ ਐਂਟੀ ਸਟੇਟ ਕਹਿਣਾ ਉਨ੍ਹਾਂ ਨਾਲ ਬੇਇਨਸਾਫੀ ਹੈ। ਜਿਸ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਭਾਰੀ ਰੋਸ ਹੈ। ਉਦੀਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਦੀਆਂ 6 ਕਿਸ਼ਤਾਂ ਮਹਿਗਾਈ ਭੱਤੇ ਦੀਆਂ ਬਕਾਇਆ ਹਨ। ਪਰ ਵਿਤ ਮੰਤਰੀ ਹਾਈਕੋਰਟ ਦੇ ਹੁਕਮਾਂ ਅਨੁਸਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੀ.ਏ ਦੇਣ ਦੀ ਬਜਾਏ ਲਮਕ ਅਵਸਥਾ ਵਿਚ ਰੱਖਣ ਲਈ ਕੰਮ ਕਰ ਰਹੇ ਹਨ, ਇਸ ਲਈ ਪੰਜਾਬ ਤੇ ਚੰਡੀਗੜ੍ਹ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ 27 ਅਗਸਤ ਨੂੰ ਸਮੂਹਿਕ ਛੁੱਟੀ ਲੈਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾ ਤੁਰੰਤ ਜਥੇਬੰਦੀਆਂ ਦੀ ਸੁਬਾਈ ਲੀਡਰਸ਼ਿਪ ਨਾਲ ਗੱਲਬਾਤ ਕਰਕੇ ਕੀਤਾ ਜਾਵੇ।
ਪਿਛਲੀ ਖ਼ਬਰ ਹਿਮਾਲਿਆ ਮਾਡਰਨ ਸੀਨੀ.ਸੈਕੰ.ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪੰਜਾਬ ਦੀ ਬਿਹਤਰੀ ਲਈ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨ ਲਈ ਲਾਮਬੰਦ ਹੋਣ ਲੱਗੇ- ਨਵਜੋਤ ਫੱਤੂਪੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।