24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪ੍ਰਿੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਨਿਯੁਕਤ ਪ੍ਰਿੰ. ਹਰਪਿੰਦਰਪਾਲ ਸਿੰਘ ਸੰਧੂ

ਕਾਦੀਆਂ, 23 ਅਗਸਤ (ਹਰਦੀਪ ਸਿੰਘ ਸੰਧੂ)-ਆਮ ਆਦਮੀ ਪਾਰਟੀ ਵਲੋਂ ਬਲਵਿੰਦਰ ਸਿੰਘ ਸੋਨਾ ਬਾਜਵਾ ਨੂੰ ਮਾਰਕੀਟ ਕਮੇਟੀ ਕਾਦੀਆਂ ਦਾ ਨਵਾਂ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਵਰਕਰਾਂ ਤੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਹੈ। ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਬਲਵਿੰਦਰ ਸਿੰਘ ਸੋਨਾ ਬਾਜਵਾ ਨੇ ਪਾਰਟੀ ਹਾਈਕਮਾਂਡ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।

ਚੇਅਰਮੈਨ ਬਲਵਿੰਦਰ ਸਿੰਘ ਸੋਨਾ ਬਾਜਵਾ 24-08-2026
ਕਾਦੀਆਂ, 23 ਅਗਸਤ (ਹਰਦੀਪ ਸਿੰਘ ਸੰਧੂ)-ਆਮ ਆਦਮੀ ਪਾਰਟੀ ਵਲੋਂ ਬਲਵਿੰਦਰ ਸਿੰਘ ਸੋਨਾ ਬਾਜਵਾ ਨੂੰ ਮਾਰਕੀਟ ਕਮੇਟੀ ਕਾਦੀਆਂ ਦਾ ਨਵਾਂ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਵਰਕਰਾਂ ਤੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਹੈ। ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਬਲਵਿੰਦਰ ਸਿੰਘ ਸੋਨਾ ਬਾਜਵਾ ਨੇ ਪਾਰਟੀ ਹਾਈਕਮਾਂਡ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਸੋਨਾ ਬਾਜਵਾ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਗਿਆ ਹੈ, ਉਹ ਉਸ ਲਈ ਧੰਨਵਾਂਦੀ ਹਨ। ਉਹ ਮਾਰਕੀਟ ਕਮੇਟੀ ਕਾਦੀਆਂ ਦੇ ਚੇਅਰਮੈਨ ਵਜੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਤੇ ਮੰਡੀ ਨਾਲ ਜੁੜੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਕਾਰਜਕਾਰੀ ਪ੍ਰਧਾਨ ਪੰਜਾਬ, ਗੁਰਇਕਬਾਲ ਸਿੰਘ ਮਾਹਲ ਹਲਕਾ ਇੰਚਾਰਜ, ਐਡਵੋਕੇਟ ਜਗਰੂਪ ਸਿੰਘ ਸੇਖਵਾਂ ਉਪ ਪ੍ਰਧਾਨ ਪੰਜਾਬ, ਜੋਬਨਜੀਤ ਸਿੰਘ ਰੰਧਾਵਾ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਸਮੇਤ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਦੀ ਭਲਾਈ ਲਈ ਸਮੁੱਚੀ ਲੀਡਰਸ਼ਿਪ ਤੇ ਵਰਕਰਾਂ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਮਾਰਕੀਟ ਕਮੇਟੀ ਕਾਦੀਆਂ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਅਤੇ ਕਿਸਾਨਾਂ ਤੇ ਵਪਾਰੀਆਂ ਨੂੰ ਸੁਚੱਜੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।
ਪਿਛਲੀ ਖ਼ਬਰ ਕਿਸਾਨੀ ਮਸਲਿਆਂ ਨੂੰ ਲੈ ਕੇ ਮਾਝਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਛੀਨਾ ਦੀ ਮੀਟਿੰਗ 1 ਸਤੰਬਰ ਦੇ ਚੰਡੀਗੜ੍ਹ ਧਰਨੇ ਦੀਆਂ ਤ... ਅਗਲੀ ਖ਼ਬਰ ਬੇਟ ਖੇਤਰ ’ਚੋਂ ਗੁਜ਼ਰਦੀ ਕਾਹਨੂੰਵਾਨ ਸਵੈਂਪ ਸੇਮ ਨਹਿਰ ਨਾਲ ਕਿਸਾਨਾਂ ਦੀਆਂ ਬਰਬਾਦ ਹੋਈਆਂ ਫਸਲਾਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।