20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਰਣਧੀਰ ਸਿੰਘ ਭਲੇਰ ਸੇਵਾ ਮੁਕਤ ਲਾਇਨਮੈਨ ਦੇ ਅਕਾਲ ਚਲਾਣੇ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਨਿੱਕੇ ਘੁੰਮਣ, 17 ਅਗਸਤ (ਸਤਬੀਰ ਸਿੰਘ ਘੁੰਮਣ)-ਪੰਜਾਬ ਰਾਜ ਬਿਜਲੀ ਬੋਰਡ ਤੋਂ ਸੇਵਾ ਮੁਕਤ ਲਾਇਨਮੈਨ ਰਣਧੀਰ ਸਿੰਘ ਭਲੇਰ ਪਿੰਡ ਘੁੰਮਣ ਕਲਾਂ ਪਿਛਲੇ ਦਿਨੀ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਵੱਖ-ਵੱਖ ਰਾਜਸੀ, ਸਮਾਜਿਕ ਤੇ ਧਾਰਮਿਕ ਆਗੂਆਂ ਵਲੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸਰਪੰਚ ਮਨਪ੍ਰੀਤ ਸਿੰਘ, ਰਣਜੀਤ ਸਿੰਘ ਕਾਹਲੋਂ ਬਿਕਰਮਜੀਤ ਸਿੰਘ ਭਲੇਰ ਜਸਬੀਰ ਸਿੰਘ ਯੂ.

ਰਣਧੀਰ ਸਿੰਘ ਭਲੇਰ 18-08-2026
ਨਿੱਕੇ ਘੁੰਮਣ, 17 ਅਗਸਤ (ਸਤਬੀਰ ਸਿੰਘ ਘੁੰਮਣ)-ਪੰਜਾਬ ਰਾਜ ਬਿਜਲੀ ਬੋਰਡ ਤੋਂ ਸੇਵਾ ਮੁਕਤ ਲਾਇਨਮੈਨ ਰਣਧੀਰ ਸਿੰਘ ਭਲੇਰ ਪਿੰਡ ਘੁੰਮਣ ਕਲਾਂ ਪਿਛਲੇ ਦਿਨੀ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਵੱਖ-ਵੱਖ ਰਾਜਸੀ, ਸਮਾਜਿਕ ਤੇ ਧਾਰਮਿਕ ਆਗੂਆਂ ਵਲੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸਰਪੰਚ ਮਨਪ੍ਰੀਤ ਸਿੰਘ, ਰਣਜੀਤ ਸਿੰਘ ਕਾਹਲੋਂ ਬਿਕਰਮਜੀਤ ਸਿੰਘ ਭਲੇਰ ਜਸਬੀਰ ਸਿੰਘ ਯੂ.ਕੇ., ਉਤਮ ਸਿੰਘ, ਬਲਬੀਰ ਸਿੰਘ ਕਾਮਰੇਡ, ਜਸਪਾਲ ਸਿੰਘ ਸ਼ਾਹਪੁਰ, ਦਲਜੀਤ ਸਿੰਘ ਭਲੇਰ ਸਮੇਤ ਹੋਰ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ਉਨ੍ਹਾਂ ਦੇ ਸਪੁੱਤਰ ਗੁਰਭਿੰਦਰ ਸਿੰਘ ਭਲੇਰ ਸਮੇਤ ਸਮੁੱਚੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਰਣਧੀਰ ਸਿੰਘ ਭਲੇਰ ਨੇ ਆਪਣੀ ਸਰਕਾਰੀ ਸੇਵਾ ਦੌਰਾਨ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ ਤੇ ਸਮਾਜ ’ਚ ਵੀ ਉਨ੍ਹਾਂ ਦਾ ਮਿਲਾਪੜਾ ਸੁਭਾਅ ਤੇ ਚੰਗੇ ਆਚਰਣ ਕਾਰਨ ਵਿਸ਼ੇਸ਼ ਸਥਾਨ ਸੀ। ਉਨ੍ਹਾਂ ਦੇ ਵਿਛੋੜੇ ਨਾਲ ਪਰਿਵਾਰ ਦੇ ਨਾਲ-ਨਾਲ ਇਲਾਕੇ ਨੂੰ ਵੀ ਵੱਡਾ ਘਾਟਾ ਪਿਆ ਹੈ। ਇਸ ਮੌਕੇ ਉਨ੍ਹਾਂ ਦੇ ਜਵਾਈ ਰਣਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਰਣਧੀਰ ਸਿੰਘ ਭਲੇਰ ਨਮਿੱਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 20 ਅਗਸਤ, ਦਿਨ ਵੀਰਵਾਰ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਪਿੰਡ ਘੁੰਮਣ ਕਲਾਂ ਵਿਖੇ ਪੈਣਗੇ।
ਪਿਛਲੀ ਖ਼ਬਰ ਜੀ.ਟੀ.ਬੀ.ਆਈ. ਸਕੂਲ ਨੇ ਆਜ਼ਾਦੀ ਦਿਵਸ ’ਤੇ ਬਣਾਏ 2 ਵਿਸ਼ਵ ਰਿਕਾਰਡ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਵੁਸ਼ੂ ਖੇਡਾਂ ’ਚ ਜੇ.ਯੂ.ਐਸ.ਐਸ. ਇੰਟਰਨੈਸ਼ਨਲ ਸਕੂਲ ਸੇਖਵਾਂ ਦੇ ਵਿਦਿਆਰਥੀਆਂ ਨੇ ਜਿੱਤੇ 9 ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।