22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਜਥੇਦਾਰ ਸੁਖਜੀਤ ਸਿੰਘ ਕਾਲਾ ਅਫਗਾਨਾ ਦਾ ਦਿਹਾਂਤ

ਫਤਹਿਗੜ੍ਹ ਚੂੜੀਆਂ, 19 ਅਗਸਤ (ਅਵਤਾਰ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਨੇੜਲੇ ਸਾਥੀ ਸੀਨੀਅਰ ਆਗੂ ਜਥੇਦਾਰ ਗੁਰਬਿੰਦਰ ਸਿੰਘ ਜੌਲੀ ਤੇ ਭੁਪਿੰਦਰ ਸਿੰਘ ਚੀਮਾ ਯੂ. ਐਸ.

ਜਥੇਦਾਰ ਸੁਖਜੀਤ ਸਿੰਘ ਕਾਲਾ ਅਫਗਾਨਾ 20-08-2026
ਫਤਹਿਗੜ੍ਹ ਚੂੜੀਆਂ, 19 ਅਗਸਤ (ਅਵਤਾਰ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਨੇੜਲੇ ਸਾਥੀ ਸੀਨੀਅਰ ਆਗੂ ਜਥੇਦਾਰ ਗੁਰਬਿੰਦਰ ਸਿੰਘ ਜੌਲੀ ਤੇ ਭੁਪਿੰਦਰ ਸਿੰਘ ਚੀਮਾ ਯੂ.ਐਸ.ਏ. ਦੇ ਸਤਿਕਾਰਯੋਗ ਪਿਤਾ ਜੀ ਜਥੇਦਾਰ ਸੁਖਜੀਤ ਸਿੰਘ ਕਾਲਾ ਅਫਗਾਨਾ ਸੰਖੇਪ ਬਿਮਾਰੀ ਪਿੱਛੋਂ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਅਕਾਲ ਚਲਾਣਾ ਕਰ ਗਏ। ਇਸ ਮੌਕੇ ਅਕਾਲ ਚਲਾਣੇ ਦੀ ਖਬਰ ਸੁਣਦੇ ਹੀ ਸਿਮਰਨਜੀਤ ਸਿੰਘ ਮਾਨ ਉਕਤ ਹਸਪਤਾਲ ਵਿਖੇ ਪਹੁੰਚੇ ਤੇ ਪਰਿਵਾਰ ਨਾਲ ਡੂੰਘੇ ਅਫਸੋਸ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ 20 ਅਗਸਤ ਨੂੰ ਕਰੀਬ 2 ਵਜੇ ਪਿੰਡ ਕਾਲਾ ਅਫਗਾਨਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਲੋਕਾਂ ਵਲੋਂ ਪਰਿਵਾਰ ਨਾਲ ਅਫਸੋਸ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਮੁੱਖ ਮੰਤਰੀ ਦੇ ਪਿੰਡ ’ਚ ਰੈਲੀ 23 ਨੂੰ ਅਗਲੀ ਖ਼ਬਰ ਪਿੰਡ ਰਸੂਲਪੁਰ ਟੱਪਰੀਆਂ ’ਚ ਔਰਤਾਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।