26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਬੀ.ਏ. ਸਮੈਸਟਰ ਦੂਜਾ ਦੇ ਨਤੀਜੇ ’ਚ ਅੱਵਲ ਆਈਆਂ ਵਿਦਿਆਰਥਣਾਂ

ਭੈਣੀ ਮੀਆਂ ਖਾਂ, 25 ਅਗਸਤ (ਜਸਬੀਰ ਸਿੰਘ ਬਾਜਵਾ)-ਬੇਟ ਖੇਤਰ ਦੀ ਨਾਮਵਰ ਸੰਸਥਾ ਮਾਤਾ ਗੁਜਰੀ ਮੈਮੋਰੀਅਲ ਕਾਲਜ, ਬਲਵੰਡਾ, ਗੁਰਦਾਸਪੁਰ ਦਾ ਬੀ. ਏ.

ਅਜੀਤ ਡੈਸਕ 26-08-2026
ਭੈਣੀ ਮੀਆਂ ਖਾਂ, 25 ਅਗਸਤ (ਜਸਬੀਰ ਸਿੰਘ ਬਾਜਵਾ)-ਬੇਟ ਖੇਤਰ ਦੀ ਨਾਮਵਰ ਸੰਸਥਾ ਮਾਤਾ ਗੁਜਰੀ ਮੈਮੋਰੀਅਲ ਕਾਲਜ, ਬਲਵੰਡਾ, ਗੁਰਦਾਸਪੁਰ ਦਾ ਬੀ.ਏ. ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਰਣਜੀਤ ਸਿੰਘ ਨੇ ਦੱਸਿਆ ਕਿ ਬੀ.ਏ. ਸਮੈਸਟਰ ਦੂਜੇ ਦੀਆਂ ਵਿਦਿਆਰਥਣਾਂ ਪਲਕਪ੍ਰੀਤ ਕੌਰ ਨੇ 8.17 ਐੱਸ.ਜੀ.ਪੀ.ਏ. ਲੈ ਕੇ ਪਹਿਲਾ, ਮਨਪ੍ਰੀਤ ਕੌਰ ਨੇ 7.92 ਐੱਸ.ਜੀ.ਪੀ.ਏ. ਲੈ ਕੇ ਦੂਜਾ ਤੇ ਨਵਜੋਤ ਕੌਰ ਨੇ 7.54 ਐੱਸ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਕਾਲਜ ਦੇ ਬਾਕੀ ਵਿਦਿਆਰਥੀਆਂ ਨੇ ਵੀ ਵਧੀਆ ਐੱਸ.ਜੀ.ਪੀ.ਏ. ਲੈ ਕੇ ਬੀ.ਏ. ਸਮੈਸਟਰ ਦੂਜਾ ਪਾਸ ਕੀਤਾ। ਇਸ ਮੌਕੇ ਕਾਲਜ ਦੀ ਚੇਅਰਪਰਸਨ ਸ੍ਰੀਮਤੀ ਸ਼ਮਾ ਸ਼ਰਮਾ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਉੱਜਲੇ ਭਵਿੱਖ ਲਈ ਸਮੂਹ ਸਟਾਫ਼ ਨੂੰ ਹੋਰ ਜ਼ਿਆਦਾ ਮਿਹਨਤ ਕਰਵਾਉਣ ਲਈ ਯਤਨ ਕਰਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਪ੍ਰੋ. ਗਗਨਦੀਪ ਸਿੰਘ, ਪ੍ਰੋ. ਅਬੀਲਾਸ਼ ਕੁਮਾਰ,ਪ੍ਰੋ. ਮਨਦੀਪ ਕੌਰ, ਪ੍ਰੋ. ਜੀਤੂ ਸਲਾਰੀਆ ਤੇ ਸਮੂਹ ਸਟਾਫ਼ ਹਾਜ਼ਰ ਸਨ।
ਪਿਛਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸਕੂਲ ’ਚ ਨੈਤਿਕ ਕਦਰਾਂ ਕੀਮਤਾਂ ’ਤੇ ਵਿਸ਼ੇਸ਼ ਸੈਮੀਨਾਰ ਅਗਲੀ ਖ਼ਬਰ ਡਾ. ਕੇ. ਜੇ. ਸਿੰਘ ਅੱਜ ਗੁਰਦੁਆਰਾ ਸਾਹਿਬਾਨਾ ਵਿਚ ਨਤਮਸਤਕ ਹੋਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।