22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਵਿਆਹ ਪੁਰਬ ਨੂੰ ਮਨਾਉਣ ਲਈ ਸੰਗਤਾਂ ’ਚ ਵੱਡਾ ਉਤਸ਼ਾਹ- ਹਰਬੀਰ ਸਿੰਘ ਰਾਏਮਲ ਰੰਧਾਵਾ

ਧਿਆਨਪੁਰ, 19 ਅਗਸਤ (ਕੁਲਦੀਪ ਸਿੰਘ ਸੋਨੂੰ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਮਨਾਉਣ ਲਈ ਦੇਸ਼-ਵਿਦੇਸ਼ਾਂ ਵਿਚ ਵੱਸਦੀਆਂ ਸੰਗਤਾਂ ’ਚ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਡੀਆ ਪ੍ਰਧਾਨ ਹਰਬੀਰ ਸਿੰਘ ਰਾਏਮਲ ਰੰਧਾਵਾ ਨੇ ਕੀਤਾ।

ਜ਼ਿਲ੍ਹਾ ਮੀਡੀਆ ਪ੍ਰਧਾਨ ਹਰਬੀਰ ਸਿੰਘ ਰਾਏਮਲ ਰੰਧਾਵਾ 20-08-2026
ਧਿਆਨਪੁਰ, 19 ਅਗਸਤ (ਕੁਲਦੀਪ ਸਿੰਘ ਸੋਨੂੰ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਮਨਾਉਣ ਲਈ ਦੇਸ਼-ਵਿਦੇਸ਼ਾਂ ਵਿਚ ਵੱਸਦੀਆਂ ਸੰਗਤਾਂ ’ਚ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਡੀਆ ਪ੍ਰਧਾਨ ਹਰਬੀਰ ਸਿੰਘ ਰਾਏਮਲ ਰੰਧਾਵਾ ਨੇ ਕੀਤਾ। ਉਨ੍ਹਾਂ ਕਿਹਾ ਕਿ ਜਦ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਮਾਤਾ ਸੁਲੱਖਣੀ ਜੀ ਨੂੰ ਵਿਆਹੁਣ ਵਾਸਤੇ ਬਟਾਲੇ ਦੀ ਪਾਵਨ ਧਰਤੀ ’ਤੇ ਪਹੁੰਚੇ ਸਨ ਤਾਂ ਸੰਗਤਾਂ ਉਸ ਸਮੇਂ ਤੋਂ ਇਸ ਪਾਵਨ ਪਵਿੱਤਰ ਦਿਨ ਵਿਆਹ ਪੁਰਬ ਦੇ ਰੂਪ ਵਿਚ ਬੜੇ ਚਾਵਾਂ, ਖੁਸ਼ੀਆਂ ਤੇ ਸ਼ਰਧਾ ਭਾਵਨਾ ਨਾਲ ਮਨਾਉਂਦੀਆਂ ਹਨ, ਉਨ੍ਹਾਂ ਨੂੰ ਆਪਣੀਆਂ ਖਸ਼ੀਆਂ ਨਾਲੋਂ ਹੀ ਵੱਡੀ ਖੁਸ਼ੀ ਬਾਬਾ ਜੀ ਦੇ ਵਿਆਹ ਪੁਰਬ ਦੀ ਮਹਿਸੂਸ ਹੁੰਦੀ ਹੈ। ਹਰਬੀਰ ਸਿੰਘ ਰਾਏਮਲ ਨੇ ਦੱਸਿਆ ਕਿ ਇਸ ਸਾਲ ਵੀ ਬਟਾਲਾ ਵਿਚ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਮਨਾਉਣ ਲਈ ਰੌਣਕਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਆਹ ਪੁਰਬ ਲਈ ਇਲਾਕੇ ਦੀਆਂ ਸੰਗਤਾਂ ਵੱਡੀਆਂ ਤਿਆਰੀਆਂ ਵਿਚ ਰੁੱਝੀਆਂ ਹੋਈਆਂ ਹਨ।
ਪਿਛਲੀ ਖ਼ਬਰ ਸਿਮਰਨਜੀਤ ਸਿੰਘ ਮਾਨ ਸਮੇਤ ਪੰਥਕ ਆਗੂਆਂ ’ਤੇ ਪਰਚੇ ਕਰਕੇ ਸਰਕਾਰ ਨੇ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ- ਪਵਾਰ ਅਗਲੀ ਖ਼ਬਰ ਕਾਂਗਰਸ ਐਸ.ਸੀ. ਵਿੰਗ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਨਿਯੁਕਤੀ ਪੱਤਰ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।