26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਲੰਗਾਹ, ਵਾਹਲਾ ਤੇ ਹੋਰ ਆਗੂ ਸੁਖਬੀਰ ਸਿੰਘ ਬਾਦਲ ਦੀ ਆਮਦ ’ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚੇ

ਬਟਾਲਾ, 25 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਗੁਰਦੁਆਰਾ ਸਾਬੋ ਕੀ ਤਲਵੰਡੀ ਵਿਖੇ ਨਤਮਸਤਕ ਹੋਣ ਮੌਕੇ ਜ਼ਿਲ੍ਹਾ ਗੁਰਦਾਸਪੁਰ ਤੋਂ ਜ਼ਿਲ੍ਹਾ ਜਥੇਦਾਰ ਸੁੱਚਾ ਸਿੰਘ ਲੰਗਾਹ, ਸ਼ੂਗਰਫ਼ੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਸਾਥੀਆਂ ਸਮੇਤ ਪਹੁੰਚੇ। ਇਸ ਮੌਕੇ ਜਥੇਦਾਰ ਲੰਗਾਹ ਨੇ ਕਿਹਾ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜੇ ਤਖ਼ਤ ਸਾਹਿਬਾਨ ਦੇ ਦਰਸ਼ਨ ਦੀਦਾਰੇ ਕਰ ਰਹੇ ਹਨ, ਇਸੇ ਤਹਿਤ ਉਹ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ।

ਅਜੀਤ ਡੈਸਕ 26-08-2026
ਬਟਾਲਾ, 25 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਗੁਰਦੁਆਰਾ ਸਾਬੋ ਕੀ ਤਲਵੰਡੀ ਵਿਖੇ ਨਤਮਸਤਕ ਹੋਣ ਮੌਕੇ ਜ਼ਿਲ੍ਹਾ ਗੁਰਦਾਸਪੁਰ ਤੋਂ ਜ਼ਿਲ੍ਹਾ ਜਥੇਦਾਰ ਸੁੱਚਾ ਸਿੰਘ ਲੰਗਾਹ, ਸ਼ੂਗਰਫ਼ੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਸਾਥੀਆਂ ਸਮੇਤ ਪਹੁੰਚੇ। ਇਸ ਮੌਕੇ ਜਥੇਦਾਰ ਲੰਗਾਹ ਨੇ ਕਿਹਾ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜੇ ਤਖ਼ਤ ਸਾਹਿਬਾਨ ਦੇ ਦਰਸ਼ਨ ਦੀਦਾਰੇ ਕਰ ਰਹੇ ਹਨ, ਇਸੇ ਤਹਿਤ ਉਹ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਉਨ੍ਹਾਂ ਦੀ ਆਮਦ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਮੁੱਚੀ ਸੀਨੀਅਰ ਲੀਡਰਸ਼ਿਪ, ਕੋਰ ਕਮੇਟੀ ਮੈਂਬਰਾਂ ਤੋਂ ਇਲਾਵਾ ਹਲਕਾ ਇੰਚਾਰਜਾਂ ਦੇ ਨਾਲ ਸੈਂਕੜਿਆਂ ਦੀ ਗਿਣਤੀ ਵਿਚ ਪਾਰਟੀ ਵਰਕਰ ਵੀ ਤਖ਼ਤ ਸਾਹਿਬ ਪੁੱਜੇ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕਰਵਾਈ। ਜਥੇਦਾਰ ਲੰਗਾਹ ਨੇ ਕਿਹਾ ਕਿ ਉਹ ਤੇ ਉਨ੍ਹਾਂ ਦੇ ਸਾਥੀ ਵੀ ਪਾਰਟੀ ਵਲੋਂ ਲਗਾਈ ਗਈ ਜ਼ਿੰਮੇਵਾਰੀ ਤਹਿਤ ਇਥੇ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਪ੍ਰਧਾਨ ਸ: ਬਾਦਲ ਪੂਰੀ ਤਰ੍ਹਾਂ ਚੜ੍ਹਦੀ ਕਲਾ ਵਿਚ ਹਨ। ਇਸ ਮੌਕੇ ਨਰਿੰਦਰ ਸਿੰਘ ਵਾੜਾ, ਰੌਬੀ ਵਾਲੀਆ, ਸੁਖਬੀਰ ਸਿੰਘ ਜਾਹਦਪੁਰ, ਈਸ਼ਵਰ ਸਿੰਘ ਜਾਹਦਪੁਰ ਆਦਿ ਵੀ ਉਨ੍ਹਾਂ ਨਾਲ ਸਨ।
ਪਿਛਲੀ ਖ਼ਬਰ ਨਸ਼ਾ ਕਰਦਾ ਨੌਜਵਾਨ ਕਾਬੂ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼ : ਟਕਸਾਲੀ ਅਕਾਲੀਆਂ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਸਨ ਮਾਸਟਰ ਧੀਰਜ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।