20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪਿੰਡ ਡੱਲਾ ਵਿਖੇ ਕਈ ਪਰਿਵਾਰ ‘ਆਪ’ ’ਚ ਸ਼ਾਮਿਲ

ਬਟਾਲਾ, 17 ਅਗਸਤ (ਸਤਿੰਦਰ ਸਿੰਘ)- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀਆਂ ਵਿਕਾਸ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਡੱਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਪਾਰਟੀ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ, ਜਿਨ੍ਹਾਂ ਦਾ ਵਿਧਾਇਕ ਸ਼ੈਰੀ ਕਲਸੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਪਿੰਡ ਡੱਲਾ ਵਿਖੇ ਕੀਤੀ ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਪਿਛਲੇ ਕਰੀਬ ਸਾਢੇ ਚਾਰ ਸਾਲਾਂ ਤੋਂ ਹਲਕੇ ਵਿਚ ਵਿਚਰ ਕੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਵਾ ਰਹੇ ਹਨ ਅਤੇ ਪਿੰਡਾਂ ਵਿਚ ਚਹੁਮੁਖੀ ਵਿਕਾਸ ਕੰਮ ਕਰਵਾਏ ਗਏ ਹਨ।

ਅਜੀਤ ਡੈਸਕ 18-08-2026
ਬਟਾਲਾ, 17 ਅਗਸਤ (ਸਤਿੰਦਰ ਸਿੰਘ)- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀਆਂ ਵਿਕਾਸ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਡੱਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਪਾਰਟੀ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ, ਜਿਨ੍ਹਾਂ ਦਾ ਵਿਧਾਇਕ ਸ਼ੈਰੀ ਕਲਸੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਪਿੰਡ ਡੱਲਾ ਵਿਖੇ ਕੀਤੀ ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਪਿਛਲੇ ਕਰੀਬ ਸਾਢੇ ਚਾਰ ਸਾਲਾਂ ਤੋਂ ਹਲਕੇ ਵਿਚ ਵਿਚਰ ਕੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਵਾ ਰਹੇ ਹਨ ਅਤੇ ਪਿੰਡਾਂ ਵਿਚ ਚਹੁਮੁਖੀ ਵਿਕਾਸ ਕੰਮ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ। ਉਨ੍ਹਾਂ ਪੰਜਾਬ ਸਰਕਾਰ ਵਲੋਂ ਮਹਿਜ 4 ਸਾਲਾਂ ਦੇ ਅੰਦਰ ਲਏ ਵੱਡੇ ਇਤਿਹਾਸਕ ਫ਼ੈਸਲਿਆਂ ਦੀ ਗੱਲ ਕਰਦਿਆਂ ਦੱਸਿਆ ਕਿ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਸਕੂਲ ਆਫ ਐਮੀਂਨੈੱਸ ਖੋਲੇ ਗਏ, ਸਿੱਖਿਆ ਦੇ ਖੇਤਰ ਵਿਚ ਹੋ ਸੁਧਾਰ ਦੇ ਮੰਤਵ ਨਾਲ ਅਧਿਆਪਕਾਂ ਨੂੰ ਸਿੰਘਾਪੁਰ ਵਿਖੇ ਭੇਜਿਆ। ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਆਮ ਆਦਮੀ ਕਲੀਨਿਕ ਖੋਲ੍ਹੇ, 600 ਯੂਨਿਟ ਬਿਜਲੀ ਦੇ ਬਿੱਲ ਮੁਆਫ਼ ਕੀਤੇ, ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਗਈ ਹੈ, 10 ਲੱਖ ਰੁਪਏ ਤੱਕ ਇਲਾਜ ਕਰਵਾਉਣ ਲਈ ਸਿਹਤ ਯੋਜਨਾ ਲਾਗੂ ਕੀਤੀ, ਔਰਤਾਂ ਨੂੰ ਮੁਫਤ ਬੱਸ ਦੀ ਸਹੂਲਤ, ਕਿਰਤੀਆਂ ਦੇ ਹਿੱਤ ਲਈ ਵੱਡੇ ਫ਼ੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ ਅਤੇ ਕਈ ਵਿਕਾਸ ਕੰਮ ਪ੍ਰਗਤੀ ਅਧੀਨ ਹਨ।
ਪਿਛਲੀ ਖ਼ਬਰ ਮਸੀਹ ਭਾਈਚਾਰੇ ਦੇ ਆਗੂਆਂ ਦੀ ਮੀਟਿੰਗ ਅਗਲੀ ਖ਼ਬਰ ਨਿਸ਼ਾਨ-ਏ-ਖ਼ਾਲਸਾ ਇੰਟਰਨੈਸ਼ਨਲ ਅਕੈਡਮੀ ਘੱਲੂਘਾਰਾ ਸਾਹਿਬ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਸੁਤੰਤਰਤਾ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।