26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸ਼੍ਰੀ ਗੁਰੂ ਹਰਕ੍ਰਿਸ਼ਨ ਮਾਡਰਨ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ

ਵਡਾਲਾ ਗ੍ਰੰਥੀਆਂ, 25 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)- ਸ਼੍ਰੀ ਗੁਰੂ ਹਰਕ੍ਰਿਸ਼ਨ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਪੰਜਾਬੀ ਸੱਭਿਆਚਾਰ ਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ ਰੰਗਿਆ ਨਜ਼ਰ ਆਇਆ।

ਅਜੀਤ ਡੈਸਕ 26-08-2026
ਵਡਾਲਾ ਗ੍ਰੰਥੀਆਂ, 25 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)- ਸ਼੍ਰੀ ਗੁਰੂ ਹਰਕ੍ਰਿਸ਼ਨ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਪੰਜਾਬੀ ਸੱਭਿਆਚਾਰ ਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ ਰੰਗਿਆ ਨਜ਼ਰ ਆਇਆ। ਸਮਾਗਮ ਦੌਰਾਨ ਵਿਦਿਆਰਥਣਾਂ ਨੇ ਰੰਗ-ਬਿਰੰਗੇ ਪੰਜਾਬੀ ਪਹਿਰਾਵੇ ਪਾ ਕੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਮਨਮੋਹਕ ਝਲਕ ਪੇਸ਼ ਕੀਤੀ। ਸਕੂਲ ਦੀਆਂ ਮੁਟਿਆਰਾਂ ਵਲੋਂ ਪੰਜਾਬੀ ਬੋਲੀਆਂ, ਟੱਪੇ, ਲੋਕ ਗੀਤ, ਕਵਿਤਾਵਾਂ, ਭੰਗੜੇ ਤੇ ਗਿੱਧੇ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਗਿੱਧੇ ਦੀਆਂ ਪੇਸ਼ਕਾਰੀਆਂ ਦੌਰਾਨ ਪੂਰਾ ਸਮਾਗਮ ਪੰਜਾਬੀ ਲੋਕ ਰੰਗ ’ਚ ਰੰਗਿਆ ਗਿਆ ਤੇ ਹਾਜ਼ਰੀਨ ਨੇ ਵਿਦਿਆਰਥਣਾਂ ਦੀ ਖੂਬ ਹੌਂਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਰਾਜਬੀਰ ਕੌਰ ਕਲਸੀ ਪਤਨੀ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਤੇ ਰਵਿੰਦਰ ਕੌਰ ਪਾਰੋਵਾਲ ਚੇਅਰਪਰਸਨ ਪਾਰੋਵਾਲ ਐਜੂਕੇਸ਼ਨਲ ਐਂਡ ਵੈਲਫੇਅਰ ਸੁਸਾਇਟੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਵਿਦਿਆਰਥਣਾਂ ਵਲੋਂ ਪੇਸ਼ ਕੀਤੇ ਸੱਭਿਆਚਾਰਕ ਸਮਾਗਮ ਦੀ ਸ਼ਾਲਾਘਾ ਕਰਦਿਆਂ ਸਕੂਲ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਰਾਜਬੀਰ ਕੌਰ ਕਲਸੀ ਨੇ ਕਿਹਾ ਕਿ ਬੱਚਿਆਂ ਨੂੰ ਆਪਣੀਆਂ ਜੜ੍ਹਾਂ ਤੇ ਵਿਰਸੇ ਨਾਲ ਜੋੜਨ ਲਈ ਸਕੂਲਾਂ ਵਲੋਂ ਕੀਤੇ ਜਾ ਰਹੇ ਅਜਿਹੇ ਉਪਰਾਲੇ ਬਹੁਤ ਸ਼ਲਾਘਾਯੋਗ ਹਨ। ਰਵਿੰਦਰ ਕੌਰ ਪਾਰੋਵਾਲ ਨੇ ਵੀ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਸਕੂਲ ਦੇ ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਮੈਨੇਜਿੰਗ ਡਾਇਰੈਕਟਰ ਦਰਸ਼ਪ੍ਰੀਤ ਸਿੰਘ ਪਾਰੋਵਾਲ, ਪ੍ਰਿੰਸੀਪਲ ਰਣਜੀਤ ਸਿੰਘ ਤੇ ਉਪ ਪ੍ਰਿੰਸੀਪਲ ਮਲਕੀਤ ਕੌਰ ਨੇ ਮਹਿਮਾਨਾਂ ਤੇ ਮਾਪਿਆਂ ਦਾ ਸਮਾਗਮ ’ਚ ਸ਼ਾਮਲ ਹੋਣ ਤੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਨ ਲਈ ਧੰਨਵਾਦ ਕੀਤਾ।
ਪਿਛਲੀ ਖ਼ਬਰ ਹੈਰੋਇਨ ਸਮੇਤ ਦੋਸ਼ੀ ਗ੍ਰਿਫ਼ਤਾਰ ਅਗਲੀ ਖ਼ਬਰ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਬਟਾਲਾ ਤੱਕ ਸਜਾਇਆ ਜਾਂਦਾ ਨਗਰ ਕੀਰਤਨ 2 ਰੋਜ਼ਾ ਕਰਨ ’ਤੇ ਸੰਗਤਾਂ ’ਚ ਭਾਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।