20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਬਾਬਾ ਸ੍ਰੀ ਚੰਦ ਸੀਨੀ. ਸੈਕੰ. ਸਕੂਲ ਗਾਹਲੜੀ ਵਿਖੇ ਆਜ਼ਾਦੀ ਦਿਵਸ ਮਨਾਇਆ

ਗੁਰਦਾਸਪੁਰ, 18 ਅਗਸਤ (ਚੱਕਰਾਜਾ)-ਬਾਬਾ ਸ੍ਰੀ ਚੰਦ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਗਾਹਲੜੀ ਵਿਖੇ 80ਵਾਂ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੇ ਦੇਸ਼ ਭਗਤੀ ਨਾਲ ਸਬੰਧਿਤ ਕਵਿਤਾਵਾਂ, ਗੀਤ, ਸਲੋਗਨ ਤੇ ਸਕਿੱਟਾਂ ਪੇਸ਼ ਕੀਤੀਆਂ।

ਅਜੀਤ ਡੈਸਕ 19-08-2026
ਗੁਰਦਾਸਪੁਰ, 18 ਅਗਸਤ (ਚੱਕਰਾਜਾ)-ਬਾਬਾ ਸ੍ਰੀ ਚੰਦ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਗਾਹਲੜੀ ਵਿਖੇ 80ਵਾਂ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੇ ਦੇਸ਼ ਭਗਤੀ ਨਾਲ ਸਬੰਧਿਤ ਕਵਿਤਾਵਾਂ, ਗੀਤ, ਸਲੋਗਨ ਤੇ ਸਕਿੱਟਾਂ ਪੇਸ਼ ਕੀਤੀਆਂ। ਇਸ ਤੋਂ ਇਲਾਵਾ ਫੈਂਸੀ ਡਰੈੱਸ ਮੁਕਾਬਲੇ ’ਚ ਬੱਚਿਆਂ ਨੇ ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਭਾਰਤ ਮਾਤਾ, ਸ਼ਹੀਦ ਊਧਮ ਸਿੰਘ, ਮਹਾਨ ਆਜ਼ਾਦੀ ਘੁਲਾਟੀਆ ਆਦਿ ਪਹਿਰਾਵੇ ’ਚ ਰੋਲ ਅਦਾ ਕੀਤੇ। ਸਕੂਲ ਦੇ ਪ੍ਰਿੰਸੀਪਲ ਮੈਡਮ ਸਿਮਰਜੀਤ ਕੌਰ ਨੇ ਬੱਚਿਆਂ ਨੂੰ ਦੱਸਿਆ ਕਿ ਕਿਵੇਂ ਅੰਗਰੇਜਾਂ ਨੇ ਭਾਰਤ ਨੂੰ ਗੁਲਾਮ ਬਣਾਇਆ ਤੇ ਫਿਰ ਆਜ਼ਾਦੀ ਘੁਲਾਟੀਆਂ ਦੀ ਸ਼ਹਾਦਤ ਦੁਆਰਾ ਭਾਰਤ ਨੂੰ ਮੁੜ ਆਜ਼ਾਦ ਕਰਵਾਇਆ ਗਿਆ। ਅੰਤ ’ਚ ਮੁਕਾਬਲੇ ਵਿਚੋਂ ਜੇਤੂ ਰਹੇ ਬੱਚਿਆਂ ਨੂੰ ਇਨਾਮ ਵੰਡ ਕੇ ਹੌਂਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਸਮੂਹ ਸਟਾਫ ਹਾਜਰ ਸੀ।
ਪਿਛਲੀ ਖ਼ਬਰ ਸ਼ਿਵਾਲਿਕ ਡਿਗਰੀ ਕਾਲਜ ਦੇ ਬੀ. ਸੀ. ਏ ਦੂਜੇ ਸਮੈਸਟਰ ਦਾ ਸ਼ਾਨਦਾਰ ਰਿਹਾ ਨਤੀਜਾ ਅਗਲੀ ਖ਼ਬਰ ਕਾਰ ਚਾਲਕ ਸਕੂਟੀ ਸਵਾਰ ਪਰਿਵਾਰ ਨੂੰ ਜ਼ਖ਼ਮੀ ਕਰਕੇ ਮੌਕੇ ਤੋਂ ਫਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।