ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰਿਆਂ ਤੇ ਨੁਮਾਇੰਦਿਆਂ ਨਾਲ ਮੀਟਿੰਗ
ਗੁਰਦਾਸਪੁਰ, 25 ਅਗਸਤ (ਗੁਰਪ੍ਰਤਾਪ ਸਿੰਘ)-ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਪ੍ਰਧਾਨ ਅਨਿਲ ਠਾਕੁਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਵਪਾਰੀਆਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ’ਚ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਸਮੇਤ ਹਲਕਿਆਂ ਦੇ ਟਰੇਡਰਜ਼ ਕਮਿਸ਼ਨ ਦੇ ਅਹੁਦੇਦਾਰ ਹਾਜ਼ਰ ਰਹੇ।
ਗੁਰਦਾਸਪੁਰ, 25 ਅਗਸਤ (ਗੁਰਪ੍ਰਤਾਪ ਸਿੰਘ)-ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਪ੍ਰਧਾਨ ਅਨਿਲ ਠਾਕੁਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਵਪਾਰੀਆਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ’ਚ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਸਮੇਤ ਹਲਕਿਆਂ ਦੇ ਟਰੇਡਰਜ਼ ਕਮਿਸ਼ਨ ਦੇ ਅਹੁਦੇਦਾਰ ਹਾਜ਼ਰ ਰਹੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਅਨਿਲ ਠਾਕੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋਂ ਹੁਣ ਤੱਕ ਪੰਜਾਬ ਭਰ ਵਿਚ 800 ਦੇ ਕਰੀਬ ਮੀਟਿੰਗਾਂ ਕਰਕੇ ਪ੍ਰਾਪਤ ਹੋਈਆਂ 7000 ਸ਼ਿਕਾਇਤਾਂ ਵਿਚੋਂ ਲਗਭਗ 6000 ਦਾ ਸਫ਼ਲਤਾ ਪੂਰਵਕ ਨਿਪਟਾਰਾ ਕੀਤਾ ਜਾ ਚੁੱਕਾ ਹੈ। ਵਪਾਰਕ ਖੇਤਰਾਂ ਦੀਆਂ ਬੁਨਿਆਦੀ ਲੋੜਾਂ ਜਿਵੇਂ ਬਿਜਲੀ ਦੀਆਂ ਤਾਰਾਂ, ਬਾਥਰੂਮ ਤੇ ਸੜਕਾਂ ਦੀ ਮੁਰੰਮਤ ਲਈ ਸਰਕਾਰ ਵਲੋਂ 40 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ, ਜਿਸ ’ਚੋਂ ਹਰ ਜ਼ਿਲ੍ਹੇ ਨੂੰ 2-2 ਕਰੋੜ ਰੁਪਏ ਮੁਹੱਈਆ ਕਰਵਾਏ ਗਏ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣ ਕੇ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਤੇ ਵਿਸ਼ਵਾਸ ਦਿਵਾਇਆ ਕਿ ਪ੍ਰਸ਼ਾਸਨ ਵਪਾਰੀਆਂ ਦੇ ਜਾਇਜ਼ ਮੁੱਦਿਆਂ ਨੂੰ ਪਹਿਲ ਦੇ ਆਧਾਰ ֹ ’ਤੇ ਹੱਲ ਕਰੇਗਾ।