18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਵਿਧਾਇਕ ਸ਼ੈਰੀ ਕਲਸੀ ਤੇ ਡਿਪਟੀ ਕਮਿਸ਼ਨਰ ਵਲੋਂ ਵਿਆਹ ਪੁਰਬ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਬਟਾਲਾ, 17 ਅਗਸਤ (ਸਤਿੰਦਰ ਸਿੰਘ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਦੇ ਸਬੰਧ ’ਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਵਲੋਂ ਨਗਰ ਕੀਰਤਨ ਦੇ ਰੂਟ ਸਮੇਤ ਸ਼ਹਿਰ ਦਾ ਦੌਰਾ ਵੀ ਕੀਤਾ ਗਿਆ।

ਅਜੀਤ ਡੈਸਕ 18-08-2026
ਬਟਾਲਾ, 17 ਅਗਸਤ (ਸਤਿੰਦਰ ਸਿੰਘ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਦੇ ਸਬੰਧ ’ਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਵਲੋਂ ਨਗਰ ਕੀਰਤਨ ਦੇ ਰੂਟ ਸਮੇਤ ਸ਼ਹਿਰ ਦਾ ਦੌਰਾ ਵੀ ਕੀਤਾ ਗਿਆ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੇਂ ਸਿਰ ਤਿਆਰੀਆਂ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਡਾ. ਮਹਿਤਾਬ ਸਿੰਘ ਐੱਸ.ਐੱਸ.ਪੀ. ਬਟਾਲਾ, ਗੁਰਸਿਮਰਨ ਸਿੰਘ ਢਿੱਲੋਂ ਕਮਿਸ਼ਨਰ ਨਗਰ ਨਿਗਮ ਬਟਾਲਾ, ਚੇਅਰਮੈਨ ਯਸ਼ਪਲ ਚੌਹਾਨ, ਭੁਪਿੰਦਰ ਸਿੰਘ, ਮੇਅਰ ਨਗਰ ਨਿਗਮ ਬਟਾਲਾ, ਚੇਅਰਮੈਨ ਮਾਨਿਕ ਮਹਿਤਾ ਤੇ ਐੱਸ.ਡੀ.ਐੱਮ. ਬਟਾਲਾ ਸਾਰੰਗਪ੍ਰੀਤ ਸਿੰਘ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ 18 ਸਤੰਬਰ ਨੂੰ ਵਿਆਹ ਪੁਰਬ ਸਮਾਗਮ ਮਨਾਇਆ ਜਾਣਾ ਹੈ ਤੇ ਸਮਾਗਮ ’ਚ ਬਟਾਲਾ ਵਿਖੇ ਵੱਡੀ ਗਿਣਤੀ ਵਿਚ ਦੇਸ਼-ਵਿਦੇਸ਼ ਤੋਂ ਸੰਗਤਾਂ ਆਉਦੀਆਂ ਹਨ ਤੇ ਉਨ੍ਹਾਂ ਦੀਆਂ ਸਹੂਲਤ ਤੇ ਆਵਾਜਾਈ ਆਦਿ ਨੂੰ ਮੁੱਖ ਰੱਖਦਿਆਂ ਸੁਚੱਜੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਰੂਟ ਦਾ ਨਿਰੀਖਣ ਕੀਤਾ ਗਿਆ ਹੈ ਤੇ ਵੱਖ-ਵੱਖ ਸਬੰਧਤ ਅਧਿਕਾਰੀਆਂ ਨੂੰ ਵਿਕਾਸ ਕੰਮ ਮੁਕੰਮਲ ਕਰਨ ਦੇ ਨਿਰਦੇਸ਼-ਦਿੱਤੇ ਗਏ। ਉਨ੍ਹਾਂ ਕਿਹਾ ਕਿ ਵਿਆਹ ਪੁਰਬ ਦੇ ਸਮਾਗਮ ਪੂਰੇ ਉਤਸ਼ਾਹ ਤੇ ਜਾਹੋ ਜਲਾਲ ਨਾਲ ਮਨਾਏ ਜਾਣਗੇ। ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਕਿਹਾ ਕਿ ਨਗਰ ਕੀਰਤਨ ਦੇ ਰੂਟ ਤੇ ਸ਼ਹਿਰ ਅੰਦਰ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਕੰਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਵਿਆਹ ਪੁਰਬ ਸਮਾਗਮ ਪੂਰੀ ਧੂਮ-ਧਾਮ ਨਾਲ ਮਨਾਏ ਜਾਣਗੇ। ਨਗਰ ਕੀਰਤਨ ਦੇ ਰੂਟ ਸਮੇਤ ਸਮੁੱਚੇ ਬਟਾਲਾ ਸ਼ਹਿਰ ਨੂੰ ਸ਼ਾਨਦਾਰ ਤਰੀਕੇ ਨਾਲ ਸਜਾਇਆ ਜਾਵੇਗਾ। ਇਸ ਮੌਕੇ ਖੁਸ਼ਬੀਰ ਕੌਰ ਐੱਸ.ਪੀ. (ਐੱਚ), ਪਲਵਿੰਦਰ ਸਿੰਘ ਲੰਬੜਦਾਰ, ਅਰਜਨ ਸਿੰਘ ਗਰੇਵਾਲ ਤਹਿਸੀਲਦਾਰ, ਤੇਜਿੰਦਰਪਾਲ ਪਾਲ ਸਿੰਘ ਡੀ.ਐਸ.ਪੀ, ਐਕਸੀਅਨ ਨਿਰਮਲ ਸਿੰਘ, ਜੇ.ਈ. ਰੋਹਿਤ ਉੱਪਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਚੇਅਰਮੈਨ ਹਰੂਵਾਲ ਦੇ ਰਾਇਸ ਮਿਲਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਨਣ ਨਾਲ ਹਲਕਾ ਡੇਰਾ ਬਾਬਾ ਨਾਨਕ ਦਾ ਮਾਣ ਵਧਿਆ-ਆਗੂ ਅਗਲੀ ਖ਼ਬਰ ਲਾਰੈਂਸ ਇੰਟਰਨੈਸ਼ਨਲ ਸਕੂਲ ਬਟਾਲਾ ਦੀ ਮਹਿਤਾਬ ਕੌਰ ਨੇ ਨਿਸ਼ਾਨੇਬਾਜ਼ੀ ’ਚ ਜਿੱਤਿਆ ਸੋਨ ਤਮਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।