21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਮੁਹੱਲਾ ਸ਼ੰਕਰ ਨਗਰ ਵਿਚ ਮਹਿਲਾਵਾਂ ਨੇ ਮਨਾਇਆ ਤੀਆਂ ਦਾ ਤਿਉਹਾਰ

ਪਠਾਨਕੋਟ, 19 ਅੱਗਸਤ ( ਸੁਮਿਤ ) ਮੁਹੱਲਾ ਸ਼ੰਕਰ ਨਗਰ ਵਿਚ ਮਹਿਲਾਵਾਂ ਵਲੋਂ ਸਾਉਣ ਦੇ ਪਵਿੱਤਰ ਮਹੀਨੇ ਮੌਕੇ ਤੀਆਂ ਦਾ ਤਿਉਹਾਰ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ । ਇਸ ਮੌਕੇ ਮਹਿਲਾਵਾਂ ਨੇ ਪੰਜਾਬੀ ਰਵਾਇਤੀ ਪਹਿਰਾਵੇ ਵਿਚ ਸਜ-ਧਜ ਕੇ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਤੀਆਂ ਦੇ ਗੀਤ ਗਾ ਕੇ ਖੂਬ ਰੌਣਕਾਂ ਲਾਈਆਂ ।

ਅਜੀਤ ਡੈਸਕ 20-08-2026
ਪਠਾਨਕੋਟ, 19 ਅੱਗਸਤ ( ਸੁਮਿਤ ) ਮੁਹੱਲਾ ਸ਼ੰਕਰ ਨਗਰ ਵਿਚ ਮਹਿਲਾਵਾਂ ਵਲੋਂ ਸਾਉਣ ਦੇ ਪਵਿੱਤਰ ਮਹੀਨੇ ਮੌਕੇ ਤੀਆਂ ਦਾ ਤਿਉਹਾਰ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ । ਇਸ ਮੌਕੇ ਮਹਿਲਾਵਾਂ ਨੇ ਪੰਜਾਬੀ ਰਵਾਇਤੀ ਪਹਿਰਾਵੇ ਵਿਚ ਸਜ-ਧਜ ਕੇ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਤੀਆਂ ਦੇ ਗੀਤ ਗਾ ਕੇ ਖੂਬ ਰੌਣਕਾਂ ਲਾਈਆਂ । ਸਮਾਗਮ ਦੌਰਾਨ ਮਹਿਲਾਵਾਂ ਨੇ ਝੂਲੇ ਦਾ ਆਨੰਦ ਮਾਣਿਆ ਅਤੇ ਇਕ-ਦੂਜੇ ਨੂੰ ਤੀਆਂ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ । ਇਸ ਦੌਰਾਨ ਪੰਜਾਬੀ ਸੱਭਿਆਚਾਰ ਅਤੇ ਪੁਰਾਤਨ ਰਵਾਇਤਾਂ ਦੀ ਖੂਬਸੂਰਤ ਝਲਕ ਵੀ ਦੇਖਣ ਨੂੰ ਮਿਲੀ। ਇਸ ਮੌਕੇ ਕਿਰਨ ਜੈਨ, ਸੋਨੀਆ, ਪ੍ਰਿਆ, ਨੀਨਾ, ਰਿਤੂ, ਈਸ਼ਾ, ਸ਼ਾਮਲੀ, ਕਵਿਤਾ ਅਤੇ ਅਨੂ ਸਮੇਤ ਹੋਰ ਮਹਿਲਾਵਾਂ ਮੌਜੂਦ ਸਨ। ਮਹਿਲਾਵਾਂ ਨੇ ਕਿਹਾ ਕਿ ਅਜਿਹੇ ਤਿਉਹਾਰ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਪੰਜਾਬੀ ਸੱਭਿਆਚਾਰ ਨਾਲ ਜੁੜੇ ਰਹਿਣ ਦਾ ਸੁਨੇਹਾ ਦਿੰਦੇ ਹਨ ।
ਪਿਛਲੀ ਖ਼ਬਰ ਫੂਡ ਸਪਲਾਈ ਇੰਸਪੈਕਟਰ ਯੂਨੀਅਨ ਵਲੋਂ ਮੰਗਾਂ ਸੰਬੰਧੀ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਤਿੰਨ ਮਹੀਨੇ ਪਹਿਲਾਂ ਬਣੀ ਨੰਗਲ-ਕੰਦਰੋੜੀ ਸੜਕ ਦੀ ਹਾਲਤ ਖਸਤਾ, ਥਾਂ-ਥਾਂ ਪਏ ਖੱਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।