18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਵਾਤਾਵਰਨ ਪ੍ਰੇਮੀ ਤੇ ਉੱਘੇ ਸਮਾਜ ਸੇਵਕ ਵੈਦ ਐਸ.ਯੂਸਫ ਦਾ ਵਿਸ਼ੇਸ਼ ਸਨਮਾਨ

ਗੁਰਦਾਸਪੁਰ, 17 ਅਗਸਤ (ਚੱਕਰਾਜਾ)-ਸ਼ਹੀਦ ਲੈਫ: ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਆਦਿਤਿਆ ਉਪਲ ਵਲੋਂ ਵਾਤਾਵਰਨ ਪ੍ਰੇਮੀ ਤੇ ਉੱਘੇ ਸਮਾਜ ਸੇਵਕ ਵੈਦ ਐਸ. ਯੂਸਫ ਨੂੰ ਵਾਤਾਵਰਨ ਦੀ ਸੰਭਾਲ ਦੇ ਖੇਤਰ ਵਿਚ ਪਾਏ ਯੋਗਦਾਨ ਲਈ ਵਿਸ਼ੇਸ਼ ਤੌਰ ’ ਤੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 18-08-2026
ਗੁਰਦਾਸਪੁਰ, 17 ਅਗਸਤ (ਚੱਕਰਾਜਾ)-ਸ਼ਹੀਦ ਲੈਫ: ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਆਦਿਤਿਆ ਉਪਲ ਵਲੋਂ ਵਾਤਾਵਰਨ ਪ੍ਰੇਮੀ ਤੇ ਉੱਘੇ ਸਮਾਜ ਸੇਵਕ ਵੈਦ ਐਸ.ਯੂਸਫ ਨੂੰ ਵਾਤਾਵਰਨ ਦੀ ਸੰਭਾਲ ਦੇ ਖੇਤਰ ਵਿਚ ਪਾਏ ਯੋਗਦਾਨ ਲਈ ਵਿਸ਼ੇਸ਼ ਤੌਰ ’ ਤੇ ਸਨਮਾਨਿਤ ਕੀਤਾ ਗਿਆ। ਜਿਕਰਯੋਗ ਹੈ ਕਿ ਵੈਦ ਐਸ.ਯੂਸਫ ਵਲੋਂ ਵਾਤਾਵਰਨ ਦੀ ਸਾਂਭ ਸੰਭਾਲ ਤੇ ਹਰਿਆ ਭਰਿਆ ਰੱਖਣ ਲਈ ਹੁਣ ਤੱਕ 1000 ਬੂਟੇ ਲਗਾਏ ਜਾ ਚੁੱਕੇ ਹਨ ਤੇ ਉਨ੍ਹਾਂ ਵਲੋਂ ਸਮੇਂ ਸਮੇਂ ’ਤੇ ਲੋਕਾਂ ਨੂੰ ਬੂਟੇ ਵੰਡ ਕੇ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕੀਤਾ ਗਿਆ ਹੈ। ਵੈਦ ਐਸ.ਯੂਸਫ ਨੇ ਇਸ ਸਨਮਾਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿਚ ਵੀ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਇਹ ਉਪਰਾਲਾ ਜਾਰੀ ਰੱਖਣਗੇ।
ਪਿਛਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ 12 ਸਤੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।