19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਤਿੰਨ ਮਹੀਨਿਆਂ ਬਾਅਦ ਸਿਹਤਯਾਬ ਹੋ ਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੇ ਸੰਭਾਲੀ ਕਮਾਨ

ਪਠਾਨਕੋਟ, 18 ਅਗਸਤ (ਸੰਧੂ)-ਪਠਾਨਕੋਟ ਦੇ ਸਥਾਨਕ ਨਿਜੀ ਹੋਟਲ ਵਿਖੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪਠਾਨਕੋਟ ਦੀ ਜ਼ਿਲ੍ਹਾ ਪੱਧਰੀ ਅਹਿਮ ਸੰਗਠਨਾਤਮਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਸਿਹਤ ਕਾਰਨਾਂ ਕਰਕੇ ਕਰੀਬ ਤਿੰਨ ਮਹੀਨੇ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣ ਉਪਰੰਤ ਪੂਰੀ ਤਰ੍ਹਾਂ ਸਿਹਤਯਾਬ ਹੋ ਕੇ ਵਾਪਸ ਆਏ ਸੁਰੇਸ਼ ਸ਼ਰਮਾ ਦਾ ਜ਼ਿਲ੍ਹਾ ਅਹੁਦੇਦਾਰਾਂ ਤੇ ਵਰਕਰਾਂ ਵੱਲੋਂ ਫੁੱਲਾਂ ਦੇ ਹਾਰ ਪਾ ਕੇ ਤੇ ਨਾਅਰਿਆਂ ਨਾਲ ਨਿੱਘਾ ਸਵਾਗਤ ਕੀਤਾ ਗਿਆ ।

ਅਜੀਤ ਡੈਸਕ 19-08-2026
ਪਠਾਨਕੋਟ, 18 ਅਗਸਤ (ਸੰਧੂ)-ਪਠਾਨਕੋਟ ਦੇ ਸਥਾਨਕ ਨਿਜੀ ਹੋਟਲ ਵਿਖੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪਠਾਨਕੋਟ ਦੀ ਜ਼ਿਲ੍ਹਾ ਪੱਧਰੀ ਅਹਿਮ ਸੰਗਠਨਾਤਮਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਸਿਹਤ ਕਾਰਨਾਂ ਕਰਕੇ ਕਰੀਬ ਤਿੰਨ ਮਹੀਨੇ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣ ਉਪਰੰਤ ਪੂਰੀ ਤਰ੍ਹਾਂ ਸਿਹਤਯਾਬ ਹੋ ਕੇ ਵਾਪਸ ਆਏ ਸੁਰੇਸ਼ ਸ਼ਰਮਾ ਦਾ ਜ਼ਿਲ੍ਹਾ ਅਹੁਦੇਦਾਰਾਂ ਤੇ ਵਰਕਰਾਂ ਵੱਲੋਂ ਫੁੱਲਾਂ ਦੇ ਹਾਰ ਪਾ ਕੇ ਤੇ ਨਾਅਰਿਆਂ ਨਾਲ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਸੁਰੇਸ਼ ਸ਼ਰਮਾ ਨੇ ਆਪਣੀ ਗੈਰਹਾਜ਼ਰੀ ਦੌਰਾਨ ਸੰਗਠਨ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਾਰਜਕਾਰੀ ਪ੍ਰਧਾਨ ਸ਼ਮਸ਼ੇਰ ਠਾਕੁਰ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ । ਮੀਟਿੰਗ ਦੌਰਾਨ ਪੰਜਾਬ ਭਾਜਪਾ ਵਿੱਚ ਸੂਬਾ ਸਕੱਤਰ ਨਿਯੁਕਤ ਹੋਣ ’ਤੇ ਰਾਕੇਸ਼ ਸ਼ਰਮਾ ਅਤੇ ਵੀਨਾ ਤਰਨਾਚ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਆਗਾਮੀ ਚੋਣਾਂ ਦੀਆਂ ਤਿਆਰੀਆਂ, ਬੂਥ ਪੱਧਰ ’ਤੇ ਸੰਗਠਨ ਮਜ਼ਬੂਤ ਕਰਨ, ਕੇਂਦਰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਤੇ ਸਥਾਨਕ ਲੋਕ ਸਮੱਸਿਆਵਾਂ ਨੂੰ ਉਠਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ਸਿੱਖਿਆ ਵਿਭਾਗ ਦੇ ਕਰਮਚਾਰੀ ਚੇਤਨ ਅੱਤਰੀ ਦਾ ਸਨਮਾਨ ਅਗਲੀ ਖ਼ਬਰ ਨਰੋਟ ਜੈਮਲ ਸਿੰਘ ਵਿਖੇ 14 ਤੋਂ 15 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 100 ਬਿਸਤਰਿਆਂ ਵਾਲਾ ਡਵੀਜ਼ਨਲ ਹਸਪਤਾਲ- ਕਟਾਰੂਚੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।