ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਵਲੋਂ ਮੁੱਖ ਮੰਤਰੀ ਨਾਲ ਮੁਲਾਕਾਤ
ਬਟਾਲਾ, 23 ਅਗਸਤ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਬੀਤੇ ਦਿਨੀਂ ਜ਼ਿਲ੍ਹਾ ਗੁਰਦਾਸਪੁਰ ਦੇ ਨਵੇਂ ਬਣਾਏ ਗਏ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਉਪ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਪਹਿਲਾਂ ਵੀ ਪਾਰਟੀ ਵਲੋਂ ਉਨ੍ਹਾਂ ਨੂੰ ਵੱਖ-ਵੱਖ ਅਹੁਦੇ ਦੇ ਕੇ ਨਿਵਾਜਿਆ ਗਿਆ ਹੈ, ਜਿਨ੍ਹਾਂ ਨੂੰ ਉਨ੍ਹਾਂ ਨੇ ਪੂਰੀ ਸ਼ਿੱਦਤ ਨਾਲ ਨਿਭਾਉਂਦਿਆਂ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕੀਤੀ ਹੈ।
ਬਟਾਲਾ, 23 ਅਗਸਤ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਬੀਤੇ ਦਿਨੀਂ ਜ਼ਿਲ੍ਹਾ ਗੁਰਦਾਸਪੁਰ ਦੇ ਨਵੇਂ ਬਣਾਏ ਗਏ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਉਪ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਪਹਿਲਾਂ ਵੀ ਪਾਰਟੀ ਵਲੋਂ ਉਨ੍ਹਾਂ ਨੂੰ ਵੱਖ-ਵੱਖ ਅਹੁਦੇ ਦੇ ਕੇ ਨਿਵਾਜਿਆ ਗਿਆ ਹੈ, ਜਿਨ੍ਹਾਂ ਨੂੰ ਉਨ੍ਹਾਂ ਨੇ ਪੂਰੀ ਸ਼ਿੱਦਤ ਨਾਲ ਨਿਭਾਉਂਦਿਆਂ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸੇ ਮਿਹਨਤ ਨੂੰ ਵੇਖਦਿਆਂ ਪਾਰਟੀ ਵਲੋਂ ਮੈਨੂੰ ਜ਼ਿਲ੍ਹਾ ਗੁਰਦਾਸਪੁਰ ਦਾ ਪ੍ਰਧਾਨ ਬਣਾਇਆ ਗਿਆ ਹੈ ਤੇ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਵਿਸ਼ਵਾਸ਼ ਦਿਵਾਉਂਦੇ ਹਨ ਕਿ ਉਹ ਪਹਿਲਾਂ ਨਾਲੋਂ ਵੀ ਜਿਆਦਾ ਮਿਹਨਤੀ ਕਰਦਿਆਂ ਲੋਕਾਂ ਨੂੰ ਆਮ ਆਦਮੀ ਪਾਰਟੀ ਨਾਲ ਜੋੜਨਗੇ ਅਤੇ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਆਪ ਸਰਕਾਰ ਬਣਾਉਣ ਵਿਚ ਪੂਰਾ ਯੋਗਦਾਨ ਪਾਉਣਗੇ। ਸ: ਗਿੱਲ ਨੇ ਕਿਹਾ ਕਿ ਉਹ ਬਟਾਲਾ ਦੇ ਵਿਧਾਇਕ ਸ: ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਬਟਾਲਾ ਸਮੇਤ ਪੂਰੇ ਜ਼ਿਲ੍ਹਾ ਗੁਰਦਾਸਪੁਰ ਵਿਚ ਪਾਰਟੀ ਦੀ ਮਜ਼ਬੂਤੀ ਲਈ ਪਹਿਲਾਂ ਦੀ ਤਰ੍ਹਾਂ ਵਧ ਚੜ੍ਹ ਕੇ ਦਿਨ-ਰਾਤ ਇਕ ਕਰਨਗੇ।