21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਜੈ ਮਾਂ ਛਿਨਮਸਿਤਕਾ ਲੰਗਰ ਸੇਵਾ ਸੁਸਾਇਟੀ ਵਲੋਂ ਸਾਲਾਨਾ ਲੰਗਰ ਰਵਾਨਾ

ਬਟਾਲਾ, 18 ਅਗਸਤ (ਸਤਿੰਦਰ ਸਿੰਘ)-ਮਾਤਾ ਚਿੰਤਪੁਰਨੀ ਜੀ ਦੇ ਪਵਿੱਤਰ ਮੇਲੇ ਨੂੰ ਸਮਰਪਿਤ ਜੈ ਮਾਂ ਛਿਨਮਸਿਤਕਾ ਲੰਗਰ ਸੇਵਾ ਸੁਸਾਇਟੀ ਬਟਾਲਾ ਵਲੋਂ ਪਹਿਲਾ ਸਾਲਾਨਾ ਲੰਗਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਬਟਾਲਾ ਤੋਂ ਰਵਾਨਾ ਕੀਤਾ ਗਿਆ। ਲੰਗਰ ਦੇ ਟਰੱਕ ਨੂੰ ਕੌਂਸਲਰ ਗੌਰਵ ਸੇਠ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ ਵਲੋਂ ਰਵਾਨਾ ਕੀਤਾ ਗਿਆ।

ਅਜੀਤ ਡੈਸਕ 19-08-2026
ਬਟਾਲਾ, 18 ਅਗਸਤ (ਸਤਿੰਦਰ ਸਿੰਘ)-ਮਾਤਾ ਚਿੰਤਪੁਰਨੀ ਜੀ ਦੇ ਪਵਿੱਤਰ ਮੇਲੇ ਨੂੰ ਸਮਰਪਿਤ ਜੈ ਮਾਂ ਛਿਨਮਸਿਤਕਾ ਲੰਗਰ ਸੇਵਾ ਸੁਸਾਇਟੀ ਬਟਾਲਾ ਵਲੋਂ ਪਹਿਲਾ ਸਾਲਾਨਾ ਲੰਗਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਬਟਾਲਾ ਤੋਂ ਰਵਾਨਾ ਕੀਤਾ ਗਿਆ। ਲੰਗਰ ਦੇ ਟਰੱਕ ਨੂੰ ਕੌਂਸਲਰ ਗੌਰਵ ਸੇਠ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ ਵਲੋਂ ਰਵਾਨਾ ਕੀਤਾ ਗਿਆ। ਲੰਗਰ ਰਵਾਨਾ ਕਰਨ ਤੋਂ ਪਹਿਲਾਂ ਲੰਗਰ ਕਮੇਟੀ ਵਲੋਂ ਸ਼ਰਧਾ ਭਾਵਨਾ ਨਾਲ ਹਵਨ ਯੱਗ ਕਰਵਾਇਆ ਗਿਆ। ਉਪਰੰਤ ਕਮੇਟੀ ਮੈਂਬਰਾਂ ਤੇ ਸੇਵਾਦਾਰਾਂ ਦੀ ਹਾਜ਼ਰੀ ’ਚ ਲੰਗਰ ਦਾ ਟਰੱਕ ਮਾਤਾ ਚਿੰਤਪੁਰਨੀ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤਾਂ ਦੇ ਲੰਗਰ ਪ੍ਰਬੰਧ ਲਈ ਰਵਾਨਾ ਕੀਤਾ ਗਿਆ। ਇਹ ਲੰਗਰ ਹੁਸ਼ਿਆਰਪੁਰ ਤੋਂ ਚਿੰਤਪੁਰਨੀ ਰੋਡ ’ਤੇ 17, 18, 19 ਤੇ 20 ਅਗਸਤ ਤੱਕ ਬਟਾਲਾ ਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਲੰਗਰ ਦੌਰਾਨ ਮਾਤਾ ਚਿੰਤਪੁਰਨੀ ਜੀ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਨੂੰ ਭੋਜਨ ਤੇ ਹੋਰ ਲੋੜੀਂਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਗੌਤਮ ਸੇਠ ਗੁੱਡੂ ਨੇ ਕਿਹਾ ਕਿ ਧਾਰਮਿਕ ਸਥਾਨਾਂ ’ਤੇ ਜਾਣ ਵਾਲੀ ਸੰਗਤ ਦੀ ਸੇਵਾ ਕਰਨਾ ਬਹੁਤ ਹੀ ਪੁੰਨ ਦਾ ਕਾਰਜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੇਵਾ ਕਾਰਜ ਆਪਸੀ ਭਾਈਚਾਰਕ ਸਾਂਝ ਅਤੇ ਸੇਵਾ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਸੁਸਾਇਟੀ ਦੇ ਮੈਂਬਰਾਂ ਨੇ ਲੰਗਰ ਸੇਵਾ ਲਈ ਸਹਿਯੋਗ ਦੇਣ ਵਾਲੇ ਸਮੂਹ ਬਟਾਲਾ ਵਾਸੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਅਚਲੇਸ਼ਵਰ ਮੰਦਿਰ ਵਿਖੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਭਰੀ ਹਾਜ਼ਰੀ ਅਗਲੀ ਖ਼ਬਰ ਗ੍ਰਾਮ ਪੰਚਾਇਤ ਪੰਪ ਆਪਰੇਟਰ ਐਸੋਸੀਏਸ਼ਨ ਵਲੋਂ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।