22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਪ੍ਰਸ਼ਾਸਨ ਹੁਣ ਤੋਂ ਹੀ ਤਿਆਰੀ ਕਰੇ- ਸਮਾਜ ਸੇਵੀ ਸੁਖਵਿੰਦਰ ਸਿੰਘ

ਅੱਚਲ ਸਾਹਿਬ, 21 ਅਗਸਤ (ਗੁਰਚਰਨ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਗੁਰਦੁਆਰਾ ਸੁਲਤਾਨਪੁਰ ਲੋਧੀ ਤੋਂ ਸਜਾਏ ਜਾਂਦੇ ਮਹਾਨ ਨਗਰ ਕੀਰਤਨ ’ਚ ਸ਼ਾਮਲ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ, ਇਸ ਲਈ ਪ੍ਰਸ਼ਾਸਨ ਹੁਣ ਤੋਂ ਹੀ ਸੇਵਾ ਭਾਵਨਾ ਨਾਲ ਤਿਆਰੀ ਕਰੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਸੇਵੀ ਸੁਖਵਿੰਦਰ ਸਿੰਘ ਸੀ.

ਅਜੀਤ ਡੈਸਕ 22-08-2026
ਅੱਚਲ ਸਾਹਿਬ, 21 ਅਗਸਤ (ਗੁਰਚਰਨ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਗੁਰਦੁਆਰਾ ਸੁਲਤਾਨਪੁਰ ਲੋਧੀ ਤੋਂ ਸਜਾਏ ਜਾਂਦੇ ਮਹਾਨ ਨਗਰ ਕੀਰਤਨ ’ਚ ਸ਼ਾਮਲ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ, ਇਸ ਲਈ ਪ੍ਰਸ਼ਾਸਨ ਹੁਣ ਤੋਂ ਹੀ ਸੇਵਾ ਭਾਵਨਾ ਨਾਲ ਤਿਆਰੀ ਕਰੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਸੇਵੀ ਸੁਖਵਿੰਦਰ ਸਿੰਘ ਸੀ.ਆਰ.ਪੀ.ਐਫ. ਅੰਮੋਨੰਗਲ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਆ ਰਿਹਾ ਹੈ ਤੇ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਦਾ ਬਟਾਲਾ ਮਹਿਤਾ ਰੋਡ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਜਾਂਦਾ ਹੈ ਤੇ ਲੰਗਰ ਲਗਾਏ ਜਾਂਦੇ ਹਨ ਇਸ ਨੂੰ ਮੁੱਖ ਰੱਖਦਿਆਂ ਹੋਇਆਂ ਪ੍ਰਸ਼ਾਸਨ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਸੜਕ ਦੇ ਕਿਨਾਰਿਆਂ ਨਾਲ ਮਿੱਟੀ ਆਦਿ ਪਾਈ ਜਾਵੇ ਤੇ ਹੋਰ ਘਾਹ ਬੂਟੀ ਦੀ ਸਫ਼ਾਈ ਕਰਵਾਈ ਜਾਵੇ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਸ਼ਹੀਦ ਬਾਬਾ ਜੀਵਨ ਸਿੰਘ ਜੀ ਸੇਵਾ ਸੁਸਾਇਟੀ ਪਿੰਡ ਅੰਮੋਨੰਗਲ ਦੇ ਨੌਜਵਾਨ ਵੀਰ ਪਿਛਲੇ ਸਮੇਂ ਤੋਂ ਹੀ ਨਗਰ ਕੀਰਤਨ ਦੇ ਲੰਗੇ ਤੋਂ ਤੁਰੰਤ ਬਾਅਦ ਹੀ ਸਾਫ ਸਫਾਈ ਦੀ ਸੇਵਾ ਨਿਭਾਅ ਰਹੇ ਹਨ।
ਪਿਛਲੀ ਖ਼ਬਰ ਪੱਤੀ ਰੂੜ ਚੰਦ ਨੰਗਲ ਦੇ ਵਿਕਾਸ ਕਾਰਜਾਂ ਦਾ ਸਰਪੰਚ ਗੁਰਮੀਤ ਸਿੰਘ ਲਾਲਕਾ ਨੇ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਵਿਆਹ ਪੁਰਬ ਸੰਬੰਧੀ ਧਾਰਮਿਕ ਜਥੇਬੰਦੀਆਂ ਤੇ ਗੁਰਦੁਆਰਾ ਕਮੇਟੀਆਂ ਦੀ ਇਕੱਤਰਤਾ 25 ਨੂੰ-: ਮੈਨੇਜਰ ਧਾਰੋਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।