23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪਿੰਡ ਨੌਸ਼ਹਿਰਾ ਵਿਖੇ ਅਭਿਨਵ ਚੌਧਰੀ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਗੁਰਦਾਸਪੁਰ, 22 ਅਗਸਤ (ਅਸ਼ੋਕ ਸ਼ਰਮਾ)-ਜਿਵੇਂ ਜਿਵੇਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਪਿੰਡਾਂ ਅੰਦਰ ਕਾਂਗਰਸ ਪਾਰਟੀ ਵਲੋਂ ਲੋਕਾਂ ਨਾਲ ਰਾਬਤਾ ਕਾਇਮ ਕਰਨ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਪਿੰਡ ਨੌਸ਼ਹਿਰਾ ਵਿਖੇ ਸਰਪੰਚ ਹਰਜਿੰਦਰ ਸਿੰਘ ਜਿੰਦੀ ਅਤੇ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਲਾਡੀ ਦੀ ਰਹਿਨੁਮਾਈ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 23-08-2026
ਗੁਰਦਾਸਪੁਰ, 22 ਅਗਸਤ (ਅਸ਼ੋਕ ਸ਼ਰਮਾ)-ਜਿਵੇਂ ਜਿਵੇਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਪਿੰਡਾਂ ਅੰਦਰ ਕਾਂਗਰਸ ਪਾਰਟੀ ਵਲੋਂ ਲੋਕਾਂ ਨਾਲ ਰਾਬਤਾ ਕਾਇਮ ਕਰਨ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਪਿੰਡ ਨੌਸ਼ਹਿਰਾ ਵਿਖੇ ਸਰਪੰਚ ਹਰਜਿੰਦਰ ਸਿੰਘ ਜਿੰਦੀ ਅਤੇ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਲਾਡੀ ਦੀ ਰਹਿਨੁਮਾਈ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਅਭਿਨਵ ਚੌਧਰੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ, ਜਿਨ੍ਹਾਂ ਨੇ ਪਿੰਡ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਆਗਾਮੀ ਚੋਣਾਂ ਵਿਚ ਪੰਜਾਬ ਅੰਦਰ ਕਾਂਗਰਸ ਸਰਕਾਰ ਬਣਨਾ ਲਗਪਗ ਪੂਰੀ ਤਰ੍ਹਾਂ ਤੈਅ ਹੈ। ਉਨਾਂ ਕਿਹਾ ਕਿ ਹਲਕਾ ਵਿਧਾਇਕਾ ਅਰੁਣਾ ਚੌਧਰੀ ਅਤੇ ਸੀਨੀਅਰ ਆਗੂ ਅਸ਼ੋਕ ਚੌਧਰੀ ਵਲੋਂ ਹਲਕੇ ਅੰਦਰ ਅਥਾਹ ਵਿਕਾਸ ਕਰਵਾਏ ਹਨ, ਜਿਨ੍ਹਾਂ ਦੀ ਬਦੌਲਤ ਹਲਕੇ ਦੇ ਲੋਕ ਉਨ੍ਹਾਂ ਨਾਲ ਚਟਾਨ ਵਾਂਗ ਖੜੇ ਹਨ। ਇਹ ਮੀਟਿੰਗ ਖਾਸ ਕਰਕੇ ਮਸੀਹ ਭਾਈ ਚਾਰੇ ਨੂੰ ਮਜਬੂਤ ਕਰਨ ਲਈ ਕੀਤੀ ਗਈ। ਸਮੂਹ ਆਗੂਆਂ ਨੇ ਅਭਿਨਵ ਚੌਧਰੀ ਦਾ ਪਿੰਡ ਪਹੁੰਚਣ ’ਤੇ ਨਿੱਘਾ ਸਵਾਗਤ ਵੀ ਕੀਤਾ। ਇਸ ਮੌਕੇ ਕਾਂਗਰਸੀ ਆਗੂ ਹਾਜਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਗਾਈਡੈਂਸ ਕੌਂਸਲਰ ਤੇ ਬਲਾਕ ਗਾਈਡੈਂਸ ਕੌਂਸਲਰਜ਼ ਨੇ ਵੱਖ-ਵੱਖ ਸਕੂਲਾਂ ਦਾ ਕੀਤਾ ਦੌਰਾ * ਗਾਈਡੈਂਸ, ਸੱਭਿਆਚਾਰਕ... ਅਗਲੀ ਖ਼ਬਰ ਬ੍ਰਹਮ ਕੁਮਾਰੀ ਸੰਸਥਾ ਨੇ ‘ਨਸ਼ਾ ਮੁਕਤ ਭਾਰਤ ਮੁਹਿੰਮ’ ਤਹਿਤ ਸਕੂਲ ’ਚ ਕਰਵਾਇਆ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।