20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਵਡਾਲਾ ਗ੍ਰੰਥੀਆਂ, 17 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਤੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ, ਜਿਸ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਦੇਸ਼ ਭਗਤੀ, ਆਜ਼ਾਦੀ ਤੇ ਰਾਸ਼ਟਰੀ ਏਕਤਾ ਨਾਲ ਸਬੰਧਤ ਵਿਸ਼ਿਆਂ ’ਤੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 18-08-2026
ਵਡਾਲਾ ਗ੍ਰੰਥੀਆਂ, 17 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਤੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ, ਜਿਸ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਦੇਸ਼ ਭਗਤੀ, ਆਜ਼ਾਦੀ ਤੇ ਰਾਸ਼ਟਰੀ ਏਕਤਾ ਨਾਲ ਸਬੰਧਤ ਵਿਸ਼ਿਆਂ ’ਤੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਿੰਸੀਪਲ ਰਾਮ ਲਾਲ ਨੇ ਆਜ਼ਾਦੀ ਦਿਹਾੜੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਪੋਸਟਰ ਬਣਾਉਣ ਮੁਕਾਬਲੇ ਦੌਰਾਨ ਵਿਦਿਆਰਥੀਆਂ ਵਲੋਂ ਬਣਾਏ ਗਏ ਰੰਗ-ਬਿਰੰਗੇ ਪੋਸਟਰਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਜੀ.ਐਸ. ਇੰਟਰਨੈਸ਼ਨਲ ਸੀ.ਸੈਕੰ. ਪਬਲਿਕ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪ੍ਰੇਮ ਪਬਲਿਕ ਸਕੂਲ ਵਿਚ ਆਜ਼ਾਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।