26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸੇਂਟ ਕਬੀਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਾਲੀਬਾਲ ਕਲੱਸਟਰ ਮੁਕਾਬਲਿਆਂ ’ਚ ਤੀਸਰਾ ਸਥਾਨ ਹਾਸਿਲ ਕੀਤਾ

ਬਟਾਲਾ, 25 ਅਗਸਤ (ਸਤਿੰਦਰ ਸਿੰਘ)-ਸੇਂਟ ਕਬੀਰ ਪਬਲਿਕ ਸਕੂਲ-ਸੁਲਤਾਨਪੁਰ ਗੁਰਦਾਸਪੁਰ ਦੇ ਵਿਦਿਆਰਥੀਆਂ ਨੇ 18ਵੇਂ ਸੀ. ਬੀ.

ਅਜੀਤ ਡੈਸਕ 26-08-2026
ਬਟਾਲਾ, 25 ਅਗਸਤ (ਸਤਿੰਦਰ ਸਿੰਘ)-ਸੇਂਟ ਕਬੀਰ ਪਬਲਿਕ ਸਕੂਲ-ਸੁਲਤਾਨਪੁਰ ਗੁਰਦਾਸਪੁਰ ਦੇ ਵਿਦਿਆਰਥੀਆਂ ਨੇ 18ਵੇਂ ਸੀ.ਬੀ.ਐੱਸ.ਈ. ਕਲਸਟਰ ਵਾਲੀਬਾਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਇਲਾਕੇ ਵਿਚ ਰੋਸ਼ਨ ਕੀਤਾ। ਜਿੱਤ ਦੀ ਖੁਸ਼ੀ ਜਾਹਿਰ ਕਰਦਿਆਂ ਸੇਂਟ ਕਬੀਰ ਸਕੂਲ ਦੇ ਪ੍ਰਿੰਸੀਪਲ ਐੱਸ.ਬੀ. ਨਾਯਰ ਨੇ ਦੱਸਿਆ ਕਿ ਸੈਕਰਡ ਹਾਰਟ ਸਕੂਲ, ਮੰਡੀ ਗੋਬਿੰਦਗੜ੍ਹ ਵਿਖੇ ਕਰਵਾਏ ਗਏ ਵਾਲੀਬਾਲ ਕਲਸਟਰ ਮੁਕਾਬਲੇ ਦੌਰਾਨ ਅੰਡਰ-17 ਦੇ ਲਗਭਗ 32 ਸਕੂਲਾਂ ਦੀਆਂ ਵੱਖ-ਵੱਖ ਟੀਮਾਂ ਨੇ ਹਿੱਸਦਾਰੀ ਲਈ ਸੀ। ਜਿਸ ਵਿਚੋਂ ਸੇਂਟ ਕਬੀਰ ਸਕੂਲ ਦੇ ਖਿਡਾਰੀ ਵਿਦਿਆਰਥੀਆਂ ਨੇ ਆਪਣੀ ਹੱਡ- ਭੰਨਵੀਂਂ ਮਿਹਨਤ ਤੇ ਹਿੰਮਤ ਦਾ ਸਬੂਤ ਦਿੰਦਿਆਂ ਤੀਸਰਾ ਸਥਾਨ ਹਾਸਲ ਕਰਕੇ ਬਾਕੀ ਖਿਡਾਰੀਆਂ ਨੂੰ ਵੀ ਪੜ੍ਹਾਈ ਦੇ ਨਾਲ ਖੇਡਾਂ ’ਚ ਹਿੱਸੇਦਾਰੀ ਲੈਂਦੇ ਰਹਿਣ ਦੀ ਪ੍ਰੇਰਨਾ ਦਿੱਤੀ ਹੈ। ਸਕੂਲ ਪਹੁੰਚਣ ’ਤੇ ਵਾਲੀਬਾਲ ਕੈਪਟਨ ਗੁਰਕੀਰਤ ਸਿੰਘ ਤੇ ਸਾਥੀ ਖਿਡਾਰੀਆਂ ਪਾਹੁਲਦੀਪ ਸਿੰਘ, ਮਨਕੀਰਤਪਾਲ ਸਿੰਘ, ਹਰਸਿਮਰਨਜੀਤ ਸਿੰਘ, ਬਲਕਰਨ ਸਿੰਘ, ਹਰਮਨਜੋਤ ਸਿੰਘ, ਅਭਿਨਵ ਸਿੰਘ, ਪ੍ਰਭਸਿਮਰਨਜੀਤ ਸਿੰਘ, ਨਵਦੀਪ ਸਿੰਘ ਨੂੰ ਸਵੇਰ ਦੀ ਸਭਾ ਦੌਰਾਨ ਸਮੁੱਚੇ ਸਕੂਲ ਦੇ ਸਨਮੁਖ ਪ੍ਰਿੰਸੀਪਲ, ਮੈਨੇਜ਼ਮੈਂਟ ਮੈਂਬਰ ਮੈਡਮ ਨਵਦੀਪ ਕੌਰ, ਕੁਲਦੀਪ ਕੌਰ ਦੁਆਰਾ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਡੀ.ਪੀ. ਅਧਿਕਾਰੀਆਂ ਸ਼ਮਸ਼ੇਰ ਸਿੰਘ, ਬੇਅੰਤ ਸਿੰਘ, ਜਤਿੰਦਰ ਕੌਰ ਤੇ ਮੈਡਮ ਨੇਹਾ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਦੀ ਸ਼ਾਲਾਘਾ ਵੀ ਕੀਤੀ ਗਈ। ਇਸ ਦੌਰਾਨ ਸਕੂਲ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਖਾਲਸਾ ਕਾਲਜ ਗੁਰਦਾਸ ਨੰਗਲ ਵਿਖੇ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਮੁਕਾਬਲਿਆਂ ਦੀ ਸਫ਼ਲਤਾਪੂਰਵਕ ਸ਼ੁਰੂਆਤ ਅਗਲੀ ਖ਼ਬਰ ਇਕ ਦਿਨ ਪਹਿਲਾਂ ਮੰਗੀ ਫਿਰੌਤੀ, ਅਗਲੇ ਦਿਨ ਘਰ ਦੇ ਬਾਹਰ ਚਲਾਈਆਂ ਗੋਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।