26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਆਮ ਆਦਮੀ ਪਾਰਟੀ ਵਲੋਂ ਮੀਟਿੰਗ

ਤਾਰਾਗੜ੍ਹ, 25 ਅਗਸਤ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਦੇ ਕਸਬਾ ਤਾਰਾਗੜ੍ਹ ਦੇ ਨਜ਼ਦੀਕ ਪੈਂਦੇ ਪਿੰਡ ਮਾਨ ਨੰਗਲ ਵਿਖੇ ਸਰਪੰਚ ਸੋਮਰਾਜ ਦੇ ਘਰ ਬਲਾਕ ਸੰਮਤੀ ਚੇਅਰਮੈਨ ਸੋਹਨ ਲਾਲ ਭਟੋਆ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਕੇ ਵਿਚਾਰ ਚਰਚਾ ਕੀਤੀ ਗਈ ਜਿਸ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਮੀਟਿੰਗ ਵਿਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੁਆਰਾ ਹਲਕੇ ਵਿਚ ਕੀਤੇ ਗਏ ਵਿਕਾਸ ਕਾਰਜਾਂ ’ਤੇ ਵਿਸ਼ੇਸ਼ ਚਰਚਾ ਕੀਤੀ ਗਈ ।

ਅਜੀਤ ਡੈਸਕ 26-08-2026
ਤਾਰਾਗੜ੍ਹ, 25 ਅਗਸਤ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਦੇ ਕਸਬਾ ਤਾਰਾਗੜ੍ਹ ਦੇ ਨਜ਼ਦੀਕ ਪੈਂਦੇ ਪਿੰਡ ਮਾਨ ਨੰਗਲ ਵਿਖੇ ਸਰਪੰਚ ਸੋਮਰਾਜ ਦੇ ਘਰ ਬਲਾਕ ਸੰਮਤੀ ਚੇਅਰਮੈਨ ਸੋਹਨ ਲਾਲ ਭਟੋਆ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਕੇ ਵਿਚਾਰ ਚਰਚਾ ਕੀਤੀ ਗਈ ਜਿਸ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਮੀਟਿੰਗ ਵਿਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੁਆਰਾ ਹਲਕੇ ਵਿਚ ਕੀਤੇ ਗਏ ਵਿਕਾਸ ਕਾਰਜਾਂ ’ਤੇ ਵਿਸ਼ੇਸ਼ ਚਰਚਾ ਕੀਤੀ ਗਈ । ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਸੋਹਨ ਲਾਲ ਨੇ ਪਾਰਟੀ ਵਰਕਰਾਂ ਨੂੰ ਆਪਸੀ ਮਤਭੇਦ ਭੁਲਾ ਕੇ ਇਕਜੁੱਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਕੀਤੇ ਗਏ ਹਲਕੇ ਵਿਚ ਵਿਕਾਸ ਕਾਰਜਾਂ ਨੂੰ ਹਲਕੇ ਦੇ ਲੋਕਾਂ ਦੇ ਘਰ ਘਰ ਜਾ ਕੇ ਜਾਣੂ ਕਰਵਾਉਣਾ ਚਾਹੀਦਾ ਹੈ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਪੰਜਾਬ ਵਿਚ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣੀ ਹੈ। ਇਸ ਮੌਕੇ ਸਰਪੰਚ ਪਰਮਜੀਤ ਕੁਮਾਰ ਫੂਲਪੁਰ, ਸਰਪੰਚ ਯੁਵਰਾਜ ਸਿੰਘ ਸ਼ਾਦੀਪੁਰ, ਸਰਪੰਚ ਸੋਮਰਾਜ ਮਾਨ ਨੰਗਲ ਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ ।
ਪਿਛਲੀ ਖ਼ਬਰ ਮਹਾਂਵੀਰ ਵਿਆਯਾਮਸ਼ਾਲਾ ਸ਼ੰਕਰ ਅਖਾੜੇ ਦੇ ਗੋਲੂ ਤੇ ਅੰਸ਼ੂ ਨੇ ਜ਼ਿਲ੍ਹੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਰੌਸ਼ਨ ਕੀਤਾ ਅਖਾੜ... ਅਗਲੀ ਖ਼ਬਰ ਰੋਟਰੀ ਕਲੱਬ ਪਠਾਨਕੋਟ ਗ੍ਰੇਟਰ ਦੇ ਪ੍ਰਧਾਨ ਬਣੇ ਨਿਖਿਲ ਲੂਥਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।