21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪਿੰਡ ਔਲਖ ਵਿਖੇ 21 ਅਗਸਤ ਨੂੰ 33 ਸ੍ਰੀ ਅਖੰਡ ਪਾਠਾਂ ਦੀ ਲੜੀ ਦੀ ਹੋਵੇਗੀ ਆਰੰਭਤਾ

ਬਟਾਲਾ, 19 ਅਗਸਤ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਔਲਖ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਯਾਦਗਾਰ ’ਚ ਸੁਸ਼ੋਭਿਤ ਗੁਰਦੁਆਰਾ ਬਾਬਾ ਨੰਦਾ ਜੀ ਦੇ ਤਪ ਅਸਥਾਨ ’ਤੇ ਬਾਬਾ ਜੀ ਦੀ ਨਿੱਘੀ ਯਾਦ ’ਚ ਸਰਬੱਤ ਦੇ ਭਲੇ ਲਈ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਗੁਰਬਾਣੀ ਦੇ ਪ੍ਰਵਾਹ ਸ੍ਰੀ ਅਖੰਡ ਪਾਠਾਂ ਦੀ 32 ਵੀਂ ਲੜੀ ਨੂੰ ਮੁੱਖ ਰੱਖਦਿਆਂ ਸੇਵਾਦਾਰਾਂ ਤੇ ਪਾਠੀ ਸਿੰਘਾਂ ਦੀ ਇਕੱਤਰਤਾ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਮਹਿੰਦਰ ਸਿੰਘ ਔਲਖ ਤੇ ਮੁੱਖ ਸੇਵਾਦਾਰ ਬਾਬਾ ਜੋਗਾ ਸਿੰਘ ਔਲਖ ਦੀ ਰਹਿਨੁਮਾਈ ਹੇਠ ਗੁਰਦੁਆਰਾ ਸਾਹਿਬ ਵਿਖੇ ਹੋਈ। ਇਸ ਸਬੰਧੀ ਭਾਈ ਚਤਰ ਸਿੰਘ ਔਲਖ, ਸੂਬੇਦਾਰ ਕੁਲਵੰਤ ਸਿੰਘ ਔਲਖ ਅਤੇ ਡਾ.

ਅਜੀਤ ਡੈਸਕ 20-08-2026
ਬਟਾਲਾ, 19 ਅਗਸਤ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਔਲਖ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਯਾਦਗਾਰ ’ਚ ਸੁਸ਼ੋਭਿਤ ਗੁਰਦੁਆਰਾ ਬਾਬਾ ਨੰਦਾ ਜੀ ਦੇ ਤਪ ਅਸਥਾਨ ’ਤੇ ਬਾਬਾ ਜੀ ਦੀ ਨਿੱਘੀ ਯਾਦ ’ਚ ਸਰਬੱਤ ਦੇ ਭਲੇ ਲਈ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਗੁਰਬਾਣੀ ਦੇ ਪ੍ਰਵਾਹ ਸ੍ਰੀ ਅਖੰਡ ਪਾਠਾਂ ਦੀ 32 ਵੀਂ ਲੜੀ ਨੂੰ ਮੁੱਖ ਰੱਖਦਿਆਂ ਸੇਵਾਦਾਰਾਂ ਤੇ ਪਾਠੀ ਸਿੰਘਾਂ ਦੀ ਇਕੱਤਰਤਾ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਮਹਿੰਦਰ ਸਿੰਘ ਔਲਖ ਤੇ ਮੁੱਖ ਸੇਵਾਦਾਰ ਬਾਬਾ ਜੋਗਾ ਸਿੰਘ ਔਲਖ ਦੀ ਰਹਿਨੁਮਾਈ ਹੇਠ ਗੁਰਦੁਆਰਾ ਸਾਹਿਬ ਵਿਖੇ ਹੋਈ। ਇਸ ਸਬੰਧੀ ਭਾਈ ਚਤਰ ਸਿੰਘ ਔਲਖ, ਸੂਬੇਦਾਰ ਕੁਲਵੰਤ ਸਿੰਘ ਔਲਖ ਅਤੇ ਡਾ. ਲਖਵਿੰਦਰ ਸਿੰਘ ਸੰਧੂ ਔਲਖ ਨੇ ਦੱਸਿਆ ਕਿ ਇਹ ਸਾਲਾਨਾ ਜੋੜ ਮੇਲਾ ਪਿੰਡ ਔਲਖ ਦੀ ਸਮੂਹ ਸੰਗਤ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪ੍ਰਸਿੱਧ ਕਥਾਵਾਚਕ ਬਾਬਾ ਰੂੜ ਸਿੰਘ ਗੁਰਦੁਆਰਾ ਗੁਫ਼ਾ ਸਾਹਿਬ ਔਲਖਾਂ ਵਾਲਿਆਂ ਦੀ ਦੇਖ-ਰੇਖ ਹੇਠ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਕੱਤਰਤਾ ਸਮੇਂ ਸਰਬ ਪ੍ਰਵਾਨਿਤ ਗੁਰਮਤਾ ਕਰਕੇ ਮੁੱਖ ਪ੍ਰਬੰਧਕ ਬਾਬਾ ਮਹਿੰਦਰ ਸਿੰਘ ਔਲਖ ਨੇ ਕਿਹਾ ਕਿ 21 ਅਗਸਤ ਦਿਨ ਸ਼ੁਕਰਵਾਰ ਨੂੰ 33 ਸ੍ਰੀ ਅਖੰਡ ਪਾਠਾਂ ਦੀ ਲੜੀ ਦੀ ਆਰੰਭਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਪ੍ਰਵਾਹ ਵਿਚ ਡਿਊਟੀ ਕਰਨ ਵਾਲੇ ਪਾਠੀ ਸਿੰਘਾਂ ਨੂੰ ਬੇਨਤੀ ਕੀਤੀ ਕਿ ਪਾਠੀ ਸਿੰਘ ਗੁਰਮਤਿ ਸਿੱਧਾਂਤਾਂ ਨੂੰ ਮੁੱਖ ਰੱਖਦਿਆਂ ਸ਼ੁੱਧ ਗੁਰਬਾਣੀ ਉਚਾਰਨ ਕਰਨ ਅਤੇ ਕੋਈ ਕੁਤਾਹੀ ਜਾਂ ਗਲਤੀ ਨਾ ਕਰਨ। ਇਸ ਮੌਕੇ ਮਹਿੰਦਰ ਸਿੰਘ ਔਲਖ ਨੇ ਸੰਗਤਾਂ ਅਖੰਡ ਪਾਠਾਂ ਦੀ ਲੜੀ ਦੀ ਆਰੰਭਤਾ ਸਮੇਂ ਪਹੁੰਚਣ ਦੀ ਕ੍ਰਿਪਾਲਤਾ ਕਰਨ ਤੇ ਆਪਣਾ ਜੀਵਨ ਸਫ਼ਲਾ ਕਰਨ।
ਪਿਛਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸਮੁੱਚੀਆਂ ਜਥੇਬੰਦੀਆਂ ਸਹਿਯੋਗ ਕਰਨ- ਗੁਰਿੰਦਰ ਸਿੰਘ ਬਾਜਵਾ ਅਗਲੀ ਖ਼ਬਰ ਉਸਮਾਨਪੁਰ ਸਿਟੀ ਬਟਾਲਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਤਹਿਤ’ 3 ਬੱਸਾਂ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।