ਪੰਜਾਬ ਪਬਲਿਕ ਸਕੂਲ ਰੰਗੜ ਨੰਗਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਅੱਚਲ ਸਾਹਿਬ, 18 ਅਗਸਤ (ਗੁਰਚਰਨ ਸਿੰਘ)-ਪੰਜਾਬ ਪਬਲਿਕ ਸਕੂਲ ਰੰਗੜ ਨੰਗਲ ਵਿਖੇ ਪ੍ਰਿੰਸੀਪਲ ਬਲਜੀਤ ਕੌਰ ਘੁੰਮਣ ਦੀ ਅਗਵਾਈ ਹੇਠ ਸਕੂਲ ਸਟਾਫ਼ ਤੇ ਵਿਦਿਆਰਥਣਾਂ ਵਲੋਂ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵਲੋਂ ਗਿੱਧਾ ਭੰਗੜਾ ਤੇ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਬੋਲੀਆਂ ਪਾਈਆਂ ਗਈਆਂ।
ਅਜੀਤ ਡੈਸਕ
19-08-2026