26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਵਲੋਂ ਸਰਕਾਰ ਨੂੰ ਮੰਗਾਂ ਪੂਰੀਆਂ ਕਰਨ ਦੀ ਅਪੀਲ

ਪਠਾਨਕੋਟ, 25 ਅਗਸਤ (ਵਿਨੋਦ)-ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਦੀ ਮੀਟਿੰਗ ਹੋਈ । ਹੜਤਾਲ ਉਪਰੰਤ ਸਰਕਾਰ ਤੇ ਸਿਹਤ ਵਿਭਾਗ ਵਲੋਂ ਮੰਨੀਆਂ ਗਈਆਂ ਮੰਗਾਂ ਦੀ ਮੌਜੂਦਾ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ।

ਅਜੀਤ ਡੈਸਕ 26-08-2026
ਪਠਾਨਕੋਟ, 25 ਅਗਸਤ (ਵਿਨੋਦ)-ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਦੀ ਮੀਟਿੰਗ ਹੋਈ । ਹੜਤਾਲ ਉਪਰੰਤ ਸਰਕਾਰ ਤੇ ਸਿਹਤ ਵਿਭਾਗ ਵਲੋਂ ਮੰਨੀਆਂ ਗਈਆਂ ਮੰਗਾਂ ਦੀ ਮੌਜੂਦਾ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ । ਫਰੰਟ ਦੇ ਆਗੂਆਂ ਨੇ ਦੱਸਿਆ ਕਿ 27 ਜੁਲਾਈ ਦੀ ਹੜਤਾਲ ਦੌਰਾਨ ਸਰਕਾਰ/ਵਿਭਾਗ ਨਾਲ ਹੋਈ ਮੀਟਿੰਗ ’ਚ ਸਾਂਝਾ ਫਰੰਟ ਦੀਆਂ ਤਿੰਨ ਮੁੱਖ ਮੰਗਾਂ ‘ਤੇ ਸਹਿਮਤੀ ਬਣੀ ਸੀ । ਇਨਸੈਂਟਿਵ ’ਚ ਵਾਧਾ ਕੀਤਾ ਜਾਵੇ, ਕੈਜ਼ੂਅਲ ਲੀਵ ਦੇ ਨਾਲ ਮੈਡੀਕਲ ਲੀਵ ਦੀ ਸੁਵਿਧਾ ਦਿੱਤੀ ਜਾਵੇ, ਕਰਮਚਾਰੀਆਂ ਨੂੰ ਨੌਕਰੀ ਦੀ ਸੁਰੱਖਿਆ ਦਿੱਤੀ ਜਾਵੇ ਤੇ ਮੌਜੂਦਾ ਐਂਪੈਨਲਮੈਂਟ ਪ੍ਰਣਾਲੀ ਨੂੰ ਖਤਮ ਕਰਕੇ ਕਰਮਚਾਰੀਆਂ ਨੂੰ ਕੀ ਕਰਨਾ ਡੀ.ਐਚ.ਐਸ. ਦੇ ਅਧੀਨ ਕਾਂਟ੍ਰੈਕਟ ‘ਤੇ ਲਿਆਂਦਾ ਜਾਵੇ । ਫਰੰਟ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਤੇ ਵਿਭਾਗ ਵਲੋਂ ਇਨ੍ਹਾਂ ਮੰਗਾਂ ‘ਤੇ ਸਹਿਮਤੀ ਬਣਨ ਦੇ ਬਾਵਜੂਦ ਮਹੀਨਾ ਜਾਣ ਦੇ ਬਾਵਜੂਦ ਅਜੇ ਤੱਕ ਇਨ੍ਹਾਂ ’ਚੋਂ ਕੋਈ ਵੀ ਮੰਗ ਜ਼ਮੀਨੀ ਪੱਧਰ ‘ਤੇ ਲਾਗੂ ਨਹੀਂ ਕੀਤੀ ਗਈ । ਸਾਂਝਾ ਫਰੰਟ ਨੇ ਸਰਕਾਰ ਅਤੇ ਸਿਹਤ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਪਹਿਲਾਂ ਹੋਈ ਸਹਿਮਤੀ ਅਨੁਸਾਰ ਇਨ੍ਹਾਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਤੇ ਕਰਮਚਾਰੀਆਂ ਨੂੰ ਸਪੱਸ਼ਟ ਜਾਣਕਾਰੀ ਦਿੱਤੀ ਜਾਵੇ, 25 ਅਗਸਤ ਨੂੰ ਸੇਵਾਵਾਂ ਦਾ ਮੁਕੰਮਲ ਬੰਦ ਰਹੀਆਂ ਫਰੰਟ ਨੇ ਇਹ ਵੀ ਐਲਾਨ ਕੀਤਾ ਕਿ 27 ਅਗਸਤ ਨੂੰ ਸੀ.ਐਚ.ਓ. ਯੂਨੀਅਨ, ਆਊਟਸੋਰਸਿੰਗ ਯੂਨੀਅਨ, ਫਾਰਮਾਸਿਸਟ ਐਸੋਸੀਏਸ਼ਨ ਅਤੇ ਹੋਰ ਰੈਗੂਲਰ ਯੂਨੀਅਨਾਂ ਵਲੋਂ ਕੀਤੇ ਜਾਣ ਵਾਲੇ ਸੰਘਰਸ਼ ਦੀ ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਵਲੋਂ ਪੂਰਨ ਹਮਾਇਤ ਕੀਤੀ ਜਾਵੇਗੀ । ਸਾਂਝਾ ਫਰੰਟ ਨੇ ਸਪੱਸ਼ਟ ਕੀਤਾ ਕਿ ਇਹ ਸੰਘਰਸ਼ ਆਪਣੀਆਂ ਜਾਇਜ਼ ਅਤੇ ਪਹਿਲਾਂ ਸਹਿਮਤੀ ਨਾਲ ਮੰਨੀਆਂ ਗਈਆਂ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ । ਫਰੰਟ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਬਿਨਾਂ ਹੋਰ ਦੇਰੀ ਕੀਤੇ ਮੰਗਾਂ ਨੂੰ ਲਾਗੂ ਕੀਤਾ ਜਾਵੇ, ਤਾਂ ਜੋ ਕਰਮਚਾਰੀਆਂ ਵਿਚ ਪੈਦਾ ਹੋ ਰਹੀ ਬੇਚੈਨੀ ਨੂੰ ਦੂਰ ਕੀਤਾ ਜਾ ਸਕੇ ।
ਪਿਛਲੀ ਖ਼ਬਰ ਸ੍ਰੀ ਸਾਈਂ ਕਾਲਜ ਆਫ਼ ਐਜੂਕੇਸ਼ਨ ਦੇ ਬੀ. ਐੱਡ. ਦੂਜੇ ਸਮੈਸਟਰ ਦੇ ਨਤੀਜੇ ਰਹੇ ਸ਼ਾਨਦਾਰ ਅਗਲੀ ਖ਼ਬਰ ਐਵਲੋਨ ਸਕੂਲ ਵਿਖੇ ਡਾ: ਸ਼ੰਕਰ ਚੌਧਰੀ ਦਾ ਨਿੱਘਾ ਸਵਾਗਤ ਪ੍ਰੈੱਸ ਅਤੇ ਅਧਿਆਪਕਾਂ ਨਾਲ ਕੀਤੀ ਵਿਸ਼ੇਸ਼ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।