18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪਿੰਡ ਤੇਜਾ ਖੁਰਦ ਦੇ ਦਰਜਨਾਂ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਸ਼ਾਮਲ ਹਲਕਾ ਇੰਚਾਰਜ ਲਾਲੇਨੰਗਲ ਨੇ ਕੀਤਾ ਸਨਮਾਨਿਤ

ਬਟਾਲਾ, 17 ਅਗਸਤ (ਸਤਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਨੂੰ ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ ਹਲਕੇ ਦੇ ਪਿੰਡ ਤੇਜਾ ਖੁਰਦ ਦੇ ਕਈ ਪਰਿਵਾਰਾਂ ਨੇ ਹਲਕਾ ਇੰਚਾਰਜ ਜੁਗਰਾਜ ਸਿੰਘ ਲਾਲੇਨੰਗਲ ਦੀ ਅਗਵਾਈ ਹੇਠ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸਾ.

ਅਜੀਤ ਡੈਸਕ 18-08-2026
ਬਟਾਲਾ, 17 ਅਗਸਤ (ਸਤਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਨੂੰ ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ ਹਲਕੇ ਦੇ ਪਿੰਡ ਤੇਜਾ ਖੁਰਦ ਦੇ ਕਈ ਪਰਿਵਾਰਾਂ ਨੇ ਹਲਕਾ ਇੰਚਾਰਜ ਜੁਗਰਾਜ ਸਿੰਘ ਲਾਲੇਨੰਗਲ ਦੀ ਅਗਵਾਈ ਹੇਠ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸਾ. ਸਰਪੰਚ ਦਲਬੀਰ ਸਿੰਘ ਤੇ ਹੋਰ ਦਰਜਨਾਂ ਪਰਿਵਾਰਾਂ ਨੂੰ ਪਾਰਟੀ ’ਚ ਸ਼ਾਮਲ ਕਰਦਿਆਂ ਜੁਗਰਾਜ ਸਿੰਘ ਲਾਲੇਨੰਗਲ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਅੰਦਰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਸਾਰੀਆਂ ਪਾਰਟੀਆਂ ਤੋਂ ਮਨ ਭਰ ਚੁੱਕਾ ਹੈ ਤੇ ਉਹ ਹੁਣ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਹੇਠ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ। ਇਸ ਮੌਕੇ ਸ਼ਾਮਲ ਹੋਣ ਵਾਲੇ ਤੇ ਹੋਰਨਾਂ ਵਿਚ ਦਲਬੀਰ ਸਿੰਘ, ਇੰਦਰਜੀਤ ਸਿੰਘ ਤੇਜਾ, ਪ੍ਰਭਦਿਆਲ ਸਿੰਘ, ਅਮਰਜੀਤ ਸਿੰਘ, ਹਰਜੀਤ ਸਿੰਘ ਟਰਾਂਸਪੋਰਟਰ, ਅਜੀਤ ਸਿੰਘ ਮੈਂਬਰ ਪੰਚਾਇਤ, ਕੁਲਬੀਰ ਸਿੰਘ, ਅਜੀਤ ਸਿੰਘ ਰਾਣਾ, ਬਾਊ, ਬਲਵਿੰਦਰ ਕੌਰ, ਕੰਵਲਜੀਤ ਕੌਰ, ਮਨਪ੍ਰੀਤ ਕੌਰ, ਪਲਵਿੰਦਰ ਕੌਰ, ਰੁਪਿੰਦਰ ਕੌਰ, ਦੁਰਗਾ ਦੇਵੀ, ਹਰਪ੍ਰੀਤ ਕੌਰ, ਕਵਾਲਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਇੰਟਰਫੇਥ ਅਕੈਡਮੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ਸਤਕੋਹਾ ਦੇ ਕਈ ਪਰਿਵਾਰ ‘ਆਪ’ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।