ਪਠਾਨਕੋਟ, 19 ਅਗਸਤ (ਸੰਧੂ)-ਐਸ.ਐਮ.ਡੀ.ਆਰ.ਐਸ.ਡੀ. ਕਾਲਜ ਦੇ ਬੀ.ਐੱਸ.ਸੀ. (ਆਈ.ਟੀ.) ਚੌਥੇ ਸਮੈਸਟਰ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਪ੍ਰੀਖਿਆ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ । ਵਿਦਿਆਰਥਣ ਤਾਨੀਆ ਨੇ ਜੀ.ਐਨ.ਡੀ.ਯੂ. ਦੀ ਮੈਰਿਟ ਸੂਚੀ ਵਿਚ ਤੀਜਾ ਸਥਾਨ ਹਾਸਲ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਮਾਣ ਵਧਾਇਆ ਹੈ । ਤਾਨੀਆ ਨੇ 8.14 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ਵਿਚ ਪਹਿਲਾ ਸਥਾਨ ਵੀ ਹਾਸਲ ਕੀਤਾ । ਇਸੇ ਤਰ੍ਹਾਂ ਵਿਦਿਆਰਥਣ ਨੰਦਨੀ ਨੇ ਵੀ 8.14 ਐਸ.ਜੀ.ਪੀ.ਏ. ਪ੍ਰਾਪਤ ਕਰਦਿਆਂ ਕਾਲਜ ਵਿਚ ਸਾਂਝੇ ਤੌਰ ’ਤੇ ਪਹਿਲਾ ਸਥਾਨ ਹਾਸਲ ਕੀਤਾ । ਅਭਿਨਵ ਗੁਪਤਾ ਨੇ 7.59 ਐਸ.ਜੀ.ਪੀ.ਏ. ਨਾਲ ਕਾਲਜ ਵਿਚ ਦੂਜਾ ਸਥਾਨ, ਜਦਕਿ ਰੂਹਾਨੀ ਸੈਣੀ ਨੇ 7.27 ਐਸ.ਜੀ.ਪੀ.ਏ. ਨਾਲ ਤੀਜਾ ਸਥਾਨ ਪ੍ਰਾਪਤ ਕੀਤਾ । ਕਾਲਜ ਦੇ ਪ੍ਰਿੰਸੀਪਲ ਜੀ.ਐਸ. ਰਾਠੌਰ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਅਧਿਆਪਕਾਂ ਵਲੋਂ ਕਰਵਾਈ ਗਈ ਸੁਚੱਜੀ ਅਗਵਾਈ ਦਾ ਨਤੀਜਾ ਹਨ । ਕਾਲਜ ਦੇ ਡਾਇਰੈਕਟਰ ਪ੍ਰੋ: ਜੇ.ਸੀ. ਕਟੋਚ ਨੇ ਵੀ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕਰਦੀਆਂ ਹਨ । ਕਾਲਜ ਦੇ ਆਜੀਵਨ ਪ੍ਰਧਾਨ ਚੌਧਰੀ ਡਾ: ਰਾਜੇਸ਼ਵਰ ਸਿੰਘ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਉੱਜਵਲ ਭਵਿੱਖ ਲਈ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਜਾਰੀ ਰੱਖਣੀ ਚਾਹੀਦੀ ਹੈ । ਇਸ ਮੌਕੇ ਵਿਭਾਗ ਦੀ ਮੁਖੀ ਪ੍ਰੋ: ਸ਼ੀਤਲ, ਪ੍ਰੋ: ਸਮ੍ਰਿਤੀ, ਪ੍ਰੋ: ਰਾਜਵਿੰਦਰ, ਪ੍ਰੋ: ਸੋਨੀਆ, ਪ੍ਰੋ: ਲਵਮ ਸਮੇਤ ਹੋਰ ਫੈਕਲਟੀ ਮੈਂਬਰ ਅਤੇ ਸਟਾਫ਼ ਮੌਜੂਦ ਸਨ ।