21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਗ੍ਰਾਮ ਪੰਚਾਇਤ ਪੰਪ ਆਪਰੇਟਰ ਐਸੋਸੀਏਸ਼ਨ ਵਲੋਂ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਭਲਕੇ

ਨੌਸ਼ਹਿਰਾ ਮੱਝਾ ਸਿੰਘ, 18 ਅਗਸਤ (ਰਵੀ ਭਗਤ)-ਗ੍ਰਾਮ ਪੰਚਾਇਤ ਪੰਪ ਆਪਰੇਟਰ ਐਸੋਸੀਏਸ਼ਨ ਜ਼ਿਲ੍ਹਾ ਗੁਰਦਾਸਪੁਰ ਦੀ ਭਰਵੀਂ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਾਹਿਬ ਸਿਘ ਬਾਜੇਚੱਕ ਦੀ ਅਗਵਾਈ ਹੇਠ ਹੋਈ, ਜਿਸ ’ਚ ਜ਼ਿਲ੍ਹਾ ਬਾਡੀ ਦੇ ਸਮੂਹ ਪੰਪ ਆਪ੍ਰੇਟਰ ਸ਼ਾਮਿਲ ਹੋਏ। ਇਸ ਦੌਰਾਨ ਪ੍ਰਧਾਨ ਬਾਜੇਚੱਕ ਨੇ ਕਿਹਾ ਕਿ ਸੂਬਾ ਕਮੇਟੀ ਵਲੋਂ ਅਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਸਮੇਂ ਤੋਂ ਸੂਬਾ ਸਰਕਾਰਾ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 19-08-2026
ਨੌਸ਼ਹਿਰਾ ਮੱਝਾ ਸਿੰਘ, 18 ਅਗਸਤ (ਰਵੀ ਭਗਤ)-ਗ੍ਰਾਮ ਪੰਚਾਇਤ ਪੰਪ ਆਪਰੇਟਰ ਐਸੋਸੀਏਸ਼ਨ ਜ਼ਿਲ੍ਹਾ ਗੁਰਦਾਸਪੁਰ ਦੀ ਭਰਵੀਂ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਾਹਿਬ ਸਿਘ ਬਾਜੇਚੱਕ ਦੀ ਅਗਵਾਈ ਹੇਠ ਹੋਈ, ਜਿਸ ’ਚ ਜ਼ਿਲ੍ਹਾ ਬਾਡੀ ਦੇ ਸਮੂਹ ਪੰਪ ਆਪ੍ਰੇਟਰ ਸ਼ਾਮਿਲ ਹੋਏ। ਇਸ ਦੌਰਾਨ ਪ੍ਰਧਾਨ ਬਾਜੇਚੱਕ ਨੇ ਕਿਹਾ ਕਿ ਸੂਬਾ ਕਮੇਟੀ ਵਲੋਂ ਅਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਸਮੇਂ ਤੋਂ ਸੂਬਾ ਸਰਕਾਰਾ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਅਨੇਕਾਂ ਮੀਟਿੰਗਾਂ ਹੋਈਆਂ, ਪਰ ਕੋਈ ਵੀ ਸਹਿਮਤੀ ਨਹੀਂ ਬਣ ਸਕੀ ਅਤੇ ਹੁਣ ਕੱਲ੍ਹ 20 ਅਗਸਤ ਨੂੰ ਪੰਜਾਬ ਪ੍ਰਧਾਨ ਬੇਅੰਤ ਸਿੰਘ ਦੀ ਅਗਵਾਈ ’ਚ ਸੂਬਾ ਕਮੇਟੀ ਦੀ ਮੀਟਿੰਗ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਟਿੰਗ ਦੌਰਾਨ ਕੋਈ ਹੱਲ ਨਾ ਕੀਤਾ ਗਿਆ ਤਾਂ ਗ੍ਰਾਮ ਪੰਚਾਇਤ ਪੰਪ ਆਪ੍ਰੇਟਰ ਪਿੰਡਾਂ ’ਚ ਟੈਂਕੀਆਂ ਦੇ ਪਾਣੀ ਦੀ ਅਣਮਿੱਥੇ ਸਮੇਂ ਲਈ ਸਪਲਾਈ ਬੰਦ ਰੱਖ ਕੇ ਧਰਨੇ ਦੇਣਗੇ। ਇਸ ਮੌਕੇ ਮੀਤ ਪ੍ਰਧਾਨ ਨਿਸ਼ਾਨ ਸਿੰਘ ਬਿਧੀਪੁਰ, ਹਰਜਿੰਦਰ ਸਿਘ ਮੂਲਿਆਂਵਾਲ ਸਕੱਤਰ, ਨਰਿੰਦਰ ਸਿੰਘ, ਮਾਹਲਾ ਭਗਤ, ਲਖਵਿਦਰ ਸਿੰਘ, ਸੁਰੇਸ਼ ਕੁਮਾਰ, ਨੀਰਜ ਕੁਮਾਰ, ਪਤਰਸ ਮਸੀਹ, ਬਲਵਿਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜੈ ਮਾਂ ਛਿਨਮਸਿਤਕਾ ਲੰਗਰ ਸੇਵਾ ਸੁਸਾਇਟੀ ਵਲੋਂ ਸਾਲਾਨਾ ਲੰਗਰ ਰਵਾਨਾ ਅਗਲੀ ਖ਼ਬਰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇ ਕੇ ਇਨਸਾਨੀਅਤ ਨਾਲ ਕੀਤਾ ਜਾਵੇ ਇਨਸਾਫ਼-ਪ੍ਰੀਤਮ ਸਿੰਘ ਰਾਜੇਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।