22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਪੱਗੜੀ ਸੰਭਾਲ ਜੱਟਾ ਲਹਿਰ ਨੇ ਦਿਹਾਤੀ ਖੇਤਰ ਅੰਦਰ ਦੁਕਾਨਾਂ ਕਰਵਾਈਆਂ ਬੰਦ

ਗੁਰਦਾਸਪੁਰ, 21 ਅਗਸਤ (ਅਸ਼ੋਕ ਸ਼ਰਮਾ)-ਪੱਗੜੀ ਸੰਭਾਲ ਜੱਟਾ ਲਹਿਰ ਦੇ ਪ੍ਰਧਾਨ ਬਵਜਿੰਦਰ ਸਿੰਘ ਚੀਮਾ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਦਿਹਾਤੀ ਖੇਤਰ ਅੰਦਰ ਦੁਕਾਨਦਾਰਾਂ ਤੇ ਸਮਾਜ ਸੇਵੀ ਜਥੇਬੰਦੀਆਂ ਦਾ ਸਮਰਥਨ ਪ੍ਰਾਪਤ ਕਰਕੇ ਪੁਰਾਣਾ ਸ਼ਾਲਾ ਅਤੇ ਆਸ ਪਾਸ ਦੁਕਾਨਾਂ ਬੰਦ ਕਰਵਾਈਆਂ ਗਈਆਂ। ਇਸ ਸਬੰਧੀ ਜ਼ਿਲਾ ਪ੍ਰਧਾਨ ਬਲਜਿੰਦਰ ਸਿੰਘ ਚੀਮਾ, ਸੀਨੀਅਰ ਆਗੂ ਸਰਬਜੀਤ ਸਿੰਘ ਲਾਲੀਆ, ਪ੍ਰਧਾਨ ਗੁਰਦੁਆਰਾ ਕਮੇਟੀ ਬਾਬਾ ਮੁਖਤਿਆਰ ਸਿੰਘ, ਕੈਪਟਨ ਪਿਆਰਾ ਸਿੰਘ, ਮਲਕੀਅਤ ਸਿੰਘ, ਹਰਪਿੰਦਰ ਸਿੰਘ, ਬਲਜਿੰਦਰ ਸਿੰਘ, ਰਾਜੂ ਟੈਂਟ ਹਾਊਸ, ਜਤਿੰਦਰ ਸਿੰਘ ਝੋਰ, ਜਗਮੋਹਨ ਸਿੰਘ, ਕਸ਼ਮੀਰ ਸਿੰਘ, ਨੀਟਾ ਪੁਰਾਣਾ ਸ਼ਾਲਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇੰਨਸਾਫ ਮੋਰਚੇ ਵਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦਾ ਸਮੂਹ ਦੁਕਾਨਦਾਰਾਂ ਵਲੋਂ ਸਹਿਯੋਗ ਕੀਤਾ ਗਿਆ ਹੈ।

ਅਜੀਤ ਡੈਸਕ 22-08-2026
ਗੁਰਦਾਸਪੁਰ, 21 ਅਗਸਤ (ਅਸ਼ੋਕ ਸ਼ਰਮਾ)-ਪੱਗੜੀ ਸੰਭਾਲ ਜੱਟਾ ਲਹਿਰ ਦੇ ਪ੍ਰਧਾਨ ਬਵਜਿੰਦਰ ਸਿੰਘ ਚੀਮਾ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਦਿਹਾਤੀ ਖੇਤਰ ਅੰਦਰ ਦੁਕਾਨਦਾਰਾਂ ਤੇ ਸਮਾਜ ਸੇਵੀ ਜਥੇਬੰਦੀਆਂ ਦਾ ਸਮਰਥਨ ਪ੍ਰਾਪਤ ਕਰਕੇ ਪੁਰਾਣਾ ਸ਼ਾਲਾ ਅਤੇ ਆਸ ਪਾਸ ਦੁਕਾਨਾਂ ਬੰਦ ਕਰਵਾਈਆਂ ਗਈਆਂ। ਇਸ ਸਬੰਧੀ ਜ਼ਿਲਾ ਪ੍ਰਧਾਨ ਬਲਜਿੰਦਰ ਸਿੰਘ ਚੀਮਾ, ਸੀਨੀਅਰ ਆਗੂ ਸਰਬਜੀਤ ਸਿੰਘ ਲਾਲੀਆ, ਪ੍ਰਧਾਨ ਗੁਰਦੁਆਰਾ ਕਮੇਟੀ ਬਾਬਾ ਮੁਖਤਿਆਰ ਸਿੰਘ, ਕੈਪਟਨ ਪਿਆਰਾ ਸਿੰਘ, ਮਲਕੀਅਤ ਸਿੰਘ, ਹਰਪਿੰਦਰ ਸਿੰਘ, ਬਲਜਿੰਦਰ ਸਿੰਘ, ਰਾਜੂ ਟੈਂਟ ਹਾਊਸ, ਜਤਿੰਦਰ ਸਿੰਘ ਝੋਰ, ਜਗਮੋਹਨ ਸਿੰਘ, ਕਸ਼ਮੀਰ ਸਿੰਘ, ਨੀਟਾ ਪੁਰਾਣਾ ਸ਼ਾਲਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇੰਨਸਾਫ ਮੋਰਚੇ ਵਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦਾ ਸਮੂਹ ਦੁਕਾਨਦਾਰਾਂ ਵਲੋਂ ਸਹਿਯੋਗ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬੰਦੀ ਸਿੰਘਾਂ ਨੂੰ ਫੌਰੀ ਰਿਹਾਅ ਕੀਤਾ ਜਾਵੇ, ਜਿਸ ਨਾਲ ਉਹ ਵੀ ਆਪਣੇ ਪਰਿਵਾਰਾਂ ਨਾਲ ਸਹੀ ਜੀਵਨ ਬਤੀਤ ਕਰ ਸਕਣ ਅਤੇ ਪੰਜਾਬ ਦੀ ਬਿਹਤਰੀ ਲਈ ਯੋਗਦਾਨ ਪਾ ਸਕਣ।
ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਦੌਰਾਨ ਬੰਦ ਪਈਆਂ ਦੁਕਾਨਾਂ ਕਾਰਨ ਸੁੰਨਸਾਨ ਪਏ ਜੀ.ਟੀ. ਰੋਡ ਦਾ ਦ੍ਰਿਸ਼। ਦੀਨਾਨਗਰ ’ਖੇ ਪੰਜਾਬ ਬੰਦ... ਅਗਲੀ ਖ਼ਬਰ ਵੀ.ਐਮ.ਐਸ.ਕਾਲਜ ਆਫ ਐਜ਼ੂਕੇਸ਼ਨ ਬਟਾਲਾ ਦੇ ਬੀ.ਐੱਡ. ਸਮੈਸਟਰ ਦੂਜਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।